14.11C Vancouver
ADS

Feb 25, 2026 3:39 PM - Connect Newsroom - Ramandeep Kaur

ਕੈਨੇਡਾ ਨੂੰ ਅਮਰੀਕੀ ਟੈਰਿਫਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ, ਟਰੰਪ ਨੇ ਦਿੱਤੇ ਸੰਕੇਤ

Share On
u-s-signals-no-full-tariff-relief-for-canada-in-future-trade-talks
U.S. President Donald Trump delivers the State of the Union address on Capitol Hill in Washington. (Photo: The Canadian Press)

ਕੈਨੇਡਾ ਨੂੰ ਅਮਰੀਕੀ ਟੈਰਿਫਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ, ਰਾਸ਼ਟਰਪਤੀ ਡੋਨਲਡ ਟਰੰਪ ਦੇ ਮੁੱਖ ਵਪਾਰ ਪ੍ਰਤੀਨਿਧੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਕੈਨੇਡਾ ਨਾਲ ਹੋਣ ਵਾਲੇ ਕਿਸੇ ਵੀ ਨਵੇਂ ਵਪਾਰਕ ਸਮਝੌਤੇ ਵਿਚ ਟੈਰਿਫ ਲਾਜ਼ਮੀ ਤੌਰ 'ਤੇ ਸ਼ਾਮਲ ਹੋਣਗੇ। ਉਨ੍ਹਾਂ ਸੰਕੇਤ ਦਿੱਤਾ ਕਿ ਸੀ.ਯੂ.ਐਸ.ਐਮ.ਏ. ਦੇ ਨਵੀਨੀਕਰਨ ਵਿਚ ਵੀ ਇਹ ਪੂਰੀ ਛੋਟ ਨਹੀਂ ਮਿਲੇਗੀ।

ਮੰਗਲਵਾਰ ਰਾਤ ਨੂੰ ਟਰੰਪ ਦੇ ਸਟੇਟ ਔਫ ਦਿ ਯੂਨੀਅਨ ਸੰਬੋਧਨ ਤੋਂ ਠੀਕ ਬਾਅਦ ਕੈਪੀਟਲ ਹਿੱਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਮੀਸਨ ਗ੍ਰੀਰ ਨੇ ਕਿਹਾ ਕਿ ਕੈਨੇਡਾ ਇਹ ਉਮੀਦ ਨਾ ਰੱਖੇ ਕਿ ਨਵਾਂ ਸਮਝੌਤਾ ਪੂਰੀ ਤਰ੍ਹਾਂ ਟੈਰਿਫ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਆਪਣੇ ਬਾਜ਼ਾਰ ਖਾਸ ਕਰਕੇ ਡੇਅਰੀ ਸੈਕਟਰ ਅਮਰੀਕਾ ਲਈ ਖੋਲ੍ਹਦਾ ਹੈ ਤਾਂ ਹੀ ਅੱਗੇ ਗੱਲਬਾਤ ਹੋ ਸਕਦੀ ਹੈ। ਇਹ ਟਰੰਪ ਪ੍ਰਸ਼ਾਸਨ ਵੱਲੋਂ ਹੁਣ ਤੱਕ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ 1994 ਵਿਚ ਐਨ.ਏ.ਐਫ.ਟੀ.ਏ. ਤੋਂ ਸ਼ੁਰੂ ਹੋਈ ਫਰੀ ਟਰੇਡ ਦੀ ਪਰੰਪਰਾ ਹੁਣ ਬਦਲਣ ਵਾਲੀ ਹੈ।

ਗ੍ਰੀਰ ਮੁਤਾਬਕ, ਟਰੰਪ ਪ੍ਰਸ਼ਾਸਨ ਸੀ.ਯੂ.ਐਸ.ਐਮ.ਏ. ਨੂੰ ਮੌਜੂਦਾ ਰੂਪ ਵਿਚ ਦੁਬਾਰਾ ਲਾਗੂ ਨਹੀਂ ਕਰਨਾ ਚਾਹੁੰਦਾ ਕਿਉਂਕਿ ਇਹ ਸਮਝੌਤਾ ਅਮਰੀਕਾ ਵਿਚ ਉਦਯੋਗਿਕ ਉਤਪਾਦਨ ਵਧਾਉਣ ਵਿਚ ਨਾਕਾਮ ਰਿਹਾ ਹੈ। ਗੌਰਤਲਬ ਹੈ ਕਿ ਇਹ ਤਿੰਨ ਪੱਖੀ ਫ੍ਰੀ ਟ੍ਰੇਡ ਸਮਝੌਤਾ ਨਵੀਆਂ ਸ਼ਰਤਾਂ ਨਾਲ ਅੱਗੇ ਵਧੇਗਾ ਜਾਂ ਇਸ ਨੂੰ ਖ਼ਤਮ ਹੋਣ ਦਿੱਤਾ ਜਾਵੇਗਾ, ਇਸ ਦੀ ਤਸਵੀਰ 1 ਜੁਲਾਈ ਨੂੰ ਸਾਫ ਹੋਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link