16.9C Vancouver
ADS

Jul 9, 2020 4:02 PM -

ਅਮਰੀਕਾ ਦੀ ਸੁਪਰੀਮ ਕੋਰਟ ਨੇ ਟ੍ਰੰਪ ਦੇ ਵਿੱਤੀ ਦਸਤਾਵੇਜ਼ਾਂ ਨੂੰ ਜਨਤਕ ਕਰਨ 'ਤੇ ਫ਼ਿਲਹਾਲ ਰੋਕ ਲਗਾਈ

Share On
u-s-supreme-court-says-congress-cant-get-trump-records-for-now
The Supreme Court, Wednesday, July 8, 2020, in Washington. (AP Photo/Andrew Harnik)

ਵੀਰਵਾਰ ਨੂੰ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿੱਤੀ ਰਿਕਾਰਡਾਂ 'ਤੇ ਰੋਕ ਲਗਾ ਦਿੱਤੀ, ਜਿਸ ਦੀ ਕਾਂਗਰਸ ਇਕ ਸਾਲ ਤੋਂ ਵੱਧ ਸਮੇਂ ਤੋਂ ਮੰਗ ਕਰ ਰਹੀ ਹੈ।


ਅੱਜ ਦੇ ਫੈਸਲੇ ਤਹਿਤ ਇਸ ਮਾਮਲੇ ਨੂੰ ਹੇਠਲੀਆਂ ਅਦਾਲਤਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਇਸ ਗੱਲ 'ਤੇ ਫ਼ਿਲਹਾਲ ਕੋਈ ਸਪੱਸ਼ਟਤਾ ਨਹੀਂ ਹੈ ਕਿ ਕੇਸ ਦਾ ਨਿਪਟਾਰਾ ਕਦੋਂ ਤੱਕ ਹੋ ਸਕਦਾ ਹੈ।


7-2 ਦੇ ਇਸ ਨਤੀਜੇ ਨੂੰ ਛੋਟੀ ਮਿਆਦ ਵਿੱਚ ਟਰੰਪ ਦੀ ਜਿੱਤ ਵਜੋਂ ਵੇਖਿਆ ਜਾ ਸਕਦਾ ਹੈ। ਟ੍ਰੰਪ ਆਪਣੇ ਵਿੱਤੀ ਰਿਕਾਰਡਾਂ ਨੂੰ ਗੁਪਤ ਰੱਖਣ ਦੀ ਕੋਸ਼ਿਸ਼ ਕਰਦੇ ਆਏ ਹਨ।


ਇਸ ਦੇ ਨਾਲ ਹੀ ਅਦਾਲਤ ਨੇ ਇੱਕ ਹੋਰ ਅਪਰਾਧਕ ਜਾਂਚ ਦੇ ਹਿੱਸੇ ਵਜੋਂ ਨਿਊ ਯੋਰਕ ਦੇ ਪ੍ਰੌਸੀਕਿਊਟਰ ਵੱਲੋਂ ਟਰੰਪ ਦੀਆਂ ਟੈਕਸ ਰਿਟਰਨਾਂ ਦੀ ਮੰਗ ਨੂੰ ਮਨਜ਼ੂਰ ਕੀਤਾ ਜਿਨ੍ਹਾਂ ਵਿੱਚ ਉਹਨਾਂ ਵੱਲੋਂ ਉਹਨਾਂ ਔਰਤਾਂ ਨੂੰ ਭੁਗਤਾਨ ਕੀਤਾ ਜਾਣਾ ਸ਼ਾਮਲ ਹੈ ਜੋ ਦਾਅਵਾ ਕਰਦੀਆਂ ਹਨ ਕਿ ਉਹਨਾਂ ਦੇ ਟਰੰਪ ਨਾਲ ਅਫੇਅਰ ਸਨ।


ਅਦਾਲਤ ਨੇ ਜਿਸ ਮਾਮਲੇ ਵਿੱਚ 7-2 ਦਾ ਫੈਸਲਾ ਸੁਣਾਇਆ ਇਸ ਵਿੱਚ ਕੋਰੋਨਵਾਇਰਸ ਦੀ ਮਹਾਂਮਾਰੀ ਕਰਕੇ ਮਈ ਦੇ ਮਹੀਨੇ ਟੈਲੀਫੋਨ ਰਾਹੀਂ ਦਲੀਲਾਂ ਸੁਣੀਆਂ ਗਈਆਂ।


ਇਹ ਵਿਵਾਦਿਤ ਰਿਕਾਰਡ ਟਰੰਪ ਦੀ ਲੰਬੇ ਸਮੇਂ ਤੋਂ ਅਕਾਉਂਟਿੰਗ ਫ਼ਰਮ, ਮਜ਼ਾਰਸ ਯੂ.ਐੱਸ.ਏ. ਕੋਲ ਹਨ, ਜਿਨ੍ਹਾਂ ਨੇ ਕਿਹਾ ਹੈ ਕਿ ਉਹ ਅਦਾਲਤੀ ਆਦੇਸ਼ ਦੀ ਪਾਲਣਾ ਕਰਨਗੇ।


ਕੋਰਟ ਵੱਲੋਂ ਅਧਿਕਾਰਿਕ ਤੌਰ 'ਤੇ ਦਸਤਾਵੇਜ਼ਾਂ ਦੀ ਸਪੁਰਦਗੀ ਦਾ ਆਦੇਸ਼ ਦਿੱਤੇ ਜਾਣ ਵਿੱਚ ਅਜੇ ਕਈ ਹਫ਼ਤੇ ਲੱਗਣ ਦੀ ਸੰਭਾਵਨਾ ਹੈ।


ਅਦਾਲਤ ਨੇ ਟਰੰਪ ਦੇ ਵਕੀਲਾਂ ਅਤੇ ਨਿਆਂ ਵਿਭਾਗ ਦੀਆਂ ਇਹਨਾਂ ਦਲੀਲਾਂ ਨੂੰ ਰੱਦ ਕਰ ਦਿੱਤਾ ਕਿ ਰਾਸ਼ਟਰਪਤੀ ਅਹੁਦੇ 'ਤੇ ਰਹਿੰਦਿਆਂ ਟ੍ਰੰਪ ਦੀ ਜਾਂਚ ਨਹੀਂ ਹੋ ਸਕਦੀ ਜਾਂ ਇਹ ਕਿ ਰਿਕਾਰਡ ਹਾਸਲ ਕਰਨ ਲਈ ਕਿਸੇ ਵਕੀਲ ਨੂੰ ਆਮ ਨਾਲੋਂ ਵੱਧ ਗੰਭੀਰ ਲੋੜ ਦਰਸਾਉਣ ਦੀ ਲੋੜ ਹੈ।


ਟ੍ਰੰਪ ਵੱਲੋਂ ਨਿਯੁਕਤ ਕੀਤੇ ਗਏ ਦੋ ਜੱਜ ਨੀਲ ਗੋਰਸਚ ਅਤੇ ਜੱਜ ਬ੍ਰੇਟ ਕੈਵੇਨੌ ਨੇ ਵੀ ਮਾਮਲੇ ਨੂੰ ਹੇਠਲੀ ਅਦਾਲਤ ਵਿੱਚ ਭੇਜਣ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link