9.72C Vancouver
ADS

Jul 22, 2026 7:14 PM - Connect Newsroom - Ramandeep Kaur with files from The Canadian Press

CUSMA ਸਮਝੌਤੇ ਲਈ ਸਾਲ ਦੇ ਅੰਤ ਤੱਕ ਅੰਤਰਿਮ ਵਿਕਲਪ ਪੇਸ਼ ਕਰੇਗਾ ਅਮਰੀਕਾ: ਜੈਮੀਸਨ ਗ੍ਰੀਰ

Share On
u-s-trade-representative-expects-interim-cusma-options-by-year-end
U.S. Trade Representative Jamieson Greer testifies before a Senate committee in Washington on the future of the Canada–United States–Mexico Agreement (CUSMA). (Photo: The Canadian Press)

ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵਿਚਾਲੇ CUSMA ਵਪਾਰ ਸਮਝੌਤੇ ਦੇ ਨਵੀਨੀਕਰਨ ਲਈ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਇਸ ਸਾਲ ਦੇ ਅੰਤ ਤੱਕ ਕੁਝ ਨਵੇਂ ਵਿਕਲਪ ਦੇਣ ਦੀ ਉਮੀਦ ਜਤਾਈ ਹੈ। ਵਾਸ਼ਿੰਗਟਨ ਵਿਚ ਇੱਕ ਸੈਨੇਟ ਕਮੇਟੀ ਦੀ ਸੁਣਵਾਈ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵਿਕਲਪ ਅਸਲ ਵਿਚ ਦੋਵਾਂ ਦੇਸ਼ਾਂ ਨਾਲ ਇੱਕ ਅੰਤਰਿਮ arrangements ਦੇ ਰੂਪ ਵਿਚ ਹੋਣਗੇ ਕਿਉਂਕਿ ਅਮਰੀਕਾ ਨੇ ਜੁਲਾਈ ਦੀ ਸ਼ੁਰੂਆਤ ਵਿਚ CUSMA ਸਮਝੌਤੇ ਨੂੰ ਇਸ ਦੇ ਮੌਜੂਦਾ ਰੂਪ ਵਿਚ ਅੱਗੇ ਨਾ ਵਧਾਉਣ ਦਾ ਫੈਸਲਾ ਕੀਤਾ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਹਰ ਸਾਲ ਰਿਵਿਊ ਵਿਚੋਂ ਲੰਘਣਾ ਪਵੇਗਾ।

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਟਰੰਪ ਨੇ ਕੈਨੇਡੀਅਨ ਵਸਤਾਂ 'ਤੇ 50 ਫੀਸਦੀ ਨਵੇਂ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ ਅਤੇ ਦੂਜੇ ਪਾਸੇ ਅਮਰੀਕਾ ਤੇ ਮੈਕਸੀਕੋ ਵਿਚਾਲੇ ਵਪਾਰਕ ਗੱਲਬਾਤ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਹੈ, ਜਦੋਂ ਕਿ ਕੈਨੇਡਾ ਅਤੇ ਵਾਸ਼ਿੰਗਟਨ ਵਿਚਕਾਰ ਅਜਿਹੀ ਕੋਈ ਸਿੱਧੀ ਗੱਲਬਾਤ ਸ਼ੁਰੂ ਨਹੀਂ ਹੋ ਸਕੀ ਹੈ।

ਗ੍ਰੀਰ ਨੇ ਕੈਨੇਡਾ ਦੇ ਸਪਲਾਈ-ਮੈਨੇਜਡ ਡੇਅਰੀ ਸਿਸਟਮ, ਸੂਬਾਈ ਪੱਧਰ 'ਤੇ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਅਤੇ ਅਮਰੀਕੀ ਵਾਹਨਾਂ ਦੇ ਕੋਟੇ 'ਤੇ ਖੁੱਲ੍ਹ ਕੇ ਇਤਰਾਜ਼ ਜਤਾਇਆ ਹੈ ਅਤੇ ਉਨ੍ਹਾਂ ਇਹ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਡਿਜੀਟਲ ਸਰਵਿਸ ਟੈਕਸ ਵਰਗੇ ਨਿਯਮਾਂ ਵਿਚ ਕੀਤੇ ਬਦਲਾਵਾਂ ਦੇ ਬਾਵਜੂਦ ਕੈਨੇਡਾ ਨੂੰ ਕਿਸੇ ਪੁਰਾਣੀ ਗਲਤੀ ਨੂੰ ਸੁਧਾਰਨ ਦਾ ਕੋਈ ਵੱਖਰਾ ਕ੍ਰੈਡਿਟ ਨਹੀਂ ਮਿਲੇਗਾ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link