12.66C Vancouver
ADS

Nov 20, 2024 5:20 PM - Connect Newsroom

ਜੇ ਅਮਰੀਕਾ ਨੇ ਉਸ ਦੀ ਮਿਲਟਰੀ ਸਹਾਇਤਾ ਰੋਕ ਦਿੱਤੀ ਤਾਂ ਯੂਕਰੇਨ ਯੁੱਧ ਹਾਰ ਜਾਵੇਗਾ: ਜ਼ੇਲੇਨਸਕੀ

Share On
ukraine-will-lose-war-if-us-stops-military-aid-zelensky
Trump has pledged during election rallies that America will end its involvement in the war and redirect taxpayer money to improving the lives of Americans.(Photo: Twiter/@ZelenskyyUa)

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਜੇ ਅਮਰੀਕਾ ਨੇ ਉਸ ਦੀ ਮਿਲਟਰੀ ਸਹਾਇਤਾ ਰੋਕ ਦਿੱਤੀ ਤਾਂ ਯੂਕਰੇਨ ਯੁੱਧ ਹਾਰ ਜਾਵੇਗਾ। ਉਨ੍ਹਾਂ ਇਹ ਟਿੱਪਣੀ ਟਰੰਪ ਵਲੋਂ ਸੰਭਾਵੀ ਫੰਡਿੰਗ ਰੋਕੇ ਜਾਣ ਦੇ ਸਦੰਰਭ ਵਿਚ ਕੀਤੀ।

ਡੋਨਲਡ ਟਰੰਪ ਨੇ ਚੋਣ ਰੈਲੀਆਂ ਵਿਚ ਵਾਅਦਾ ਕੀਤਾ ਹੈ ਕਿ ਅਮਰੀਕਾ ਯੁੱਧ ਵਿਚ ਆਪਣੀ ਸ਼ਮੂਲੀਅਤ ਸਮਾਪਤ ਕਰੇਗਾ ਅਤੇ ਟੈਕਸਦਾਤਾ ਦਾ ਪੈਸਾ ਅਮਰੀਕਾ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਖਰਚ ਕੀਤਾ ਜਾਵੇਗਾ।

ਮੌਜੂਦਾ ਸਮੇਂ ਯੂਕਰੇਨ ਜੰਗ ਵਿਚ ਟਿਕੇ ਰਹਿਣ ਅਮਰੀਕਾ ’ਤੇ ਜ਼ਿਆਦਾ ਨਿਰਭਰ ਹੈ। ਟਰੰਪ ਮੁਤਾਬਕ, ਉਹ 24 ਘੰਟਿਆਂ ਦੇ ਅੰਦਰ ਜੰਗ ਸਮਾਪਤ ਕਰਵਾ ਦੇਣਗੇ, ਹਾਲਾਂਕਿ ਉਨ੍ਹਾਂ ਇਹ ਖੁਲਾਸਾ ਨਹੀਂ ਕੀਤਾ ਕਿ ਇਸ ਲਈ ਉਹ ਕੀ ਕਰਨ ਵਾਲੇ ਹਨ ਪਰ ਰਾਸ਼ਟਰਪਤੀ ਜ਼ੇਲੇਨਸਕੀ ਨੇ ਖਦਸ਼ਾ ਜਤਾਇਆ ਹੈ ਕਿ ਜੇ ਟਰੰਪ ਫੰਡਿੰਗ ਬੰਦ ਕਰਦੇ ਹਨ ਤਾਂ ਇਸ ਨਾਲ ਯੂਕਰੇਨ ਦੀ ਹਾਰ ਹੋ ਸਕਦੀ ਹੈ। ਉਨ੍ਹਾਂ ਕਿਹਾ ਇਹ ਯੂਰਪ ਵਿਚ ਸਾਡੀ ਏਕਤਾ ਲਈ ਵੀ ਬਹੁਤ ਖ਼ਤਰਨਾਕ ਹੋਵੇਗਾ।

ਗੌਰਤਲਬ ਹੈ ਕਿ ਕਈ ਰਿਪਬਲਿਕਨ ਚਾਹੁੰਦੇ ਹਨ ਕਿ ਯੂਕਰੇਨ ਲਈ ਅਮਰੀਕਾ ਦੇ ਟੈਕਸਦਾਤਾ ਵਲੋਂ ਦਿੱਤੀ ਜਾਂਦੀ ਫੰਡਿੰਗ ਬੰਦ ਕਰ ਦਿੱਤੀ ਜਾਵੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link