18.91C Vancouver
ADS

Mar 25, 2024 4:19 PM - The Associated Press

ਸੁਰੱਖਿਆ ਪ੍ਰੀਸ਼ਦ ਵਲੋਂ ਰਮਜ਼ਾਨ ਮਹੀਨੇ ਦੌਰਾਨ ਗਾਜ਼ਾ ’ਚ ਤੁਰੰਤ ਸੀਜ਼ਫਾਇਰ ਕਰਨ ਦਾ ਪ੍ਰਸਤਾਵ ਕੀਤਾ ਪਾਸ

Share On
un-demands-cease-fire-in-gaza-during-muslim-holy-month-of-ramadan-its-1st-demand-to-halt-fighting
The vote comes after Russia and China vetoed a U.S.-sponsored resolution Friday that would have supported “an immediate and sustained cease-fire” in the Israeli-Hamas conflict.(Photo: The Canadian Press)

ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਨੇ ਆਖਰਕਾਰ ਗਾਜ਼ਾ ਵਿਚ ਤੁਰੰਤ ਜੰਗਬੰਦੀ ਦਾ ਮਤਾ ਸੋਮਵਾਰ ਨੂੰ ਪਾਸ ਕਰ ਦਿੱਤਾ ਹੈ। ਇਸ ਵਿਚ ਸਾਰੇ ਬੰਧਕਾਂ ਦੀ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਵੀ ਸ਼ਾਮਲ ਹੈ।

ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਇਸ ਨੂੰ ਜਲਦ ਲਾਗੂ ਕਰਨ ਲਈ ਕਿਹਾ ਹੈ। ਸੁਰੱਖਿਆ ਪ੍ਰੀਸ਼ਦ ਦੇ 14 ਦੇਸ਼ਾਂ ਨੇ 10 ਗੈਰ-ਸਥਾਈ ਮੈਂਬਰਾਂ ਵਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕੀਤਾ। ਉਥੇ ਹੀ, ਅਮਰੀਕਾ ਵੋਟਿੰਗ ਤੋਂ ਦੂਰ ਰਿਹਾ।

ਇਸ ਤੋਂ ਪਹਿਲਾਂ ਮਤਾ ਪਾਸ ਕਰਵਾਉਣ ਦੀਆਂ ਪਿਛਲੀਆਂ ਕਈ ਕੋਸ਼ਿਸ਼ਾਂ ਨਾਕਾਮ ਰਹੀਆਂ ਸਨ ਕਿਉਂਕਿ ਚੀਨ, ਰੂਸ ਅਤੇ ਅਮਰੀਕਾ ਨੇ ਵੀਟੋ ਨਾਲ ਇਸ ਨੂੰ ਰੱਦ ਕਰ ਦਿੱਤਾ ਸੀ। ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਵਲੋਂ ਅੱਜ ਪਾਸ ਮਤੇ ਵਿਚ ਗਾਜ਼ਾ ਵਿਚ ਰਮਜ਼ਾਨ ਦੇ ਬਾਕੀ ਦਿਨਾਂ ਲਈ ਜੰਗਬੰਦੀ ਦੀ ਮੰਗ ਕੀਤੀ ਗਈ ਹੈ, ਰਮਜ਼ਾਨ 9 ਅਪ੍ਰੈਲ ਨੂੰ ਖਤਮ ਹੋਣ ਵਾਲੇ ਹਨ।

ਅਮਰੀਕਾ ਵਲੋਂ ਇਜ਼ਰਾਇਲ ਲਈ ਇਸ ਵਾਰ ਵੀਟੋ ਦੀ ਵਰਤੋਂ ਨਹੀਂ ਕੀਤੀ ਗਈ, ਜੋ ਗਾਜ਼ਾ ਵਿਚ ਇਜ਼ਰਾਈਲ ਦੇ ਵਧ ਰਹੇ ਹਮਲਿਆਂ ਨੂੰ ਲੈ ਕੇ ਅਮਰੀਕਾ ਦੀ ਉਸ ਨਾਲ ਨਾਰਾਜ਼ਗੀ ਨੂੰ ਦਿਖਾਉਂਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link