13.71C Vancouver
ADS

May 26, 2025 5:41 PM - Connect Newsroom

ਗੁਰੂ ਨਾਨਕ ਜਹਾਜ਼ ਸੰਬੰਧੀ ਮਤੇ 'ਤੇ ਸਰਬਸੰਮਤੀ

Share On
unanimous-resolution-on-guru-nanak-jahaz
Vancouver City Council was praised for adopting the name Guru Nanak Jahaz. (Photo of passengers aboard Guru Nanak Jahaz - City of Vancouver)

ਵੈਨਕੂਵਰ ਵਿਚ ਬੀਤੇ ਕੱਲ੍ਹ ਬੀਸੀ ਖਾਲਸਾ ਦਰਬਾਰ ਅਤੇ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਵਲੋਂ ਆਯੋਜਿਤ ਇੱਕ ਸਮਾਰੋਹ ਵਿਚ ਕਾਮਾਗਾਟਾਮਾਰੂ ਨੂੰ ਉਸ ਦੇ ਮੂਲ ਨਾਮ ਗੁਰੂ ਨਾਨਕ ਜਹਾਜ਼ ਵਜੋਂ ਬਹਾਲ ਕਰਨ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।

ਇਸ ਘਟਨਾ ਦੀ 111ਵੀਂ ਯਾਦਗਾਰੀ ਦੀ ਵਰ੍ਹੇ-ਗੰਢ ਮੌਕੇ ਗੁਰੂ ਨਾਨਕ ਜਹਾਜ਼ ਹੈਰੀਟੇਜ ਸੁਸਾਇਟੀ ਦੇ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਬਾਬਾ ਗੁਰਦਿੱਤ ਸਿੰਘ ਵਲੋਂ ਕਿਰਾਏ 'ਤੇ ਲਏ ਗਏ ਇਸ ਸਮੁੰਦਰੀ ਬੇੜੇ ਦਾ ਨਾਂ ਗੁਰੂ ਨਾਨਕ ਜਹਾਜ਼ ਸੀ, ਇਸ ਲਈ ਇਤਿਹਾਸਕਾਰਾਂ, ਮੀਡੀਆ ਅਤੇ ਸਿਆਸਤਦਾਨਾਂ ਨੂੰ ਇਸ ਬੇੜੇ ਲਈ 'ਗੁਰੂ ਨਾਨਕ ਜਹਾਜ਼' ਸ਼ਬਦ ਹੀ ਵਰਤਣਾ ਚਾਹੀਦਾ ਹੈ।

ਉਥੇ ਹੀ, ਵੈਨਕੂਵਰ ਸਿਟੀ ਕੌਂਸਲ ਵਲੋਂ ਗੁਰੂ ਨਾਨਕ ਜਹਾਜ਼ ਨਾਮ ਨੂੰ ਮੁੱਖ ਤੌਰ 'ਤੇ ਅਪਣਾਏ ਜਾਣ ਨੂੰ ਲੈ ਕੇ ਇਸ ਦੀ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਸ਼ਹੀਦ ਭਾਈ ਮੇਵਾ ਸਿੰਘ ਜੀ ਲੋਪੋਕੇ ਸਬੰਧੀ ਕੈਨੇਡਾ ਦੇ ਇਤਿਹਾਸ ਨੂੰ ਦਰੁਸਤ ਕਰਨ ਅਤੇ ਉਨ੍ਹਾਂ ਦੀ ਢੁਕਵੀਂ ਯਾਦ ਸਥਾਪਤ ਕਰਨ ਬਾਰੇ ਵੀ ਮਤੇ ਪਾਸ ਕੀਤੇ ਗਏ।

ਇਹ ਮਤੇ ਪੰਜਾਬੀ, ਇੰਗਲਿਸ਼ ਅਤੇ ਫਰੈਂਚ ਵਿਚ ਪੜ੍ਹੇ ਗਏ ਅਤੇ ਸਾਰਿਆਂ ਦੀ ਪ੍ਰਵਾਨਗੀ ਲਈ ਗਈ। ਇਸ ਮੌਕੇ ਬੀਸੀ ਦੀਆਂ ਵਿਧਾਇਕਾਂ ਜੈਸੀ ਸੁੰਨੜ ਅਤੇ ਸੁਨੀਤਾ ਧੀਰ ਤੇ ਵੈਨਕੂਵਰ ਦੇ ਪਾਰਕ ਬੋਰਡ ਕਮਿਸ਼ਨਰ ਜਸਪ੍ਰੀਤ ਸਿੰਘ ਵਿਰਦੀ ਨੇ ਗੁਰੂ ਨਾਨਕ ਜਹਾਜ਼ ਨਾਂ ਬਹਾਲ ਕਰਨ 'ਤੇ ਸਹਿਮਤੀ ਪ੍ਰਗਟਾਈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link