10.1C Vancouver
ADS

Sep 9, 2022 10:29 PM - The Canadian Press

ਕੈਨੇਡਾ ਦੀ ਬੇਰੁਜ਼ਗਾਰੀ ਦਰ ਨੇ ਲਗਾਈ ਛਾਲ, ਬੀ.ਸੀ. 'ਚ ਬੇਰੁਜ਼ਗਾਰੀ ਦਰ 'ਚ ਨਹੀਂ ਪਿਆ ਬਹੁਤਾ ਫਰਕ

Share On
unemployment-rate-ticks-up-to-5-4-per-cent-in-august-as-economy-loses-40k-jobs
The number of people looking for work across Canada climbed by half a percentage point last month to 5.4 per cent, but the jobless rate in BC barely budged. (Photo - The Canadian Press)

ਕੈਨੇਡਾ ਦੇ ਤਾਜਾ ਬੇਰੁਜਗਾਰੀ ਸੰਬੰਧੀ ਅੰਕੜੇ ਅਗਸਤ ਮਹੀਨੇ 'ਚ 40,000 ਨੁਕਾਰੀਆਂ ਦਾ ਨੁਕਸਾਨ ਦਰਸ਼ਾਉਂਦੇ ਹਨ।

ਜੁਲਾਈ ਮਹੀਨੇ 'ਚ ਦਰਜ ਕੀਤੀ ਗਈ 4.9% ਦੀ ਰਿਕਾਰਡ ਪੱਧਰ ਦੀ ਘਟ ਬੇਰੁਜਗਾਰੀ ਦਰ ਕਰੀਬ ਅੱਧੇ ਅੰਕ ਨਾਲ ਵਧ ਕੇ 5.4% ਤਕ ਪਹੁੰਚ ਗਈ ਹੈ।

ਹਾਲਾਂਕਿ ਬੀ.ਸੀ. 'ਚ ਬੇਰੁਜਗਾਰੀ ਸੰਬੰਧੀ ਅੰਕੜੇ 'ਚ ਬਹੁਤਾ ਫਰਕ ਨਹੀਂ ਪਿਆ ਹੈ।

ਸਟੈਟਿਸਟਿਕਸ ਕੈਨੇਡਾ ਅਨੁਸਾਰ ਬੀ.ਸੀ. 'ਚ ਅਗਸਤ ਮਹੀਨੇ 'ਚ ਬੇਰੁਜਗਾਰੀ ਦਰ 4.8% 'ਤੇ ਦਰਜ ਕੀਤੀ ਗਈ।

ਜੁਲਾਈ ਦੇ ਮਹੀਨੇ ਮੁਕਾਬਲੇ ਸੂਬੇ 'ਚ ਬੇਰੁਜਗਾਰੀ ਦਰ ਨੇ ਦਸਵੇਂ ਹਿੱਸੇ ਦੀ ਛਾਲ ਲਗਾਈ ਹੈ।

ਕਿਊਬੈਕ ਤੋਂ ਬਾਅਦ ਬੀ.ਸੀ. ਸਭ ਤੋਂ ਘਟ ਬੇਰੁਜਗਾਰੀ ਦਰ ਵਾਲਾ ਸੂਬਾ ਹੈ।

ਜੁਲਾਈ ਅਤੇ ਅਗਸਤ ਦੇ ਮਹੀਨੇ ਵਿਚਾਲੇ ਵੈਨਕੂਵਰ ਅਤੇ ਕੈਲੋਨਾ ਜਿਹੇ ਇਲਾਕਿਆਂ 'ਚ ਬੇਰੁਜਗਾਰੀ ਦਰ ਤਕਰੀਬਨ ਇੱਕੋ ਜਿਹੇ ਪੱਧਰ 'ਤੇ ਰਹੀ।

ਹਾਲਾਂਕਿ ਐਬਟਸਫੋਰਡ 'ਚ ਬੇਰੁਜਗਾਰੀ ਦਰ ਨੇ ਇੱਕ ਅੰਕ ਦੀ ਛਾਲ ਲਗਾਈ ਅਤੇ ਇਹ ਅੰਕੜਾ 5.8% 'ਤੇ ਦਰਜ ਕੀਤਾ ਗਿਆ।

ਵਿਕਟੋਰੀਆ 'ਚ ਅੱਧੇ ਅੰਕ ਦੇ ਵਾਧੇ ਨਾਲ ਬੇਰੁਜਗਾਰੀ ਦਰ 4.9% 'ਤੇ ਦਰਜ ਕੀਤੀ ਗਈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link