Dec 12, 2024 7:05 PM - Connect Newsroom

ਭਾਰਤ ਦੀ ਨਰਿੰਦਰ ਮੋਦੀ ਕੈਬਨਿਟ ਨੇ ਇੱਕ ਰਾਸ਼ਟਰ, ਇੱਕ ਚੋਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਅਗਲੇ ਹਫਤੇ ਸੰਸਦ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੇ 2029 ਤੋਂ ਲਾਗੂ ਹੋਣ ਦੀ ਉਮੀਦ ਹੈ, ਜਿਸ ਦਾ ਮਤਲਬ ਹੈ ਕਿ ਉਦੋਂ ਸੰਸਦੀ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਹੋ ਸਕਦੀਆਂ ਹਨ।
ਵਨ ਨੇਸ਼ਨ ਵਨ ਇਲੈਕਸ਼ਨ ’ਤੇ ਵਿਚਾਰ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ 2 ਸਤੰਬਰ 2023 ਨੂੰ ਪੈਨਲ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਰਿਸਰਚ ਤੋਂ ਬਾਅਦ 14 ਮਾਰਚ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ।
ਦੱਸਣਯੋਗ ਹੈ ਕਿ ਆਜ਼ਾਦੀ ਤੋਂ ਬਾਅਦ 1952, 1957, 1962 ਅਤੇ 1967 ਵਿਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਹੋਈਆਂ ਸਨ ਪਰ 1968 ਅਤੇ 1969 ਵਿਚ ਕਈ ਵਿਧਾਨ ਸਭਾ ਸਮੇਂ ਤੋਂ ਪਹਿਲਾਂ ਭੰਗ ਹੋ ਗਈਆਂ ਸਨ। ਇਸ ਤੋਂ ਬਾਅਦ 1970 ਵਿਚ ਲੋਕ ਸਭਾ ਵੀ ਭੰਗ ਕਰ ਦਿੱਤੀ ਗਈ ਸੀ, ਜਿਸ ਕਾਰਨ ਇਕ ਦੇਸ਼, ਇਕ ਚੋਣ ਦੀ ਪਰੰਪਰਾ ਟੁੱਟ ਗਈ।




