16.78C Vancouver
ADS

Sep 4, 2025 3:45 PM - The Canadian Press

ਬੀ.ਸੀ. ਪਬਲਿਕ ਸਰਵਿਸ ਯੂਨੀਅਨ ਨੇ ਹੜਤਾਲ ਦੀ ਕਾਰਵਾਈ ਕੀਤੀ ਤੇਜ਼

Share On
union-escalates-b-c-public-service-job-action-saying-no-improved-offer-in-sight
The BC General Employees' Union says pickets are being expanded today to include the Ministry of Finance office in downtown Vancouver.(Photo- The Canadian Press)

ਬੀ. ਸੀ. ਵਿਚ ਹਜ਼ਾਰਾਂ ਪਬਲਿਕ ਸਰਵਿਸ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਉਹ ਚੱਲ ਰਹੇ ਵਿਵਾਦ ਵਿਚਕਾਰ ਆਪਣੇ ਹੜਤਾਲ ਦੀ ਕਾਰਵਾਈ ਵਧਾ ਰਹੀ ਹੈ, ਜਿਸ ਤਹਿਤ ਅੱਜ ਡਾਊਨਟਾਊਨ ਵੈਨਕੂਵਰ ਵਿਚ ਵਿੱਤ ਮੰਤਰਾਲਾ ਦੇ ਦਫਤਰ ਵਿਖੇ ਵੀ ਧਰਨਾ ਦਿੱਤਾ ਜਾਵੇਗਾ।

ਬੀਸੀ ਜਨਰਲ ਇੰਪਲਾਈਜ਼ ਯੂਨੀਅਨ ਦੇ ਕੁਝ ਮੈਂਬਰਸ ਵਲੋਂ ਹੜਤਾਲ ਦਾ ਇਹ ਤੀਜਾ ਦਿਨ ਹੈ। ਯੂਨੀਅਨ ਬਿਹਤਰ ਤਨਖਾਹਾਂ ਦੀ ਮੰਗ ਕਰ ਰਹੀ ਹੈ ਅਤੇ ਉਸ ਦਾ ਕਹਿਣਾ ਹੈ ਕਿ ਇਸ ਗੱਲ ਦਾ ਕੋਈ ਸੰਕੇਤ ਨਹੀਂ ਹੈ ਕਿ ਸੂਬਾ ਸਰਕਾਰ ਦੀ ਪਬਲਿਕ ਸਰਵਿਸ ਏਜੰਸੀ ਇੱਕ ਬਿਹਤਰ ਪੇਸ਼ਕਸ਼ ਨਾਲ ਗੱਲਬਾਤ ਲਈ ਵਾਪਸ ਆਉਣ ਲਈ ਤਿਆਰ ਹੈ।

ਲਗਭਗ 34,000 ਪਬਲਿਕ ਸਰਵਿਸ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਬੀ.ਸੀ.ਜੀ.ਈ.ਯੂ. ਦਾ ਕਹਿਣਾ ਹੈ ਕਿ ਜੌਬ ਐਕਸ਼ਨ ਦੇ ਪਹਿਲੇ ਦੌਰ ਵਿਚ ਪ੍ਰਿੰਸ ਜਾਰਜ ਤੋਂ ਲੈ ਕੇ ਸਰੀ ਅਤੇ ਵਿਕਟੋਰੀਆ ਤੱਕ ਮੁੱਖ ਦਫ਼ਤਰਾਂ ਵਿਚ ਉਸ ਦੇ 2,600 ਤੋਂ ਵੱਧ ਮੈਂਬਰਸ ਧਰਨੇ ਵਿਚ ਸ਼ਾਮਲ ਹੋਏ ਹਨ। ਗੌਰਤਲਬ ਹੈ ਕਿ ਬੀਤੇ ਕੱਲ੍ਹ ਸਰੀ ਵਿਚ ਡਰਾਈਵਰ ਲਾਇਸੈਂਸ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਸਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link