17.29C Vancouver
ADS

Jul 6, 2022 4:04 PM - ANI

ਪੀ. ਐੱਮ. ਮੋਦੀ ਕੈਬਨਿਟ 'ਚੋਂ ਮੁਖਤਾਰ ਅੱਬਾਸ ਨਕਵੀ ਦਾ ਅਸਤੀਫ਼ਾ, ਉਪ ਰਾਸ਼ਟਰਪਤੀ ਬਣਾਉਣ ਦੀ ਚਰਚਾ

Share On
union-minister-mukhtar-abbas-naqvi-resigns
Union Minister Mukhtar Abbas Naqvi (Photo : ANI)

ਬੁੱਧਵਾਰ ਨੂੰ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੇਂਦਰੀ ਕੈਬਨਿਟ ਵਿਚੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਰਾਜ ਸਭਾ ਦਾ ਕਾਰਜਕਾਲ ਵੀਰਵਾਰ ਨੂੰ ਸਮਾਪਤ ਹੋ ਰਿਹਾ ਸੀ। ਰਿਪੋਰਟਾਂ ਹਨ ਕਿ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਨ੍ਹਾਂ ਦੇ ਨਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਹਾਲਾਂਕਿ ਪਾਰਟੀ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਉੱਥੇ ਹੀ, ਕੇਂਦਰੀ ਸਟੀਲ ਮੰਤਰੀ ਆਰ. ਸੀ. ਪੀ. ਸਿੰਘ ਦਾ ਕਾਰਜਕਾਲ ਵੀ ਵੀਰਵਾਰ ਨੂੰ ਖ਼ਤਮ ਹੋ ਰਿਹਾ ਹੈ।

ਹਾਲ ਹੀ ਵਿਚ ਭਾਜਪਾ ਦੇ ਕਈ ਨੇਤਾ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਰਾਜ ਸਭਾ ਲਈ ਚੁਣੇ ਗਏ ਹਨ। ਹਾਲਾਂਕਿ ਪਾਰਟੀ ਨੇ ਨਕਵੀ ਨੂੰ ਰਾਜ ਸਭਾ ਦੀ ਟਿਕਟ ਨਹੀਂ ਦਿੱਤੀ ਸੀ।

ਇੱਥੇ ਦੱਸਣਯੋਗ ਹੈ ਕਿ ਆਰ. ਸੀ. ਪੀ. ਸਿੰਘ ਨੇ ਇੱਕ ਸਾਲ ਪਹਿਲਾਂ 7 ਜੁਲਾਈ, 2021 ਨੂੰ ਮੋਦੀ ਸਰਕਾਰ ਵਿਚ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਹ ਭਾਜਪਾ ਦੀ ਬਿਹਾਰ ਵਿਚ ਸਹਿਯੋਗੀ ਪਾਰਟੀ ਜੇ. ਡੀ. (ਯੂ.) ਤੋਂ ਸਨ। ਹਾਲਾਂਕਿ, ਰਾਜ ਸਭਾ ਦੀਆਂ ਟਿਕਟਾਂ ਦੇ ਤਾਜ਼ਾ ਐਲਾਨ ਵਿਚ ਨਿਤੀਸ਼ ਕੁਮਾਰ ਨੇ ਆਰ. ਸੀ. ਪੀ. ਸਿੰਘ ਦੀ ਚੋਣ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਤ੍ਰਿਪੁਰਾ ਵਿਧਾਨ ਸਭਾ ਲਈ ਹਾਲ ਹੀ ਵਿਚ ਚੁਣੇ ਗਏ ਮਾਨਿਕ ਸਾਹਾ ਦੇ ਅਸਤੀਫੇ ਤੋਂ ਬਾਅਦ ਮੌਜੂਦਾ ਸਮੇਂ ਸਿਰਫ ਤ੍ਰਿਪੁਰਾ ਵਿਚ ਇੱਕ ਰਾਜ ਸਭਾ ਸੀਟ ਖਾਲੀ ਹੋਈ ਹੈ। ਇਸ ਤੋਂ ਇਲਾਵਾ ਰਾਜ ਸਭਾ ਦੀ ਕੋਈ ਵੀ ਸੀਟ ਨਹੀਂ ਹੈ, ਜੋ ਅਗਲੇ ਕੁਝ ਮਹੀਨਿਆਂ ਵਿਚ ਖਾਲੀ ਹੋਣ ਵਾਲੀ ਹੋਵੇ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link