13.22C Vancouver
ADS

Aug 30, 2021 8:55 PM -

ਆਰ.ਸੀ.ਐਮ.ਪੀ. ਅਫ਼ਸਰਾਂ ਦੀ ਨੁਮਾਇੰਦਗੀ ਕਰਦੀ ਯੂਨੀਅਨ ਪ੍ਰੀਮਿਅਰ ਹੌਰਗਨ ਦੀ ਟਿੱਪਣੀ ਤੋਂ ਚਿੰਤਤ

Share On
union-representing-rcmp-officers-concerned-by-premier-horgans-suggestion
The union representing RCMP officers says it's concerned by Premier John Horgan's suggestion that businesses should call police for help enforcing the province's vaccine card rules. (File photo - BC RCMP/Twitter)

ਆਰ.ਸੀ.ਐਮ.ਪੀ. ਅਫ਼ਸਰਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਉਹ ਪ੍ਰੀਮਿਅਰ ਜੌਨ ਹੌਰਗਨ ਦੀ ਸਲਾਹ ਤੋਂ ਚਿੰਤਤ ਹਨ।

ਇਹ ਬਿਆਨ ਉਸ ਵੇਲੇ ਆਇਆ ਹੈ ਜਦ ਸ਼ੁੱਕਰਵਾਰ ਨੂੰ ਹੌਰਗਨ ਨੇ ਕਿਹਾ ਸੀ ਕਿ ਜੇਕਰ ਕੋਈ ਵਿਅਕਤੀ ਕਿਸੇ ਰੈਸਟੂਰੈਂਟ ਜਾਂ ਵਪਾਰਿਕ ਜਗ੍ਹਾ 'ਤੇ ਵੈਕਸੀਨ ਕਾਰਡ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਪੁਲਿਸ ਨੂੰ ਸੱਦਿਆ ਜਾਵੇ।

ਨੈਸ਼ਨਲ ਪੁਲਿਸ ਫੈਡਰੇਸ਼ਨ ਦਾ ਕਹਿਣਾ ਹੈ ਕਿ ਉਸ ਦੇ ਮੈਂਬਰ ਕਿਸੇ ਵੀ ਮੌਕੇ 'ਤੇ ਪ੍ਰੋਫੈਸ਼ਨਲ ਤਰੀਕੇ ਨਾਲ ਪਹੁੰਚ ਕਰਨਗੇ ਅਤੇ ਮਾਮਲੇ ਨਾਲ ਨਜਿੱਠਣਗੇ।

ਹਾਲਾਂਕਿ ਯੂਨੀਅਨ ਨੇ ਚਿੰਤਾ ਜਾਹਿਰ ਕੀਤੀ ਕਿ ਪੁਲਿਸ 'ਤੇ ਜ਼ਿੰਮੇਵਾਰੀਆਂ ਵਧਦੀਆਂ ਜਾ ਰਹੀਆਂ ਹਨ ਜਦਕਿ ਪੁਲਿਸ ਨੂੰ ਵਧੇਰੇ ਰਿਸੋਰਸ ਨਹੀਂ ਦਿੱਤੇ ਜਾ ਰਹੇ।

ਫੈਡਰੇਸ਼ਨ ਦਾ ਕਹਿਣਾ ਹੈ ਕਿ ਵਧੇਰੇ ਫੰਡਿੰਗ ਵੀ ਮੁਹਈਆ ਨਹੀਂ ਕਰਵਾਈ ਜਾ ਰਹੀ।

ਇਸ ਮੌਕੇ ਦੱਸਿਆ ਗਿਆ ਕਿ ਇਸ ਗਰਮੀ ਦੀ ਰੁੱਤ ਦੌਰਾਨ 650 ਤੋਂ ਵਧੇਰੇ ਪੁਲਿਸ ਮੈਂਬਰ ਵਾਈਲਡਫਾਇਰ ਰਿਸਪਾਂਸ ਲਈ ਲਗਾਏ ਗਏ ਹਨ ਅਤੇ ਵੱਡੀ ਗਿਣਤੀ 'ਚ ਅਫ਼ਸਰਾਂ ਨੂੰ ਵੈਨਕੂਵਰ ਆਈਲੈਂਡ 'ਤੇ ਫੈਰੀ ਕਰੀਕ ਇਲਾਕੇ 'ਚ ਇੰਜੰਕਸ਼ਨ ਲਈ ਭੇਜਿਆ ਗਿਆ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link