18.26C Vancouver
ADS

Sep 8, 2025 3:42 PM - The Canadian Press

ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੜਤਾਲ ਕੀਤੀ ਜਾ ਸਕਦੀ ਹੈ ਹੋਰ ਤੇਜ਼

Share On
union-to-announce-next-phase-of-b-c-public-service-strike
The union says Paul Finch is scheduled to speak at a picket line in Surrey on the fifth consecutive day of picketing following the launch of job action last Tuesday.(Photo- The Canadian Press)

ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੜਤਾਲ ਹੋਰ ਤੇਜ਼ ਕੀਤੀ ਜਾ ਸਕਦੀ ਹੈ। ਯੂਨੀਅਨ ਲੀਡਰਸ ਵਲੋਂ ਸੋਮਵਾਰ ਸਵੇਰੇ ਸਰੀ ਵਿਚ ਇਸ ਦਾ ਐਲਾਨ ਕੀਤਾ ਜਾ ਸਕਦਾ ਹੈ। ਬੀ.ਸੀ.ਜੀ.ਈ.ਯੂ.ਦੇ ਪ੍ਰਧਾਨ ਪਾਲ ਫਿੰਚ ਇਸ ਸਬੰਧੀ ਐਲਾਨ ਲਈ 152 ਸਟਰੀਟ 'ਤੇ ਸੂਬਾਈ ਸਰਕਾਰੀ ਦਫ਼ਤਰ ਦੇ ਬਾਹਰ ਸਵੇਰੇ 10 ਵਜੇ ਵਰਕਰਾਂ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ।

ਇਹ ਯੂਨੀਅਨ 34,000 ਤੋਂ ਵੱਧ ਪਬਲਿਕ ਸਰਵਿਸ ਮੈਂਬਰ ਦੀ ਨੁਮਾਇੰਦਗੀ ਕਰਦੀ ਹੈ, ਜੋ ਜੁਲਾਈ ਵਿਚ ਬੀ.ਸੀ. ਪਬਲਿਕ ਸਰਵਿਸ ਏਜੰਸੀ ਨਾਲ ਕੰਟਰੈਕਟ ਸਬੰਧੀ ਗੱਲਬਾਤ ਟੁੱਟਣ ਤੋਂ ਬਾਅਦ 2 ਸਤੰਬਰ ਤੋਂ ਹੜਤਾਲ 'ਤੇ ਹੈ ਅਤੇ ਸੂਬੇ ਭਰ ਵਿਚ ਸਰਕਾਰੀ ਕਰਮਚਾਰੀਆਂ ਵਲੋਂ ਹੜਤਾਲ ਦਾ ਅੱਜ ਲਗਾਤਾਰ ਪੰਜਵਾਂ ਦਿਨ ਹੈ।

ਯੂਨੀਅਨ ਦੇ ਮੈਂਬਰ ਹੁਣ ਤੱਕ ਸਰੀ, ਵਿਕਟੋਰੀਆ, ਪ੍ਰਿੰਸ ਜਾਰਜ ਅਤੇ ਹੋਰ ਕਮਿਊਨਿਟੀਜ਼ ਵਿਚ ਸੂਬਾਈ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਹੈ, ਜਿਸ ਕਾਰਨ ਆਈਸੀਬੀਸੀ ਸ਼ਾਖਾਵਾਂ ਅਤੇ ਵੱਖ-ਵੱਖ ਸਰਕਾਰੀ ਦਫ਼ਤਰਾਂ 'ਤੇ ਪਹਿਲਾਂ ਹੀ ਸੇਵਾਵਾਂ ਪ੍ਰਭਾਵਿਤ ਹਨ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link