11.67C Vancouver
ADS

May 21, 2026 3:09 PM - Connect Newsroom - Ramandeep Kaur with files from The Canadian Press

ਪੀ.ਐਮ.ਕਾਰਨੀ ਦੀ ਸਰਕਾਰ ਕੈਨੇਡੀਅਨ ਲੇਬਰ ਕਾਨੂੰਨ ਵਿਚ ਕੁਝ ਬਦਲਾਅ ਕਰਨ ਦੀ ਬਣਾ ਰਹੀ ਯੋਜਨਾ

Share On
unions-raise-concerns-over-possible-changes-to-federal-labour-laws-in-canada
Canadian unions say proposed federal labour law changes could weaken collective bargaining rights and restrict strike activity.(Photo: The Canadian Press)

ਪੀ.ਐਮ.ਮਾਰਕ ਕਾਰਨੀ ਦੀ ਸਰਕਾਰ ਕੈਨੇਡੀਅਨ ਲੇਬਰ ਕਾਨੂੰਨ ਵਿਚ ਕੁਝ ਬਦਲਾਅ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਨੂੰ ਲੈ ਕੇ ਕਈ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਵਰਕਪਲੇਸ ਨੂੰ ਜ਼ਰੂਰੀ ਸੇਵਾਵਾਂ ਐਲਾਨਣਾ ਹੈ ਤਾਂ ਜੋ ਮੁਲਾਜ਼ਮਾਂ ਵਲੋਂ ਹੜਤਾਲ ਕਰਨ ਦੇ ਅਧਿਕਾਰਾਂ ਨੂੰ ਸੀਮਤ ਕੀਤਾ ਜਾ ਸਕੇ ਅਤੇ ਇਸ ਨਾਲ ਸਮੂਹਿਕ ਸੌਦੇਬਾਜ਼ੀ ਦੀ ਪ੍ਰਕਿਰਿਆ ਵੀ ਕਮਜ਼ੋਰ ਹੋ ਜਾਵੇਗੀ।

ਰਿਪੋਰਟ ਮੁਤਾਬਕ, ਇਹ ਵਿਵਾਦ ਸਰਕਾਰ ਵੱਲੋਂ 17 ਅਪ੍ਰੈਲ ਨੂੰ ਜਾਰੀ ਕੀਤੇ ਇੱਕ ਵਿਚਾਰ-ਵਟਾਂਦਰਾ ਪੱਤਰ ਤੋਂ ਬਾਅਦ ਸਾਹਮਣੇ ਆਇਆ ਹੈ, ਜਿਸ ਵਿਚ ਸਰਕਾਰ ਦੇ ਚੋਣਵੇਂ ਸਟੇਕਹੋਲਡਰ ਕੋਲੋਂ ਰਾਏ ਮੰਗੀ ਗਈ ਹੈ। ਇਨ੍ਹਾਂ ਵਿਚ ਏਅਰਲਾਈਨਾਂ, ਬੰਦਰਗਾਹਾਂ, ਰੇਲਵੇ, ਦੂਰਸੰਚਾਰ ਅਤੇ ਬੈਂਕਿੰਗ ਸੈਕਟਰ ਸ਼ਾਮਲ ਹਨ। ਰਿਪੋਰਟ ਮੁਤਾਬਕ, ਲਿਖਤੀ ਜਵਾਬ ਦੇਣ ਦਾ ਅਧਿਕਾਰ ਸਿਰਫ ਉਨ੍ਹਾਂ ਸੰਗਠਨਾਂ ਤੱਕ ਸੀਮਤ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਸਰਕਾਰ ਨੇ ਖੁਦ ਸੱਦਾ ਭੇਜਿਆ ਹੈ।

ਇਹ ਕਦਮ ਸਰਕਾਰ ਵੱਲੋਂ ਪਿਛਲੇ ਸਮੇਂ ਵਿਚ ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟਸ ਦੀ ਹੜਤਾਲ ਅਤੇ ਕੈਨੇਡਾ ਪੋਸਟ ਵਰਗੇ ਵੱਡੇ ਅਦਾਰਿਆਂ ਵਿਚ ਹੋਈਆਂ ਹੜਤਾਲਾਂ ਨੂੰ ਖਤਮ ਕਰਨ ਲਈ ਵਰਤੇ ਗਏ ਕਾਨੂੰਨੀ ਹੱਥਕੰਡਿਆਂ ਤੋਂ ਬਾਅਦ ਸਾਹਮਣੇ ਆਇਆ ਹੈ,ਜਿੱਥੇ ਸਰਕਾਰ ਨੇ ਵਰਕਰਸ ਨੂੰ ਕੰਮ 'ਤੇ ਪਰਤਣ ਦੇ ਹੁਕਮ ਦਿੱਤੇ ਸਨ। ਫਿਲਹਾਲ ਤਾਜ਼ਾ ਕਦਮ ਕੀ ਹਨ, ਇਸ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link