9.73C Vancouver
ADS

Jul 5, 2022 10:23 PM - The Canadian Press

ਯੂਨਾਈਟਿਡ ਟਰੱਕਰਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਹੜਤਾਲ ਦੇ ਪੱਖ 'ਚ ਕੀਤਾ ਵੋਟ; ਐਸੋਸੀਏਸ਼ਨ ਅਨੁਸਾਰ ਪੋਰਟ ਆਫ ਵੈਨਕੂਵਰ ਨਹੀਂ ਗੱਲਬਾਤ ਲਈ ਤਿਆਰ

Share On
united-truckers-association-votes-unanimously-in-favour-of-a-strike-at-the-port-of-vancouver
The more than 600 members of the United Truckers Association have voted unanimously in favour of a strike at the Port of Vancouver. (Photo - United Truckers Association/Facebook)

ਯੂਨਾਈਟਿਡ ਟਰੱਕਰਸ ਐਸੋਸੀਏਸ਼ਨ ਦੇ 600 ਤੋਂ ਵਧੇਰੇ ਮੈਂਬਰਾਂ ਨੇ ਇੱਕ ਪਾਸੜ ਢੰਗ ਨਾਲ ਹੜਤਾਲ ਦੇ ਹੱਕ 'ਚ ਵੋਟ ਕੀਤਾ ਹੈ।

ਮਾਮਲਾ ਪੋਰਟ ਆਫ ਵੈਨਕੂਵਰ ਦੇ ਫੈਸਲੇ ਨਾਲ ਸੰਬੰਧਤ ਹੈ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਵੋਟ ਕੈਨੇਡਾ ਡੇਅ ਮੌਕੇ ਯਾਨੀ ਕਿ 1 ਜੁਲਾਈ ਨੂੰ ਕੀਤੀ ਗਈ ਸੀ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜੇਕਰ ਪੋਰਟ ਆਫ ਵੈਨਕੂਵਰ ਦੀ ਨੀਤੀ ਲਾਗੂ ਹੋ ਜਾਂਦੀ ਹੈ ਤਾਂ 12 ਸਾਲ ਤੋਂ ਪੁਰਾਣੇ ਟਰੱਕ ਪੋਰਟ 'ਤੇ ਕੰਮ ਜਾਰੀ ਨਹੀਂ ਰੱਖ ਸਕਣਗੇ।

ਐਸੋਸੀਏਸ਼ਨ ਦੇ ਇੱਕ ਬਿਆਨ 'ਚ ਕਿਹਾ ਗਿਆ ਕਿ ਇਸ ਨੀਤੀ ਕਾਰਨ ਟਰੱਕ ਚਾਲਕਾਂ 'ਤੇ ਭਾਰੀ ਮਾਲੀ ਦਬਾਅ ਬਣ ਸਕਦਾ ਹੈ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪੋਰਟ ਵੱਲੋਂ ਇਸ ਫੈਸਲੇ ਸੰਬੰਧੀ ਬਦਲਾਅ 'ਤੇ ਚਰਚਾ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

ਇਹ ਨੀਤੀ ਸਿਤੰਬਰ 'ਚ ਲਾਗੂ ਹੋ ਜਾਵੇਗੀ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ 'ਨੋ ਜੌਬ ਐਕਸ਼ਨ' ਜੁਲਾਈ ਤੋਂ ਹੀ ਸ਼ੁਰੂ ਹੋ ਜਾਵੇਗਾ ਅਤੇ ਇਸ ਨਾਲ ਗੱਲਬਾਤ ਲਈ ਸਮਾਂ ਮਿਲ ਸਕੇਗਾ ਪਰ ਇਸ ਦੇ ਮੈਂਬਰ ਅਗਸਤ ਵਿੱਚ ਹੀ ਸ਼ੱਟਡਾਊਨ ਵੱਲ ਵਧ ਸਕਦੇ ਹਨ।

ਹਾਲਾਂਕਿ ਇਸ 'ਚ ਢਿੱਲ ਹੋ ਸਕਦੀ ਹੈ ਜੇਕਰ ਫੈਡਰਲ ਟਰਾਂਸਪੋਰਟ ਮੰਤਰੀ ਵੱਲੋਂ ਮਾਮਲੇ 'ਚ ਦਖਲ ਦਿੱਤਾ ਜਾਂਦਾ ਹੈ ਜਾਂ ਕੋਈ ਹੋਰ ਚੰਗੇ ਸੰਕੇਤ ਮਿਲਦੇ ਹਨ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link