13.04C Vancouver
ADS

Mar 3, 2026 5:05 PM - Connect Newsroom - Ramandeep Kaur with files from The Canadian Press

ਬੀ. ਸੀ. ਵਿਚ ਪਿਛਲੇ ਮਹੀਨੇ ਪਈ ਕੜਾਕੇ ਦੀ ਠੰਢ ਤੋਂ ਬਾਅਦ ਮੌਸਮ ਨੇ ਮੁੜ ਲਈ ਕਰਵਟ

Share On
unseasonably-warm-temperatures-set-daily-records-in-five-b-c-communities
Early spring flowers bloom in a residential yard in Pemberton, B.C., as temperatures reach record highs.(Photo: The Canadian Press)

ਬੀ. ਸੀ. ਵਿਚ ਪਿਛਲੇ ਮਹੀਨੇ ਪਈ ਕੜਾਕੇ ਦੀ ਠੰਢ ਤੋਂ ਬਾਅਦ ਹੁਣ ਮੌਸਮ ਨੇ ਮੁੜ ਕਰਵਟ ਲਈ ਹੈ। ਸੂਬੇ ਦੀਆਂ ਪੰਜ ਵੱਖ-ਵੱਖ ਕਮਿਊਨਿਟੀ ਵਿਚ ਇਸ ਹਫ਼ਤੇ ਸਰਦੀਆਂ ਦੇ ਆਮ ਮੌਸਮ ਦੇ ਮੁਕਾਬਲੇ ਰੋਜ਼ਾਨਾ ਉੱਚ ਤਾਪਮਾਨ ਦੇ ਨਵੇਂ ਰਿਕਾਰਡ ਦਰਜ ਕੀਤੇ ਗਏ ਹਨ।

ਇਨਵਾਇਰਮੈਂਟ ਕੈਨੇਡਾ ਅਨੁਸਾਰ, ਵੈਨਕੂਵਰ ਤੋਂ ਲਗਭਗ 150 ਕਿਲੋਮੀਟਰ ਨੌਰਥ ਵਿਚ ਸਥਿਤ ਪੇਂਬਰਟਨ ਵਿਚ ਸੋਮਵਾਰ ਨੂੰ ਤਾਪਮਾਨ 16 ਡਿਗਰੀ ਸੈਲਸੀਅਸ ਤੱਕ ਦਰਜ ਹੋਇਆ, ਇਸ ਨੇ ਪਿਛਲੇ ਸਾਲ ਦੇ 13 ਡਿਗਰੀ ਦੇ ਰਿਕਾਰਡ ਨੂੰ ਤੋੜਿਆ ਹੈ। ਇਸੇ ਤਰ੍ਹਾਂ ਵੈਸਟ ਕੂਟੇਨੇ ਦੇ ਟਰੇਲ ਇਲਾਕੇ ਵਿਚ ਤਾਪਮਾਨ 14 ਡਿਗਰੀ ਦਰਜ ਕੀਤਾ ਗਿਆ, ਜਿਸ ਨੇ 2021 ਦੇ 11 ਡਿਗਰੀ ਦੇ ਰਿਕਾਰਡ ਨੂੰ ਤੋੜ ਦਿੱਤਾ।

ਉਥੇ ਹੀ, ਐਲਬਰਟਾ ਨੇੜੇ ਪੈਂਦੇ ਕ੍ਰੈਨਬਰੂਕ ਵਿਚ ਤਾਪਮਾਨ 12.4 ਡਿਗਰੀ ਰਿਹਾ, ਇਸ ਇਲਾਕੇ ਨੇ 1986 ਵਿਚ 12.1 ਡਿਗਰੀ ਨਾਲ ਰੋਜ਼ਾਨਾ ਉੱਚ ਦਾ ਰਿਕਾਰਡ ਦਰਜ ਕੀਤਾ ਸੀ। ਇਨਵਾਇਰਮੈਂਟ ਕੈਨੇਡਾ ਮੁਤਾਬਕ, ਕਲਿੰਟਨ ਅਤੇ Tatlayoko Lake ਇਨ੍ਹਾਂ ਦੋਵਾਂ ਥਾਵਾਂ 'ਤੇ ਵੀ ਰੋਜ਼ਾਨਾ ਤਾਪਮਾਨ ਦੇ ਨਵੇਂ ਰਿਕਾਰਡ ਬਣੇ ਹਨ।

Latest news

motorcyclist-killed-in-maple-ridge-collision-investigation-ongoing
Punjabi

ਮੈਪਲ ਰਿਜ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਹੋਈ ਮੌਤ

ਮੈਪਲ ਰਿਜ ਵਿਚ ਸ਼ਨੀਵਾਰ ਰਾਤ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 8.45 ਵਜੇ ਲੌਹੀਡ ਹਾਈਵੇ ਅਤੇ 287 ਸਟ੍ਰੀਟ 'ਤੇ ਵਾਪਰਿਆ। ਇਸ ਕਾਰਨ ਲੌਹੀਡ ਹਾਈਵੇ 'ਤੇ ਵੈਸਟ ਬਾਊਂਡ ਆਵਾਜਾਈ ਬੰਦ ਕਰਨੀ ਪਈ ਜਿਸ ਨੂੰ ਐਤਵਾਰ ਤੜਕੇ 4:35 ਵਜੇ ਮੁੜ ਖੋਲ੍ਹਿਆ ਗਿਆ। ਇੱਥੇ ਇਕ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਟੱਕਰ ਹੋਈ,ਜਿਸ ਕਾਰਨ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟਰੱਕ ਦੇ ਏਅਰਬੈਗ ਖੁੱਲ੍ਹ ਗਏ।
canada-reports-second-consecutive-annual-decline-in-opioid-overdose-deaths
Punjabi

ਕੈਨੇਡਾ 'ਚ ਓਪੀਔਡ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਦੂਜੇ ਸਾਲ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਵਿੱਚ ਓਪੀਔਡ ਦੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਦੂਜੇ ਸਾਲ ਵੀ ਗਿਰਾਵਟ ਦਰਜ ਕੀਤੀ ਗਈ ਹੈ,ਇਸ ਦਾ ਖੁਲਾਸਾ ਸਾਲ 2025 ਦੀ ਰਿਪੋਰਟ ਵਿਚ ਹੋਇਆ ਹੈ। ਹੈਲਥ ਕੈਨੇਡਾ ਵੱਲੋਂ ਜਾਰੀ ਰਿਪੋਰਟ ਅਨੁਸਾਰ, ਸਾਲ 2024 ਵਿੱਚ ਆਈ ਕਮੀ ਤੋਂ ਬਾਅਦ ਹੁਣ ਪਿਛਲੇ ਸਾਲ ਵੀ ਮੌਤਾਂ ਦਾ ਅੰਕੜਾ ਘਟਿਆ ਹੈ ਪਰ ਇਸ ਸੁਧਾਰ ਦੇ ਬਾਵਜੂਦ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ਪਿਛਲੇ ਸਾਲ 5,630 ਲੋਕਾਂ ਨੇ ਓਵਰਡੋਜ਼ ਕਾਰਨ ਆਪਣੀ ਜਾਨ ਗੁਆਈ ਹੈ। ਇਸ ਮੁਤਾਬਕ ਹਰ ਰੋਜ਼ ਕਰੀਬ 15 ਲੋਕਾਂ ਦੀ ਮੌਤ ਓਪੀਔਡ ਦੀ ਓਵਰਡੋਜ਼ ਕਾਰਨ ਹੋਈ।
metro-vancouver-outside-workers-begin-full-strike-after-17-months-without-contract
Punjabi

17 ਮਹੀਨਿਆਂ ਤੋਂ ਬਿਨਾਂ ਕੰਟਰੈਕਟ ਦੇ ਕੰਮ ਕਰ ਰਹੇ ਮੈਟਰੋ ਵੈਨਕੂਵਰ ਦੇ ਬਾਹਰੀ ਕਰਮਚਾਰੀਆਂ ਨੇ ਹੜਤਾਲ ਕੀਤੀ ਸ਼ੁਰੂ

ਮੈਟਰੋ ਵੈਨਕੂਵਰ ਦੇ ਆਊਟਸਾਈਡ ਵਰਕਰਾਂ ਵੱਲੋਂ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ 17 ਮਹੀਨਿਆਂ ਤੋਂ ਬਿਨਾਂ ਕੰਟਰੈਕਟ ਦੇ ਕੰਮ ਕਰ ਰਹੇ ਲਗਭਗ 700 ਵਰਕਰ ਇਸ ਹੜਤਾਲ ਵਿੱਚ ਸ਼ਾਮਲ ਹਨ। ਗ੍ਰੇਟਰ ਵੈਨਕੂਵਰ ਰੀਜਨਲ ਡਿਸਟ੍ਰਿਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜੈਸੀ ਮੇਡੀਰੋਸ ਮੁਤਾਬਕ, ਮੈਨੇਜਮੈਂਟ ਲਗਾਤਾਰ ਫਰੰਟਲਾਈਨ ਵਰਕਰਾਂ ਦੀਆਂ ਚਿੰਤਾਵਾਂ ਨੂੰ ਅਣਦੇਖਿਆ ਕਰ ਰਹੀ ਹੈ, ਜੋ ਪੂਰੇ ਖੇਤਰ ਵਿਚ ਅਹਿਮ ਸੇਵਾਵਾਂ ਪ੍ਰਦਾਨ ਕਰਦੇ ਹਨ। ਹਾਲਾਂਕਿ, ਜ਼ਰੂਰੀ ਸੇਵਾਵਾਂ ਦੇਣ ਵਾਲੇ ਕਰਮਚਾਰੀ ਜੌਬਸ 'ਤੇ ਰਹਿਣਗੇ।
b-c-premier-calls-for-stronger-ai-chatbot-reporting-requirements-in-federal-online-harms-bill
Punjabi

ਪ੍ਰੀਮੀਅਰ ਈਬੀ ਨੇ ਔਨਲਾਈਨ ਹਾਰਮ ਬਿੱਲ 'ਚ ਏ.ਆਈ.ਚੈਟਬੋਟਸ ਦੀ ਸਮੱਸਿਆ ਨਾ ਹੱਲ ਹੋਣ ਦੀ ਕੀਤੀ ਆਲੋਚਨਾ

ਪ੍ਰੀਮੀਅਰ ਡੇਵਿਡ ਈਬੀ ਨੇ ਫੈਡਰਲ ਸਰਕਾਰ ਦੇ ਨਵੇਂ ਔਨਲਾਈਨ ਹਾਰਮ ਬਿੱਲ ਵਿੱਚ ਏ.ਆਈ.ਚੈਟਬੋਟਸ ਦੀ ਸਮੱਸਿਆ ਨੂੰ ਹੱਲ ਨਾ ਕਰਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਮੁਤਾਬਕ, ਬਿੱਲ ਵਿੱਚ ਟੈਕ ਕੰਪਨੀਆਂ ਲਈ ਇਹ ਲਾਜ਼ਮੀ ਨਹੀਂ ਕੀਤਾ ਗਿਆ ਕਿ ਉਹ ਯੂਜ਼ਰਸ ਦੀਆਂ ਖ਼ਤਰਨਾਕ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਰਿਪੋਰਟ ਕਰਨ।
court-grants-bail-to-bikram-majithia-two-others-in-majitha-police-station-case
Punjabi

ਮਜੀਠਾ ਥਾਣਾ ਟਕਰਾਅ ਮਾਮਲੇ ਵਿੱਚ ਬਿਕਰਮ ਮਜੀਠੀਆ ਸਮੇਤ ਤਿੰਨ ਨੂੰ ਜ਼ਮਾਨਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਪਾਲ ਸਿੰਘ ਨੂੰ ਅਦਾਲਤ ਨੇ ਅੱਜ ਮਜੀਠਾ ਪੁਲਿਸ ਥਾਣੇ ਵਿੱਚ ਟਕਰਾਅ ਤੋਂ ਬਾਅਦ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੁਲਿਸ ਅਨੁਸਾਰ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਮਜੀਠੀਆ ਥਾਣੇ ਵਿੱਚ ਦਾਖਲ ਹੋ ਕੇ ਜ਼ਬਰਦਸਤੀ ਜੋਬਨਪ੍ਰੀਤ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link