12.87C Vancouver
ADS

Apr 15, 2024 6:17 PM - The Canadian Press

ਕੈਨੇਡਾ ਸਰਕਾਰ ਨੇ ਸ਼ਹਿਰੀ ਫਾਇਰਫਾਈਟਰਾਂ ਨੂੰ ਜੰਗਲੀ ਅੱਗ ਨਾਲ ਲੜਨ ਲਈ ਸਿਖਲਾਈ ਦੇਣ ਵਾਸਤੇ ਫੰਡਿੰਗ ਕੀਤੀ ਦੁੱਗਣੀ

Share On
urban-firefighters-to-get-additional-training-to-also-battle-wildfire-blazes
Natural Resources Minister Jonathan Wilkinson says the government is giving $800,000 to the International Association of Fire Fighters to conduct additional training.(Photo: The Canadian Press)

ਕੈਨੇਡਾ ਸਰਕਾਰ ਨੇ ਸ਼ਹਿਰੀ ਫਾਇਰਫਾਈਟਰਾਂ ਨੂੰ ਜੰਗਲੀ ਅੱਗ ਨਾਲ ਲੜਨ ਲਈ ਸਿਖਲਾਈ ਦੇਣ ਵਾਸਤੇ ਫੰਡਿੰਗ ਦੁੱਗਣੀ ਕਰ ਦਿੱਤੀ ਹੈ। ਕੁਦਰਤੀ ਸਰੋਤ ਮੰਤਰੀ ਜੋਨਾਥਨ ਵਿਲਕਿਨਸਨ ਨੇ ਅੱਜ ਇਸ ਦੀ ਘੋਸ਼ਣਾ ਕੀਤੀ।

ਉਨ੍ਹਾਂ ਕਿਹਾ ਕਿ ਇੰਟਰਨੈਸ਼ਨਲ ਐਸੋਸੀਏਸ਼ਨ ਆਫ ਫਾਇਰ ਫਾਈਟਰਜ਼ ਨੂੰ ਇਸ ਸਬੰਧ ਵਿਚ $800,000 ਦਿੱਤੇ ਜਾ ਰਹੇ ਹਨ। ਇਹ ਪਿਛਲੇ ਸਾਲ 25 ਇੰਸਟ੍ਰਕਟਰਾਂ ’ਤੇ ਖਰਚ ਕੀਤੀ ਗਈ ਰਕਮ ਤੋਂ ਦੁੱਗਣੀ ਹੈ, ਜਿਨ੍ਹਾਂ ਨੇ ਬੀ.ਸੀ. ਦੇ ਚਿਲੀਵੈਕ ਤੇ ਕਾਮਲੂਪਸ ਅਤੇ ਅਲਬਰਟਾ ਦੇ ਗ੍ਰੈਂਡ ਪ੍ਰੈਰੀ ਵਿਚ 300 ਤੋਂ ਵੱਧ ਫਾਇਰਫਾਈਟਰਾਂ ਨੂੰ ਸਿਖਲਾਈ ਦਿੱਤੀ ਸੀ।

ਸਰਕਾਰ ਦਾ ਕਹਿਣਾ ਹੈ ਕਿ ਵਾਤਵਰਣ ਵਿਚ ਤਬਦੀਲੀ ਅਤੇ ਆਬਾਦੀ ਵਿਚ ਵਾਧੇ ਦੇ ਪ੍ਰਭਾਵ ਮਿਲ ਕੇ ਸ਼ਹਿਰੀ ਖੇਤਰਾਂ ਅਤੇ ਉਨ੍ਹਾਂ ਦੇ ਆਸਪਾਸ ਜੰਗਲੀ ਅੱਗ ਦੇ ਖਤਰੇ ਨੂੰ ਵਧਾ ਰਹੇ ਹਨ।

ਕੁਦਰਤੀ ਸਰੋਤ ਮੰਤਰੀ ਦਾ ਕਹਿਣਾ ਹੈ ਕਿ ਲਗਭਗ 4 ਮਿਲੀਅਨ ਕੈਨੇਡੀਅਨ ਉਨ੍ਹਾਂ ਖੇਤਰਾਂ ਵਿਚ ਰਹਿ ਹਰੇ ਹਨ ਜਿੱਥੇ ਜੰਗਲੀ ਅੱਗ ਦਾ ਖਤਰਾ ਵਧੇਰੇ ਹੈ। 2021 ਵਿਚ ਬੀ.ਸੀ. ਦੇ ਲਿਟਨ ਅਤੇ 2023 ਵਿਚ ਕੇਲੋਨਾ ਅਤੇ ਹੈਲੀਫੈਕਸ ਵਿਚ ਜੰਗਲੀ ਅੱਗ ਨੇ ਵੱਡੀ ਤਬਾਹੀ ਮਚਾਈ ਸੀ ਅਤੇ ਯੈਲੋਨਾਈਫ ਦੀ ਪੂਰੀ ਆਬਾਦੀ ਨੂੰ ਹੀ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਸੀ। ਸਰਕਾਰ ਦਾ ਮੰਨਣਾ ਹੈ ਕਿ ਇਸ ਸਾਲ ਵੀ ਜੰਗਲੀ ਅੱਗ ਦਾ ਖਤਰਾ ਗੰਭੀਰ ਹੋ ਸਕਦਾ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link