15.9C Vancouver
ADS

Nov 29, 2023 7:07 PM - The Canadian Press

ਅਮਰੀਕੀ ਅਧਿਕਾਰੀਆਂ ਨੇ ਪੰਨੂ ਨੂੰ ਮਾਰਨ ਦੀ ਸਾਜਿਸ਼ ਰਚਣ ਲਈ ਭਾਰਤੀ ਵਿਅਕਤੀ 'ਤੇ ਲਗਾਏ ਦੋਸ਼

Share On
us-authorities-charge-man-from-india-in-plot-to-kill-a-sikh-separatist-leader-in-new-york-city
U.S. Attorney Damian Williams announced the charges against Nikhil Gupta .( Photo :The Canadian Press)

ਨਿਊਯਾਰਕ ਸਿਟੀ ਵਿੱਚ ਰਹਿੰਦੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਦਾ ਕਤਲ ਕਰਨ ਦੀ ਸਾਜਿਸ਼ ਰਚਣ ਦੇ ਮਾਮਲੇ ਵਿੱਚ ਭਾਰਤੀ ਵਿਅਕਤੀ ਨਿਖਿਲ ਗੁਪਤਾ 'ਤੇ ਦੋਸ਼ ਲਗਾਇਆ ਹੈ।

ਅਮਰੀਕੀ ਅਟਾਰਨੀ ਜਨਰਲ ਦੇ ਮੁਤਾਬਿਕ ਨਿਖਿਲ ਗੁਪਤਾ ਨੇ ਇਸ ਕਤਲ ਦੀ ਸਾਜਿਸ਼ ਅਧੀਨ ਇੱਕ ਵਿਅਕਤੀ ਨੂੰ $100,000 ਦੇਣ ਦੀ ਸਕੀਮ ਬਣਾਈ ਸੀ। ਅੱਜ ਭਾਰਤ ਵਿੱਚ ਇਸ ਬਾਬਤ ਇੱਕ ਹਾਈ ਲੈਵਲ ਮੀਟਿੰਗ ਕੀਤੀ ਗਈ ਯੂ ਐੱਸ ਸਿਟੀਜ਼ਨ ਦੇ ਕਤਲ ਦੀ ਸਾਜਿਸ਼ ਰਚਣ ਦੀ ਜਾਣਕਾਰੀ ਭਾਰਤ ਸਰਕਾਰ ਨੂੰ ਸੀ ਜਾਂ ਨਹੀਂ।

ਜ਼ਿਕਰਯੋਗ ਹੈ ਕਿ ਸਤੰਬਰ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਵਿੱਚ ਇਸ ਗੱਲ ਨੂੰ ਤਸਦੀਕ ਕੀਤਾ ਕਿ ਉਨ੍ਹਾਂ ਕੋਲ ਇਸ ਨਾਲ ਜੁੜ੍ਹੀ ਭਰੋਸੇਯੋਗ ਜਾਣਕਾਰੀ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੈ। ਫਿਰ ਅਮਰੀਕਾ ਨੇ ਵੀ ਇਹ ਖੁਲਾਸਾ ਕੀਤਾ ਸੀ ਕਿ ਯੂ ਐੱਸ ਵਿੱਚ ਪੰਨੂ ਦੇ ਕਤਲ ਦੀ ਸਾਜਿਸ਼ ਰਚੀ ਗਈ ਸੀ। ਭਾਰਤ ਨੇ ਕੈਨੇਡਾ ਅਤੇ ਯੂ ਐੱਸ ਵੱਲੋਂ ਆਪਣੇ 'ਤੇ ਲਗਾਏ ਗਏ ਇਨ੍ਹਾਂ ਇਲਜ਼ਾਮਾਂ ਨੂੰ ਬੇਤੁਕੇ ਕਹਿ ਕੇ ਖਾਰਿਜ ਕੀਤਾ ਹੈ।

ਗੁਪਤਾ 'ਤੇ ਪੰਨੂ ਦੀ ਹੱਤਿਆ ਦੀ ਸਾਜਿਸ਼ ਰਚਣ ਅਤੇ ਕਤਲ ਦੀ ਸੁਪਾਰੀ ਦੇਣ ਦੇ ਮਾਮਲੇ ਵਿੱਚ ਦੋ ਚਾਰਜਿਜ਼ ਲਗਾਏ ਗਏ ਹਨ। ਦੋਵੇਂ ਦੋਸ਼ ਜੇ ਸਾਬਤ ਹੁੰਦੇ ਹਨ ਤਾਂ ਉਸ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਹੋ ਸਕਦੀ ਹੈ। ਉਧਰ ਭਾਰਤ ਨੇ ਵੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਗਠਿਤ ਕੀਤੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link