17.47C Vancouver
ADS

Jun 18, 2025 5:26 PM - Connect Newsroom

ਅਮਰੀਕਾ ਸੁਣ ਲਵੇ ਅਸੀਂ ਆਤਮ ਸਮਰਪਣ ਨਹੀਂ ਕਰਾਂਗੇ: ਅਯਾਤੁੱਲਾ ਖਾਮੇਨਈ

Share On
us-needs-to-know-we-will-not-surrender-ayatollah-khamenei
Khamenei warned President Donald Trump that if the US military intervenes in a war against Iran with Israel, the consequences will be bad.(Photo:X Khamenei.ir)

ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਾਮੇਨਈ ਨੇ ਬੁੱਧਵਾਰ ਨੂੰ ਇੱਕ ਸੰਦੇਸ਼ ਵਿਚ ਕਿਹਾ ਕਿ ਅਮਰੀਕਾ ਸੁਣ ਲਵੇ ਅਸੀਂ ਆਤਮ ਸਮਰਪਣ ਨਹੀਂ ਕਰਾਂਗੇ। ਖਾਮੇਨਈ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਮਰੀਕੀ ਫੌਜ ਨੇ ਇਜ਼ਰਾਇਲ ਨਾਲ ਮਿਲ ਕੇ ਈਰਾਨ ਖਿਲਾਫ਼ ਜੰਗ ਵਿਚ ਦਖਲ ਦਿੱਤਾ ਤਾਂ ਅੰਜਾਮ ਬੁਰਾ ਹੋਵੇਗਾ।

ਖਾਮੇਨਈ ਦਾ ਇਹ ਮੈਸੇਜ ਈਰਾਨ ਦੇ ਨੈਸ਼ਨਲ ਟੀਵੀ 'ਤੇ ਪੜ੍ਹਿਆ ਗਿਆ, ਸੁਪਰੀਮ ਲੀਡਰ ਨੇ ਕਿਹਾ ਕਿ ਜੋ ਲੋਕ ਈਰਾਨ ਦਾ ਇਤਿਹਾਸ ਜਾਣਦੇ ਹਨ ਉਨ੍ਹਾਂ ਨੂੰ ਪਤਾ ਹੈ ਕਿ ਈਰਾਨ ਕਿਸੇ ਵੀ ਧਮਕੀਆਂ ਨੂੰ ਨਹੀਂ ਸੁਣਦਾ, ਇਜ਼ਰਾਇਲ ਨੇ ਵੱਡੀ ਗਲਤੀ ਕੀਤੀ ਹੈ ਅਤੇ ਉਸ ਨੂੰ ਇਸ ਦੀ ਸਜ਼ਾ ਮਿਲੇਗੀ।

ਖਾਮੇਨਈ ਨੇ ਕਿਹਾ ਕਿ ਈਰਾਨ ਥੋਪੀ ਗਈ ਸ਼ਾਂਤੀ ਅਤੇ ਯੁੱਧ ਨੂੰ ਨਹੀਂ ਮੰਨੇਗਾ। ਗੌਰਤਲਬ ਹੈ ਕਿ 1979 ਦੀ ਇਸਲਾਮੀ ਕ੍ਰਾਂਤੀ ਤੋਂ ਬਾਅਦ ਅਯਾਤੁੱਲਾ ਖਾਮੇਨਈ ਈਰਾਨ ਦੇ ਦੂਜੇ ਸਰਵਉੱਚ ਨੇਤਾ ਹਨ। ਉਹ ਸਾਲ 1989 ਤੋਂ ਦੇਸ਼ ਦੇ ਸਭ ਤੋਂ ਉੱਚੇ ਅਹੁਦੇ 'ਤੇ ਕਾਬਜ਼ ਹਨ। ਨੌਜਵਾਨ ਈਰਾਨੀਆਂ ਨੇ ਖਾਮੇਨਈ ਤੋਂ ਬਿਨਾਂ ਕਦੇ ਵੀ ਕਿਸੇ ਹੋਰ ਨੂੰ ਸੱਤਾ ਵਿੱਚ ਨਹੀਂ ਦੇਖਿਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link