17.73C Vancouver
ADS

Dec 24, 2024 12:56 PM - The Canadian Press

ਅਮਰੀਕਾ ਦੇ ਅਗਲੇ ਰਾਸ਼ਟਰਪਤੀ ਟਰੰਪ ਦੇ ਬੇਟੇ ਨੇ ਕੈਨੇਡਾ 'ਤੇ ਕੱਸੇ ਤੰਜ

Share On
us-president-elects-son-shares-post-on-x-of-donald-trump-buying-canada-on-amazon
Trump has also threatened 25 per cent tariffs against Canada, which has prompted discussions at both the federal and provincial levels on the best way to deal with the incoming Trump government.(The Canadian Press)

ਕੈਨੇਡਾ ਨੂੰ ਲੈ ਕੇ ਅਮਰੀਕਾ ਦੇ ਆਗਾਮੀ ਰਾਸ਼ਟਰਪਤੀ ਡੋਨਲਡ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਲਗਾਤਾਰ ਹਮਲੇ ਜਾਰੀ ਹਨ, ਹੁਣ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਨ੍ਹਾਂ ਦੇ ਬੇਟੇ ਐਰਿਕ ਟਰੰਪ ਨੇ ਇੱਕ ਤਸਵੀਰ ਵਿਚ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਕੈਨੇਡਾ, ਗ੍ਰੀਨਲੈਂਡ ਅਤੇ ਪਨਾਮਾ ਨਹਿਰ ਨੂੰ ਐਮਾਜ਼ਾਨ 'ਤੇ ਖਰੀਦਦੇ ਦਿਖਾਇਆ ਹੈ। ਨਵੰਬਰ ਵਿਚ ਅਮਰੀਕਾ ਦੀਆਂ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਟਰੰਪ ਲਗਾਤਾਰ ਕੈਨੇਡਾ 'ਤੇ ਹਮਲਾਵਰ ਹਨ।

ਉਨ੍ਹਾਂ ਆਪਣੇ ਟਰੁੱਥ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਦੱਸਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਈ ਵਾਰ ਟ੍ਰੋਲ ਕੀਤਾ ਹੈ। ਉਨ੍ਹਾਂ ਦੀਆਂ ਇਹ ਟਿੱਪਣੀਆਂ ਉਸ ਸਮੇਂ ਆ ਰਹੀਆਂ ਹਨ ਜਦੋਂ ਉਹ 20 ਜਨਵਰੀ ਨੂੰ ਅਹੁਦਾ ਸੰਭਾਲਦੇ ਹੀ ਕੈਨੇਡਾ, ਮੈਕਸੀਕੋ ਅਤੇ ਚੀਨ 'ਤੇ ਟੈਰਿਫ ਲਗਾਉਣ ਦੀ ਧਮਕੀ ਦੇ ਚੁੱਕੇ ਹਨ। ਕੈਨੇਡਾ ਆਪਣੇ 'ਤੇ ਲੱਗਣ ਵਾਲੇ ਟੈਰਿਫ ਨੂੰ ਟਾਲਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

ਟਰੂਡੋ ਸਰਕਾਰ ਨੇ ਇਸ ਸਬੰਧ ਵਿਚ ਅਮਰੀਕਾ ਨਾਲ ਬਾਰਡਰ ਸੁਰੱਖਿਆ ਨੂੰ ਮਜਬੂਤ ਕਰਨ ਲਈ 6 ਸਾਲਾਂ ਵਿਚ $1.3 ਬਿਲੀਅਨ ਖ਼ਰਚ ਕਰਨ ਦੀ ਯੋਜਨਾ ਦਾ ਖੁਲਾਸਾ ਕੀਤਾ ਹੈ। ਗੌਰਤਲਬ ਹੈ ਕਿ ਟਰੰਪ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਦਾ ਹਵਾਲਾ ਦਿੰਦੇ ਹੋਏ ਮੈਕਸੀਕੋ ਅਤੇ ਕੈਨੇਡਾ ਤੋਂ ਸਾਰੀਆਂ ਵਸਤਾਂ 'ਤੇ 25 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ।

Latest news

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link