15.32C Vancouver
ADS

Aug 6, 2020 9:42 PM -

ਅਮਰੀਕੀ ਰਾਸ਼ਟਰਪਤੀ ਨੇ ਕਨੇਡੀਅਨ ਐਲੂਮੀਨਮ 'ਤੇ ਫਿਰ ਤੋਂ ਟੈਰਿਫ਼ ਲਗਾਉਣ ਦਾ ਕੀਤਾ ਐਲਾਨ

Share On
us-president-re-imposing-tariffs-on-canadian-aluminum
President Donald Trump speaks during a signing ceremony for H.R. 1957 – "The Great American Outdoors Act," in the East Room of the White House, Tuesday, Aug. 4, 2020, in Washington. The potential sale of social media platform TikTok to Microsoft is leaving Canada with a sense of deja vu. THE CANADIAN PRESS/AP/Alex Brandon

ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਦਾ ਕਹਿਣਾ ਹੈ ਕਿ ਕੈਨੇਡਾ 'ਤੇ ਐਲੂਮੀਨਮ ਟੈਰਿਫ ਇੱਕ ਵਾਰ ਫਿਰ ਤੋਂ ਲਗਾਏ ਜਾ ਰਹੇ ਹਨ।

ਟ੍ਰੰਪ ਨੇ ਦੱਸਿਆ ਕਿ ਉਨ੍ਹਾਂ ਅੱਜ ਇੱਕ 'ਪ੍ਰੋਕਲੇਮੇਸ਼ਨ' 'ਤੇ ਹਸਤਾਖਰ ਕੀਤੇ ਹਨ, ਜਿਸ ਤੋਂ ਬਾਅਦ ਕੈਨੇਡਾ 'ਤੇ ਐਲੂਮੀਨਮ ਦੇ ਇੰਪੋਰਟ ਸੰਬੰਧੀ 10% ਟੈਰਿਫ ਲਗਾਉਣ ਦਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ, "ਕੈਨੇਡਾ ਹਮੇਸ਼ਾ ਦੀ ਤਰ੍ਹਾਂ ਸਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ।"

ਟ੍ਰੰਪ ਨੇ ਇਹ ਟਿੱਪਣੀਆਂ ਓਹਾਇਓ 'ਚ ਕੀਤੀ ਗੱਲਬਾਤ ਦੌਰਾਨ ਕੀਤੀਆਂ।

ਓਹਾਇਓ ਦੀ ਵਰਲਪੂਲ ਫੈਕਟਰੀ 'ਚ ਦਿੱਤੀ ਸਪੀਚ ਦੌਰਾਨ, ਟ੍ਰੰਪ ਨੇ ਅਮਰੀਕੀ ਵਰਕਰਾਂ ਦੇ ਬਚਾਅ ਸੰਬੰਧੀ ਆਪਣੀ ਗੱਲ ਦੋਹਰਾਈ।

ਬੀਤੇ ਹਫ਼ਤੇ ਐਲੂਮੀਨਮ ਐਸੋਸੀਏਅਸ਼ਨ ਆਫ਼ ਕੈਨੇਡਾ ਵੱਲੋਂ ਕਿਹਾ ਗਿਆ ਸੀ ਕਿ ਜੂਨ ਦੇ ਮਹੀਨੇ 'ਚ ਐਲੂਮੀਨਮ ਦੇ ਐਕਸਪੋਰਟਸ 'ਚ 16% ਘਾਟਾ ਅਤੇ ਜੁਲਾਈ 'ਚ 40% ਘਾਟਾ ਦਰਜ ਕੀਤਾ ਗਿਆ ਸੀ।

ਐਸੋਸੀਏਅਸ਼ਨ ਦਾ ਕਹਿਣਾ ਸੀ ਕਿ ਪੈਂਡੇਮਿਕ ਦਰਮਿਆਨ ਪੂਰੇ ਸਿਸਟਮ ਨੂੰ ਮੁੜ ਤੋਂ ਬੈਲੇਂਸ 'ਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link