18.93C Vancouver
ADS

May 30, 2020 12:34 AM -

ਅਮਰੀਕਾ ਨੇ ਵਰਲਡ ਹੈਲਥ ਔਰਗੇਨਾਈਜ਼ੇਸ਼ਨ ਨਾਲ ਰਿਸ਼ਤੇ ਖਤਮ ਕਰਨ ਦਾ ਕੀਤਾ ਐਲਾਨ

Share On
us-terminates-relations-with-who
In this Friday, May 22, 2020, photo, President Donald Trump speaks during a "Rolling to Remember Ceremony," to honor the nation's veterans and POW/MIA, from the Blue Room Balcony of the White House in Washington. Trump booked back-to-back Memorial Day appearances despite the coronavirus pandemic, at Arlington National Cemetery and at a historic fort in Baltimore. (AP Photo/Alex Brandon)

ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਵੱਲੋਂ ਵਰਲਡ ਹੈਲਥ ਔਰਗੇਨਾਈਜ਼ੇਸ਼ਨ ਨਾਲ ਰਿਸ਼ਤੇ ਖਤਮ ਕੀਤੇ ਜਾ ਰਹੇ ਹਨ।

ਟ੍ਰੰਪ ਨੇ ਸ਼ੁਕਰਵਾਰ ਦੁਪਹਿਰ ਚੀਨ 'ਤੇ ਕੁਝ ਤਿੱਖੀਆਂ ਟਿੱਪਣੀਆਂ ਕੀਤੀਆਂ।

ਇੱਕ ਨਿਊਜ਼ ਬ੍ਰੀਫਿੰਗ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਚੀਨ 'ਤੇ ਕਈ ਇਲਜ਼ਾਮ ਲਗਾਏ ਅਤੇ ਕਿਹਾ ਕਿ ਅਮਰੀਕਾ ਵੀ ਚੀਨ ਨਾਲ ਚੰਗੇ ਰਿਸ਼ਤੇ ਚਾਹੁੰਦਾ ਹੈ, ਪਰ ਚੀਨ ਨੇ ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਕੀਤੇ ਵਾਅਦੇ ਤੋੜੇ ਹਨ।

ਟ੍ਰੰਪ ਨੇ ਕੋਵਿਡ-19 ਨਾਲ ਜੁੜੀ ਜਾਣਕਾਰੀ ਲੁਕਾਉਣ ਲਈ ਵੀ ਚੀਨ ਨੂੰ ਜ਼ਿੰਮੇਵਾਰ ਦੱਸਿਆ।

ਟ੍ਰੰਪ ਨੇ ਕਿਹਾ ਕਿ ਪੈਂਡੇਮਿਕ ਦਰਮਿਆਨ ਡਬਲਿਯੂ.ਐਚ.ਓ. ਇਸੇ ਕਾਰਨ ਸਹੀ ਤਰ੍ਹਾਂ ਕੰਮ ਨਹੀਂ ਕਰ ਸਕਿਆ ਕਿਉਂਕਿ ਉਸ ਦਾ ਕੰਟਰੋਲ ਚੀਨ ਦੇ ਹੱਥ 'ਚ ਹੈ।

ਚੀਨ ਨੂੰ ਕਰੜੇ ਹੱਥੀਂ ਲੈਣ ਤੋਂ ਬਾਅਦ, ਟ੍ਰੰਪ ਨੇ ਐਲਾਨ ਕੀਤਾ ਕਿ ਡਬਲਿਯੂ.ਐਚ.ਓ. ਨਾਲ ਸਾਰੇ ਰਿਸ਼ਤੇ ਖਤਮ ਕੀਤੇ ਜਾ ਰਹੇ ਹਨ।


ਡੌਨਲਡ ਟ੍ਰੰਪ ਨੇ ਕੀਤੀ ਫਲਾਇਡ ਪਰਿਵਾਰ ਨਾਲ ਗੱਲ

ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਨੇ ਅੱਜ ਸ਼ਾਮ ਦਿੱਤੇ ਇੱਕ ਬਿਆਨ 'ਚ ਆਖਿਆ ਹੈ ਕਿ ਉਨ੍ਹਾਂ ਦੀ ਜਾਰਜ ਫਲਾਇਡ ਦੇ ਪਰਿਵਾਰ ਨਾਲ ਗੱਲ ਹੋਈ ਹੈ।

ਉਨ੍ਹਾਂ ਕਿਹਾ ਕਿ ਫਲਾਇਡ ਦੇ ਪਰਿਵਾਰਿਕ ਮੈਂਬਰ ਚੰਗੇ ਲੋਕ ਹਨ, ਪਰ ਇਸ ਮਾਮਲੇ 'ਚ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਵੀ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ 'ਚ ਐਸੀ ਸਥਿਤੀ ਬਣਨ ਨਹੀਂ ਦਿੱਤੀ ਜਾ ਸਕਦੀ ਜਿੱਥੇ ਹਿੰਸਕ ਘਟਨਾਵਾਂ ਵਾਪਰ ਰਹੀਆਂ ਹੋਣ।

ਹਾਲਾਂਕਿ ਟ੍ਰੰਪ ਨੇ ਕਿਹਾ ਕਿ ਪਰਿਵਾਰ ਦਾ ਗੁੱਸਾ ਅਤੇ ਨਿਰਾਸ਼ਾ ਸਮਝਦੇ ਹਨ।

ਯਾਦ ਰਹੇ ਇਸ ਤੋਂ ਪਹਿਲਾਂ ਟ੍ਰੰਪ ਨੇ ਇੱਕ ਟਵੀਟ 'ਚ ਕਿਹਾ ਸੀ ਕਿ ਲੁੱਟ ਦੀਆਂ ਘਟਨਾਵਾਂ ਦੇ ਚਲਦਿਆਂ ਸ਼ੂਟਿੰਗ ਨਾਲ ਜਵਾਬ ਮਿਲ ਸਕਦੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link