17.23C Vancouver
ADS

Jul 10, 2025 6:33 PM - Connect Newsroom

ਅਮਰੀਕਾ ਵਲੋਂ ਤਾਂਬੇ 'ਤੇ 50 ਫੀਸਦੀ ਟੈਰਿਫ 1 ਅਗਸਤ ਤੋਂ ਕੀਤਾ ਜਾਵੇਗਾ ਲਾਗੂ

Share On
us-to-impose-50-tariff-on-copper-from-august-1
Trump said that copper is the second most used material in defense. According to reports, about 90% of the refined copper imported by the US last year was from Chile, Canada and Peru.(Photo - The Canadian Press)

ਅਮਰੀਕਾ ਵਲੋਂ ਤਾਂਬੇ 'ਤੇ 50 ਫੀਸਦੀ ਟੈਰਿਫ 1 ਅਗਸਤ ਤੋਂ ਲਾਗੂ ਕੀਤਾ ਜਾਵੇਗਾ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਨੂੰ ਨੈਸ਼ਨਲ ਸਕਿਓਰਿਟੀ ਦਾ ਮਾਮਲਾ ਦੱਸਿਆ, ਉਨ੍ਹਾਂ ਟਰੁੱਥ ਸੋਸ਼ਲ 'ਤੇ ਇੱਕ ਪੋਸਟ ਵਿਚ ਕਿਹਾ ਕਿ ਤਾਂਬੇ ਦਾ ਇਸਤੇਮਾਲ ਸੈਮੀਕੰਡਕਟਰ ਤੋਂ ਲੈ ਕੇ ਏਅਰ ਕਰਾਫਟ ਸ਼ਿਪ, ਗੋਲਾ ਬਰੂਦ, ਲਿਥੀਅਮ-ਆਇਨ ਬੈਟਰੀਆਂ, ਰਾਡਾਰ ਅਤੇ ਮਿਜ਼ਾਇਲ ਸਿਸਟਮ ਤੋਂ ਲੈ ਕੇ ਹਾਈਪਰਸੋਨਿਕ ਹਥਿਆਰ ਵਿਚ ਹੁੰਦਾ ਹੈ, ਜਿਨ੍ਹਾਂ ਵਿਚੋਂ ਅਸੀਂ ਬਹੁਤ ਸਾਰੇ ਬਣਾ ਰਹੇ ਹਾਂ।

ਟਰੰਪ ਨੇ ਕਿਹਾ ਕਿ ਕੋਪਰ ਡਿਫੈਂਸ ਵਿਚ ਦੂਜਾ ਸਭ ਤੋਂ ਵੱਧ ਇਸਤੇਮਾਲ ਹੋਣ ਵਾਲਾ ਮਟੀਰੀਅਲ ਹੈ। ਰਿਪੋਰਟਸ ਦੀ ਮੰਨੀਏ ਤਾਂ ਪਿਛਲੇ ਸਾਲ ਅਮਰੀਕਾ ਵਲੋਂ ਇੰਪੋਰਟ ਕੀਤੇ ਗਏ ਰਿਫਾਇੰਡ ਕੋਪਰ ਦਾ ਲਗਭਗ 90 ਫੀਸਦੀ ਹਿੱਸਾ ਚਿੱਲੀ, ਕੈਨੇਡਾ ਅਤੇ ਪੇਰੂ ਤੋਂ ਸੀ।

ਇੱਕ ਅਨੁਮਾਨ ਮੁਤਾਬਕ, ਕੈਨੇਡਾ ਕੋਲ ਵਿਸ਼ਵ ਦੇ ਕੋਪਰ ਭੰਡਾਰ ਦਾ ਮਹਿਜ 1 ਫੀਸਦੀ ਹੈ ਅਤੇ 2023 ਵਿਚ ਇਹ ਤਾਂਬੇ ਦਾ ਉਤਪਾਦਨ ਵਿਚ 12ਵੇਂ ਸਥਾਨ 'ਤੇ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link