Jun 24, 2021 12:50 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 87 ਮਾਮਲੇ ਰਿਪੋਰਟ ਹੋਏ ਹਨ।
ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 147,271 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,744 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 1,119 ਤਕ ਪਹੁੰਚ ਗਈ ਹੈ।
ਕੁੱਲ 109 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 41 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਅੱਜ ਲਗਾਤਾਰ 5ਵਾਂ ਮੌਕਾ ਹੈ ਜਦ ਬੀ.ਸੀ. 'ਚ 100 ਤੋਂ ਘਟ ਮਾਮਲੇ ਰਿਪੋਰਟ ਹੋਏ ਹਨ।
ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਜਾਰੀ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 4,570,153 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 77.2% ਐਡਲਟ ਲੋਕਾਂ ਨੂੰ ਵੈਕਸੀਨ ਦੀ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਬੀ.ਸੀ. 'ਚ ਵੈਕਸੀਨ ਦੀਆਂ ਦੂਜੀਆਂ ਖੁਰਾਕਾਂ ਹਾਸਿਲ ਕਰਨ ਦਾ ਅੰਕੜਾ ਵੀ ਇੱਕ ਮਿਲੀਅਨ ਦੇ ਪਾਰ ਪਹੁੰਚ ਗਿਆ ਹੈ।
ਸੂਬੇ 'ਚ ਹੁਣ ਵੈਕਸੀਨ ਦੀ ਦੂਜੀ ਖੁਰਾਕ ਦੀਆਂ 1,051,910 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।




