24.01C Vancouver
ADS

Apr 7, 2021 3:39 PM -

ਵੈਕਸੀਨ ਪੈਨਲ ਵਲੋਂ ਕੋਵਿਡ-19 ਦੇ ਟੀਕਿਆਂ ਦੀਆਂ ਖੁਰਾਕਾਂ ਵਿਚਕਾਰ 4 ਮਹੀਨਿਆਂ ਤੱਕ ਦੀ ਦੇਰੀ ਦੀ ਪੁਸ਼ਟੀ

Share On
vaccine-panel-confirms-choice-to-delay-doses-upto-4-months
A health-care worker prepares a dose of the Pfizer-BioNTech COVID-19 vaccine at a UHN COVID-19 vaccine clinic in Toronto on Thursday, January 7, 2021. THE CANADIAN PRESS/Nathan Denette

ਕੈਨੇਡਾ ਦੀ ਵੈਕਸੀਨ ਐਡਵਾਈਜ਼ਰੀ ਕਮੇਟੀ ਦਾ ਕਹਿਣਾ ਹੈ ਕਿ ਸੂਬਿਆਂ ਅਤੇ ਟੈਰੀਟੋਰੀਜ਼ ਨੂੰ ਵੱਧ ਤੋਂ ਵੱਧ ਕਨੇਡੀਅਨ ਲੋਕਾਂ ਨੂੰ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਤੋਂ ਪਹਿਲਾਂ ਟੀਕੇ ਦੀ ਪਹਿਲੀ ਖੁਰਾਕ ਦੇਣੀ ਚਾਹੀਦੀ ਹੈ।

‘ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਯੁਨਾਈਜ਼ੇਸ਼ਨ’ ਮੁਤਾਬਕ ਉਹ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਨੂੰ ਚਾਰ ਮਹੀਨਿਆਂ ਤੱਕ ਵਧਾਉਣ ਦੀ ਆਪਣੀ ਸਿਫਾਰਸ਼ ’ਤੇ ਬਰਕਰਾਰ ਹੈ।

‘ਨੈਸੀ’ ਦੇ ਮਾਹਰਾਂ ਦਾ ਮੰਨਣਾ ਹੈ ਕਿ ਦੂਜੀ ਖੁਰਾਕ ਵਿੱਚ ਦੇਰੀ ਦੇ ਬਾਵਜੂਦ ਪਹਿਲੀ ਖੁਰਾਕ ਕਨੇਡੀਅਨ ਲੋਕਾਂ ਨੂੰ ਸੁਰਖਿਅਤ ਰੱਖ ਸਕੇਗੀ।

ਪੈਨਲ ਮੁਤਾਬਕ ਕੈਨੇਡਾ ਦੀ ਵੈਕਸੀਨ ਸੱਪਲਾਈ ਨੂੰ ਦੇਖਦਿਆਂ ਉਨ੍ਹਾਂ ਨੂੰ ਯਕੀਨ ਹੈ ਕਿ ਦੂਜੀਆਂ ਖੁਰਾਕਾਂ ਉਪਲੱਭਦ ਕਰਵਾਉਣ ਵਿੱਚ ਚਾਰ ਮਹੀਨੇ ਤੱਕ ਦੀ ਦੇਰੀ ਨਹੀਂ ਹੋਵੇਗੀ।

ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੂੰ ਸੁਤੰਤਰ ਟੀਕਾਕਰਣ ਦੀ ਸਲਾਹ ਦਿੰਦੀ ਇੱਕ ਬਾਹਰੀ ਸਲਾਹਕਾਰ ਸੰਸਥਾ, ‘ਨੈਸੀ’ ਨੇ ਕਿਹਾ ਕਿ ਉਹ ਖੁਰਾਕਾਂ ਦੇ ਵਿਚਕਾਰ ਦੇ ਫਰਕ ਦੀ ਨਜ਼ਰਸਾਨੀ ਜਾਰੀ ਰੱਖਣਗੇ ਅਤੇ ਭਵਿੱਖ ਵਿੱਚ ਲੋੜ ਅਨੁਸਾਰ ਸਿਫਾਰਸ਼ਾਂ ਪੇਸ਼ ਕਰਣਗੇ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link