13.65C Vancouver
ADS

Feb 3, 2026 5:39 PM - Connect Newsroom - Ramandeep Kaur with files from The Canadian Press

ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ਨੇ ਸਾਲ 2025 ਨੂੰ ਆਪਣੇ ਇਤਿਹਾਸ ਦੇ ਸਭ ਤੋਂ ਸਫਲ ਸਾਲ ਵਜੋਂ ਕੀਤਾ ਦਰਜ

Share On
vancouver-airport-reports-record-passenger-traffic-and-cargo-volumes-in-2025
Aircraft and terminal facilities at Vancouver International Airport, which reported record passenger and cargo volumes in 2025. (Photo: The Canadian Press)

ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ ਨੇ ਸਾਲ 2025 ਨੂੰ ਆਪਣੇ ਇਤਿਹਾਸ ਦੇ ਸਭ ਤੋਂ ਸਫਲ ਸਾਲ ਵਜੋਂ ਦਰਜ ਕੀਤਾ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ, ਪਿਛਲੇ ਸਾਲ ਯਾਤਰੀਆਂ ਦੀ ਗਿਣਤੀ ਅਤੇ ਕਾਰਗੋ ਸ਼ਿਪਮੈਂਟਸ ਨੇ ਹੁਣ ਤੱਕ ਦੇ ਸਾਰੇ ਅੰਕੜਿਆਂ ਨੂੰ ਪਿੱਛੇ ਛੱਡ ਦਿੱਤਾ ਹੈ।

2025 ਵਿਚ ਹਵਾਈ ਅੱਡੇ ਤੋਂ 26.9 ਮਿਲੀਅਨ ਦੇ ਕਰੀਬ ਯਾਤਰੀਆਂ ਨੇ ਸਫ਼ਰ ਕੀਤਾ। ਇਹ 2024 ਦੇ ਮੁਕਾਬਲੇ 2.7 ਫੀਸਦੀ ਦਾ ਵਾਧਾ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਧ ਯਾਤਰੀਆਂ ਦਾ ਰਿਕਾਰਡ 2019 ਵਿਚ 26.3 ਮਿਲੀਅਨ ਬਣਿਆ ਸੀ।

ਏਅਰਪੋਰਟ ਮੁਤਾਬਕ, ਏਸ਼ੀਆ ਪੈਸੀਫਿਕ ਖੇਤਰ ਦੇ ਯਾਤਰੀਆਂ ਦੀ ਗਿਣਤੀ ਵਿਚ ਸਭ ਤੋਂ ਵੱਧ 15.6 ਫੀਸਦੀ ਦਾ ਉਛਾਲ ਦੇਖਿਆ ਗਿਆ। ਘਰੇਲੂ ਯਾਤਰਾ ਵਿਚ ਵੀ 3.8 ਫੀਸਦੀ ਦਾ ਵਾਧਾ ਹੋਇਆ। ਦੂਜੇ ਪਾਸੇ, ਅਮਰੀਕਾ ਲਈ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਵਿਚ 7.1 ਫੀਸਦੀ ਦੀ ਕਮੀ ਦਰਜ ਕੀਤੀ ਗਈ।

ਇਸ ਤੋਂ ਇਲਾਵਾ ਕਾਰਗੋ ਸ਼ਿਪਮੈਂਟ ਦੇ ਮਾਮਲੇ ਵਿਚ ਹਵਾਈ ਅੱਡੇ ਨੇ ਪਿਛਲੇ ਸਾਲ 365,000 ਟਨ ਮਾਲ ਦੀ ਢੋਆ-ਢੁਆਈ ਰਿਕਾਰਡ ਕੀਤੀ, ਜੋ ਕਿ 2024 ਦੇ ਮੁਕਾਬਲੇ 7.4 ਫੀਸਦੀ ਵੱਧ ਹੈ। ਏਅਰਪੋਰਟ ਪ੍ਰਸ਼ਾਸਨ ਮੁਤਾਬਕ 13 ਨਵੇਂ ਹਵਾਈ ਰੂਟਾਂ ਦੀ ਸ਼ੁਰੂਆਤ ਅਤੇ ਅੰਤਰਰਾਸ਼ਟਰੀ ਮੰਗ ਵਿਚ ਵਾਧਾ ਇਸ ਸਫਲਤਾ ਦੇ ਮੁੱਖ ਕਾਰਨ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link