12.54C Vancouver
ADS

Dec 13, 2023 6:45 PM - Connect News

ਵੈਨਕੂਵਰ ਨਿਵਾਸੀਆਂ ਨੂੰ ਅਗਲੇ ਸਾਲ ਤੋਂ ਭਰਨਾ ਪਵੇਗਾ ਵੱਧ ਰਿਹਾਇਸ਼ੀ ਟੈਕਸ,7.5% ਦਾ ਹੋਇਆ ਵਾਧਾ

Share On
vancouver-budget-sets-property-tax-increase-at-7-5-per-cent
The city's operating budget for 2024 will be $2.2 billion, of which $367.8 million will be spent on capital projects such as sewer replacements. (Photo: The Canadian Press)

ਵੈਨਕੂਵਰ ਦੇ ਨਿਵਾਸੀਆਂ ਨੂੰ ਅਗਲੇ ਸਾਲ ਤੋਂ ਵੱਧ ਰਿਹਾਇਸ਼ੀ ਟੈਕਸ ਭਰਨਾ ਪਵੇਗਾ ਜਿਸ ਵਿੱਚ 7.5% ਦਾ ਵਾਧਾ ਹੋਣ ਜਾ ਰਿਹਾ ਹੈ। ਵੈਨਕੂਵਰ ਦੇ ਮੇਅਰ ਕੇਨ ਸਿਮ ਅਨੁਸਾਰ ਸ਼ਹਿਰ ਦੇ ਸਟਾਫ ਵੱਲੋਂ ਜੂਨ ਵਿੱਚ 2024 - 2028 ਦਾ ਬਜਟ ਆਉਟਲੁੱਕ ਪੇਸ਼ ਕੀਤਾ ਗਿਆ ਸੀ।

ਜਿਸ ਵਿੱਚ ਕਟੌਤੀ ਕੀਤੇ ਜਾਣ ਤੱਕ 9.5% ਦੇ ਵਾਧੇ ਦਾ ਅਨੁਮਾਨ ਲਗਾਇਆ ਗਿਆ ਸੀ। ਸਿਮ ਨੇ ਕਿਹਾ ਕਿ ਕੌਂਸਿਲ ਵੱਲੋਂ ਸਟਾਫ ਨੂੰ ਬਚਤ ਦਾ ਪਤਾ ਲਗਾਉਣ ਲਈ ਕਿਹਾ ਗਿਆ ਜਿਸ ਤੋਂ ਬਾਅਦ ਇਸ ਵਾਧੇ ਨੂੰ 7.5% ਸੀਮਿਤ ਰੱਖਿਆ ਜਾ ਸਕਿਆ।

ਇਸ ਵਿੱਚੋਂ 3% ਹਿੱਸਾ ਵੈਨਕੂਵਰ ਪੁਲਿਸ ਵਿਭਾਗ ਨੂੰ ਦਿੱਤਾ ਜਾਵੇਗਾ ਜਿਸਦਾ ਸਾਲ 2024 ਲਈ ਬਜਟ ਅੱਧਾ ਬਿਲੀਅਨ ਡਾਲਰ ਭਾਵ $472 ਮਿਲੀਅਨ ਦੇ ਕਰੀਬ ਹੋਵੇਗਾ। ਸਿਮ ਆਪਣੇ ਦਫਤਰ ਲਈ ਅਖਤਿਆਰੀ ਖਰਚਿਆਂ ਵਿੱਚ $100,000 ਦੇ ਵਾਧੇ ਅਤੇ ਸਿਟੀ ਕਲਰਕ ਦੇ ਦਫ਼ਤਰ ਲਈ ਵਾਧੂ $80,000 ਦਾ ਸਮਰਥਨ ਕਰਨ ਲਈ ਕੌਂਸਲ ਤੋਂ ਸਮਰਥਨ ਪ੍ਰਾਪਤ ਕਰਨ ਵਿਚ ਸਫਲ ਰਿਹਾ। ਵੈਨਕੂਵਰ ਪਬਲਿਕ ਲਾਇਬ੍ਰੇਰੀ ਨੂੰ ਵੀ $180,000 ਹੋਰ ਮਿਲੇ ਹਨ ਜਿਸਦਾ 2024 ਲਈ ਬਜਟ $67 ਮਿਲੀਅਨ ਹੋਵੇਗਾ।

2024 ਲਈ ਸ਼ਹਿਰ ਦਾ ਸੰਚਾਲਨ ਬਜਟ $2.2 ਬਿਲੀਅਨ ਹੋਵੇਗਾ ਜਿਸ ਵਿੱਚ $367.8 ਮਿਲੀਅਨ ਸੀਵਰੇਜ ਬਦਲਣ ਵਰਗੇ ਕੈਪੀਟਲ ਪ੍ਰਾਜੈਕਟ 'ਤੇ ਖਰਚ ਕੀਤੇ ਜਾਣਗੇ। ਵੈਨਕੂਵਰ ਪਾਰਕ ਬੋਰਡ ਲਈ 2024 ਦਾ ਬਜਟ $248 ਮਿਲੀਅਨ ਹੋਵੇਗਾ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link