12.36C Vancouver
ADS

Jul 10, 2025 11:05 AM - The Canadian Press

ਵੈਨਕੂਵਰ ਕੌਂਸਲ ਨੇ ਹਾਦਸਿਆਂ ਦੀ ਰੋਕਥਾਮ ਲਈ ਸੜਕਾਂ 'ਤੇ ਰਫਤਾਰ ਦੀ ਹੱਦ ਕੀਤੀ ਘੱਟ

Share On
vancouver-council-cuts-speed-limit-to-30km-h-on-local-streets-to-reduce-collisions
The city says in a release that the vote "sets the stage" for the phased introduction of the new limit on residential streets without a centre line.(Photo - The Canadian Press)

ਵੈਨਕੂਵਰ ਸਿਟੀ ਕੌਂਸਲ ਨੇ ਡਰਾਈਵਰਾਂ,ਪੈਦਲ ਚੱਲਣ ਵਾਲਿਆਂ ਅਤੇ ਸਾਈਕਲ ਸਵਾਰਾਂ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਯਤਨ ਵਜੋਂ ਰਿਹਾਇਸ਼ੀ ਸੜਕਾਂ 'ਤੇ ਸਪੀਡ ਲਿਮਟ ਨੂੰ 50 ਕਿਲੋਮੀਟਰ ਪ੍ਰਤੀ ਘੰਟਾ ਤੋਂ ਘਟਾ ਕੇ 30 ਕਿਲੋਮੀਟਰ ਪ੍ਰਤੀ ਘੰਟਾ ਕਰਨ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਸਿਟੀ ਕੌਂਸਲ ਅਨੁਸਾਰ, ਇਹ ਲਿਮਟ ਸਥਾਨਕ ਸੜਕਾਂ ਜਿਨ੍ਹਾਂ ਵਿਚ ਸੈਂਟਰ ਲਾਈਨ ਨਹੀਂ ਹੈ ਉਨ੍ਹਾਂ 'ਤੇ ਲਾਗੂ ਕੀਤੀ ਜਾਵੇਗੀ।

ਮੇਅਰ ਕੇਨ ਸਿਮ ਨੇ ਕਿਹਾ ਕਿ ਅਸੀਂ ਸੜਕ ਹਾਦਸਿਆਂ ਨਾਲ ਸਬੰਧਤ ਮੌਤਾਂ ਅਤੇ ਗੰਭੀਰ ਸੱਟਾਂ ਦੋਵਾਂ ਵਿਚ ਕਮੀ ਲਿਆਉਣਾ ਚਾਹੁੰਦੇ ਹਾਂ। ਇੱਕ ਪ੍ਰੈਸ ਰਿਲੀਜ਼ ਵਿਚ ਸ਼ਹਿਰ ਨੇ ਡੇਟਾ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਸਪੀਡ ਨੂੰ 50 ਕਿਲੋਮੀਟਰ ਪ੍ਰਤੀ ਘੰਟਾ ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਤੱਕ ਘਟਾਉਣ ਨਾਲ ਵਾਹਨਾਂ ਦੀਆਂ ਟੱਕਰਾਂ ਵਿਚ ਪੈਦਲ ਚੱਲਣ ਵਾਲਿਆਂ ਦੀ ਮੌਤ ਦਰ 80 ਫੀਸਦੀ ਤੋਂ 15 ਫੀਸਦੀ ਤੱਕ ਘਟਾਈ ਜਾ ਸਕਦੀ ਹੈ।

ਸਿਟੀ ਦੇ ਅਧਿਕਾਰੀਆਂ ਵਲੋਂ ਕਿਹਾ ਗਿਆ ਹੈ ਕਿ ਘਟਾਈ ਗਈ ਸਪੀਡ ਲਿਮਟ ਨੂੰ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਇਸ ਦੇ ਸਾਈਨ ਬੋਰਡ ਨਹੀਂ ਲਗਾਏ ਜਾਂਦੇ ਅਤੇ ਇਸ ਪ੍ਰਕਿਰਿਆ ਵਿਚ ਸਮਾਂ ਲੱਗ ਸਕਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link