12.53C Vancouver
ADS

Nov 26, 2020 4:33 PM -

ਵੈਨਕੂਵਰ ਸਿਟੀ ਕਾਉਂਸਿਲ ਸਰਬਸੰਮਤੀ ਨਾਲ ਨਾਜਾਇਜ਼ ਨਸ਼ਿਆਂ ਦੇ ਗੈਰ-ਅਪਰਾਧੀਕਰਨ ਦੇ ਹੱਕ ਵਿੱਚ

Share On
vancouver-council-unanimously-endorses-drug-decriminalization-seeks-federal-approval
Federal Health Minister Patty Hajdu and Vancouver Mayor Kennedy Stewart speak to the media during a visit to the Molson Overdose Prevention Site in Vancouver's Downtown Eastside, Thursday, January 16, 2020.THE CANADIAN PRESS/Jonathan Hayward

ਵੈਨਕੂਵਰ ਦੇ ਸਿਟੀ ਕਾਉਂਸਲਰਾਂ ਨੇ ਸਰਬਸੰਮਤੀ ਨਾਲ ਫੈਡਰਲ ਸਰਕਾਰ ਤੋਂ ਬਰਾਮਦ ਹੋਏ ਨਾਜਾਇਜ਼ ਨਸ਼ਿਆਂ ਦੀ ਛੋਟੀ ਮਾਤਰਾ ਦਾ ਗੈਰ-ਅਪਰਾਧੀਕਰਨ ਕਰਨ ਦੀ ਮੰਗ ਦੇ ਹੱਕ ਵਿੱਚ ਵੋਟ ਪਾਈ ਹੈ ਯਾਨੀ ਛੋਟੀ ਮਾਤਰਾ ਵਿੱਚ ਨਸ਼ੇ ਬਰਾਮਦ ਹੋਣ 'ਤੇ ਇਸ ਨੂੰ ਕ੍ਰਿਮੀਨਲ ਅਪਰਾਧ ਨਾ ਮੰਨਣਾ।

ਮੇਅਰ ਕੈਨੇਡੀ ਸਟੂਅਰਟ ਵੱਲੋਂ ਇਹ ਮਤਾ ਇਸ ਮਹੀਨੇ ਦੇ ਸ਼ੁਰੂ ਵਿੱਚ ਪ੍ਰਸਤਾਵਿਤ ਕੀਤਾ ਗਿਆ ਸੀ।

ਸਟੂਅਰਟ ਮੁਤਾਬਕ ਇਹ ਇੱਕ ਸਿਹਤ ਕੇਂਦਰਤ ਪਹੁੰਚ ਹੈ ਅਤੇ ਇਸ ਨਾਲ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਬਦਨਾਮੀ ਤੋਂ ਬਚਾਇਆ ਜਾ ਸਕੇਗਾ।

ਸਟੂਅਰਟ ਨੇ ‘ਵੈਨਕੂਵਰ ਏਰੀਆ ਨੈੱਟਵਰਕ ਆਫ ਡਰੱਗ ਯੂਜ਼ਰਜ਼’ ਵਰਗੀਆਂ ਹੋਰ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ ਜੋ ਪਿਛਲੇ ਕਈ ਸਾਲਾਂ ਤੋਂ ਗੈਰ-ਅਪਰਾਧੀਕਰਨ ਦੇ ਹੱਕ ਵਿਚ ਕੰਮ ਕਰਦੀਆਂ ਆਈਆਂ ਹਨ।

ਸਿਟੀ ਸਟਾਫ ਹੁਣ ਸਿਹਤ ਅਤੇ ਨਿਆਂ ਮੰਤਰੀਆਂ ਸਮੇਤ ਫੈਡਰਲ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਨਿਯੰਤਰਿਤ ਨਸ਼ੀਲੀਆਂ ਦਵਾਈਆਂ ਅਤੇ ਪਦਾਰਥ ਐਕਟ ਤੋਂ ਛੋਟ ਦੀ ਮੰਗ ਕਰੇਗਾ।

ਜੇ ਇਸ ਨੂੰ ਫੈਡਰਲ ਸਰਕਾਰ ਤੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਸਟੂਅਰਟ ਮੁਤਾਬਕ ਉਹ ਵੈਨਕੂਵਰ ਪੁਲਿਸ ਵਿਭਾਗ, ਵੈਨਕੂਵਰ ਕੋਸਟਲ ਹੈਲਥ, ਕਮਿਊਨਿਟੀ ਸਮੂਹਾਂ ਅਤੇ ਨਸ਼ਿਆਂ ਦੀ ਵਰਤੋਂ ਨਾਲ ਤਜਰਬੇ ਵਾਲੇ ਲੋਕਾਂ ਨਾਲ ਕੰਮ ਕਰਨਗੇ ਤਾਂ ਜੋ ਇਹ ਨਿਰਧਾਰਤ ਕੀਤਾ ਜਾ ਸਕੇ ਕਿ ਗੈਰ-ਅਪਰਾਧੀਕਰਨ ਨੂੰ ਕਿਵੇਂ ਲਾਗੂ ਕਰਨਾ ਹੈ।

ਜ਼ਿਕਰਯੋਗ ਹੈ ਕਿ ਬੀ.ਸੀ. ਕੋਰੋਨਰਜ਼ ਸਰਵਿਸ ਵੱਲੋਂ ਜਾਰੀ ਇਕ ਨਵੀਂ ਰਿਪੋਰਟ ਮੁਤਾਬਕ ਸੂਬੇ ਵਿਚ ਅਕਤੂਬਰ ਮਹੀਨੇ ਵਿੱਚ ਨਸ਼ਿਆਂ ਕਾਰਣ 162 ਵਿਅਕਤੀਆਂ ਦੀਆਂ ਜਾਨਾਂ ਗਈਆਂ ਸਨ।

Latest news

stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link