12.42C Vancouver
ADS

Jan 18, 2023 1:33 AM - Connect News

ਵੈਨਕੂਵਰ: ਜਿਨਸੀ ਹਮਲੇ ਦੇ ਮਾਮਲੇ 'ਚ ਸਾਬਕਾ ਉਬਰ ਚਾਲਕ ਦੋਸ਼ੀ ਕਰਾਰ

Share On
vancouver-ex-uber-driver-convicted-of-sex-assault
A former Uber driver has been convicted and sentenced for sexual assault following a Vancouver Police investigation that began in 2021, after a then-21-year-old woman came forward to police. (Photo - The Canadian Press)

ਵੈਨਕੂਵਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇੱਕ ਸਾਬਕਾ ਉਬਰ ਚਾਲਕ ਨੂੰ ਜਿਨਸੀ ਹਮਲੇ ਦੇ ਮਾਮਲੇ 'ਚ ਦੋਸ਼ੀ ਪਾਇਆ ਗਿਆ ਹੈ ਅਤੇ ਸਜਾ ਸੁਣਾਈ ਗਈ ਹੈ।

ਵੈਨਕੂਵਰ ਪੁਲਿਸ ਮੁਤਾਬਿਕ ਮਾਮਲਾ ਸਾਲ 2021 ਦਾ ਹੈ ਅਤੇ ਉਸ ਮੌਕੇ ਇੱਕ 21 ਸਾਲਾ ਔਰਤ ਨੇ ਪੁਲਿਸ ਕੋਲ ਪਹੁੰਚ ਕੀਤੀ ਸੀ।

ਦੋਸ਼ੀ ਦਾ ਨਾਮ ਮੋਹੰਮਦ ਅਬੁ ਸਈਦ ਦੱਸਿਆ ਗਿਆ ਹੈ।

ਦੋਸ਼ੀ ਦੀ ਉਮਰ 69 ਸਾਲ ਦੱਸੀ ਗਈ ਹੈ।

ਦੋਸ਼ੀ ਨੂੰ 6 ਮਹੀਨੇ ਦੀ ਕੰਡੀਸ਼ਨਲ ਸਜਾ ਸੁਣਾਈ ਗਈ ਹੈ।

ਇਸ 'ਚ 2 ਮਹੀਨੇ ਦੀ ਹਾਊਸ ਅਰੈਸਟ ਵੀ ਸ਼ਾਮਿਲ ਹੈ।

ਇਸ ਤੋਂ ਇਲਾਵਾ ਦੋਸ਼ੀ ਨੂੰ 18 ਮਹੀਨੇ ਦੀ ਪ੍ਰੋਬੇਸ਼ਨ ਵੀ ਸੁਣਾਈ ਗਈ ਹੈ।

ਇਸ ਸਮੇਂ ਦੌਰਾਨ ਦੋਸ਼ੀ ਕੋਈ ਰਾਈਡ-ਸ਼ੇਅਰ ਵਾਹਨ, ਟੈਕਸੀ, ਲਿਮੋਜ਼ੀਨ ਜਾਂ ਪੈਸੇ ਲਈ ਟਰਾਂਸਪੋਰਟੇਸ਼ਨ ਦਾ ਕੋਈ ਹੋਰ ਮਾਧਿਅਮ ਆਪਰੇਟ ਨਹੀਂ ਕਰ ਸਕੇਗਾ।

ਦੋਸ਼ੀ ਨੂੰ ਲਿਕਰ ਸਟੋਰਸ, ਬਾਰਸ, ਪੱਬਸ, ਨਾਈਟਕਲੱਬਸ ਆਦਿ 'ਤੇ ਪਹੁੰਚ ਤੋਂ ਵੀ ਬੈਨ ਲਗਾਇਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਅਬੁ ਸਈਦ ਨੂੰ ਅਕਤੂਬਰ 'ਚ ਦੋਸ਼ੀ ਠਿਹਰਾਇਆ ਗਿਆ ਸੀ ਅਤੇ 11 ਜਨਵਰੀ ਨੂੰ ਸਜਾ ਸੁਣਾਈ ਗਈ ਸੀ।

ਵੈਨਕੂਵਰ ਤੋਂ ਕੋਕਟਲਮ ਦੀ ਯਾਤਰਾ ਦੌਰਾਨ ਉਬਰ 'ਚ ਸਵਾਰ ਇੱਕ ਔਰਤ 'ਤੇ ਜਿਨਸੀ ਹਮਲਾ ਕਰਨ ਦੇ ਮਾਮਲੇ 'ਚ ਵਿਅਕਤੀ ਨੂੰ ਸਜਾ ਸੁਣਾਈ ਗਈ।

ਇਹ ਅਪਰਾਧ ਅਗਸਤ 2021 'ਚ ਵਾਪਰਿਆ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link