15.2C Vancouver
ADS

Jan 7, 2022 11:32 PM - Connect News

ਵੈਨਕੂਵਰ 'ਚ ਮੀਟ ਕਲੀਵਰ ਨਾਲ ਗਰੋਸਰੀ ਸਟੋਰ ਵਰਕਰ ਨੂੰ ਧਮਕਾਉਣ ਵਾਲਾ ਵਿਅਕਤੀ ਇੱਕੋ ਹਫ਼ਤੇ 'ਚ ਦੂਜੀ ਵਾਰ ਗ੍ਰਿਫਤਾਰ

Share On
vancouver-grocery-store-robber-re-arrested
A shoplifter charged with robbery and released on conditions earlier this week has been re-arrested by Vancouver Police after he threatened another man with a knife. (Photo - Vancouver Police/Twitter)

ਵੈਨਕੂਵਰ 'ਚ ਇੱਕ ਗਰੋਸਰੀ ਸਟੋਰ 'ਤੇ ਮੀਟ ਕਲੀਵਰ ਨਾਲ ਵਰਕਰ ਨੂੰ ਧਮਕਾਉਣ ਵਾਲੇ ਵਿਅਕਤੀ ਨੂੰ ਇੱਕੋ ਹਫ਼ਤੇ 'ਚ ਦੂਜੀ ਵਾਰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੈਨਕੂਵਰ ਪੁਲਿਸ ਵੱਲੋਂ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਕੋਡੀ ਐਕਲਿਨ ਦੱਸਿਆ ਗਿਆ ਹੈ।

ਵਿਅਕਤੀ ਦੀ ਉਮਰ 23 ਸਾਲ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਨੂੰ ਵੀਰਵਾਰ ਨੂੰ ਇੱਕ ਸਿਕਿਉਰਿਟੀ ਗਾਰਡ ਨੂੰ ਚਾਕੂ ਨਾਲ ਧਮਕਾਇਆ ਸੀ।

ਗਾਰਡ ਨੇ ਸ਼ੱਕੀ ਨੂੰ ਬੁਰਾਰਡ ਅਤੇ ਹੈਲਮਚੈਨ ਸਟ੍ਰੀਟਸ 'ਤੇ ਸਥਿਤ ਇੱਕ ਪ੍ਰਾਈਵੇਟ ਪ੍ਰਾਪਰਟੀ ਤੋਂ ਜਾਣ ਲਈ ਆਖਿਆ ਸੀ।

ਸ਼ੱਕੀ ਨੇ ਗਾਰਡ 'ਤੇ ਹਮਲਾ ਕਰਨ ਦੀ ਧਮਕੀ ਦਿੱਤੀ।

ਕੁਝ ਹੀ ਮਿੰਟਾਂ 'ਚ ਅਫ਼ਸਰ ਮੌਕੇ 'ਤੇ ਪਹੁੰਚ ਗਏ ਤੇ ਸ਼ੱਕੀ ਨੂੰ ਕਾਬੂ ਕਰ ਲਿਆ।

ਇਸ ਵਿਅਕਤੀ 'ਤੇ ਆਪਣੇ ਰਿਲੀਜ ਆਰਡਰ ਸੰਬੰਧੀ ਉਲੰਘਣਾ ਦੇ ਦੋਸ਼ ਲਗਾਏ ਗਏ ਹਨ।

ਇਸ ਤੋਂ ਪਹਿਲਾਂ ਇਸ ਵਿਅਕਤੀ ਨੇ 3 ਜਨਵਰੀ ਨੂੰ ਇੱਕ ਗਰੋਸਰੀ ਸਟੋਰ 'ਤੇ ਇੱਕ ਵਿਅਕਤੀ ਨੂੰ ਧਮਕਾਉਣ ਦੇ ਮਾਮਲੇ 'ਚ ਕਾਬੂ ਕੀਤਾ ਗਿਆ ਸੀ।

ਵੈਨਕੂਵਰ ਪੁਲਿਸ ਦਾ ਟਵੀਟ:

A shoplifter charged with robbery and released on conditions earlier this week has been re-arrested by Vancouver Police after he threatened another man with a knife. https://vpd.ca/news/2022/01/07/vancouver-grocery-store-robber-re-arrested/

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link