13.44C Vancouver
ADS

Jan 20, 2025 4:34 PM - The Canadian Press

ਡਿਗਣ ਦੇ ਖਤਰੇ ਕਾਰਨ ਢਾਹ ਦਿੱਤੀ ਗਈ ਵੈਨਕੂਵਰ ਦੀ ਵਿਰਾਸਤੀ ਇਮਾਰਤ

Share On
vancouver-heritage-building-demolished-over-risk-of-collapse
The building at 500 Dunsmuir St. was initially a hotel and also served as barracks for merchant mariners, a Salvation Army home for veterans and later social housing, but has been empty since 2013.(Photo: The Canadian Press)

ਵੈਨਕੂਵਰ ਦੀ ਵਿਰਾਸਤ ਰਜਿਸਟਰੀ ਵਿਚ ਦਰਜ ਸ਼ਹਿਰ ਦੀ 115 ਸਾਲਾਂ ਤੋਂ ਵੀ ਵੱਧ ਪੁਰਾਣੀ ਡਨਸਮੁਇਰ ਹਾਊਸ ਬਿਲਡਿੰਗ ਨੂੰ ਢਾਹ ਦਿੱਤਾ ਗਿਆ ਹੈ। ਇਹ ਇਮਾਰਤ 1908 ਵਿਚ ਇੱਕ ਹੋਟਲ ਦੇ ਤੌਰ ’ਤੇ ਬਣਾਈ ਗਈ ਸੀ, ਜਿਸ ਨੇ ਆਪਣੇ ਬਾਅਦ ਦੇ ਲਾਈਫ ਟਾਈਮ ਵਿਚ ਹੋਟਲ ਦੇ ਨਾਲ-ਨਾਲ ਬੈਰਕ ਅਤੇ ਸੋਸ਼ਲ ਹਾਊਸਿੰਗ ਦੇ ਰੂਪ ਵਿਚ ਵੀ ਕੰਮ ਕੀਤਾ।

ਸਿਟੀ ਕੌਂਸਲ ਨੇ ਪਿਛਲੇ ਮਹੀਨੇ ਇਸ ਬਿਲਡਿੰਗ ਦੀ ਮਾਲਕ ਹੋਲਬੋਰਨ ਪ੍ਰਾਪਰਟੀਜ਼ ਨੂੰ ਇਮਾਰਤ ਨੂੰ ਢਾਹੁਣ ਦਾ ਹੁਕਮ ਦਿੱਤਾ ਸੀ। ਸਿਟੀ ਸਟਾਫ ਨੇ ਰਿਪੋਰਟ ਦਿੱਤੀ ਸੀ ਕਿ ਜੇ ਬਿਲਡਿੰਗ ਦੀ ਹਾਲਤ ਨੂੰ ਅਣਗੌਲਿਆ ਕੀਤਾ ਗਿਆ ਤਾਂ ਇਹ ਜਨਤਕ ਸੁਰੱਖਿਆ ਲਈ ਖ਼ਤਰਾ ਬਣ ਸਕਦੀ ਹੈ। ਸ਼ਹਿਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੇ ਮਲਬੇ ਨੂੰ ਹਟਾਉਣ ਵਿਚ ਕਈ ਮਹੀਨੇ ਲੱਗਣਗੇ।

ਵੈਨਕੂਵਰ ਸਿਟੀ ਨੇ ਇੱਕ ਬਿਆਨ ਵਿਚ ਕਿਹਾ ਕਿ ਸ਼ਹਿਰ ਇਸ ਗੱਲ ਤੋਂ ਨਿਰਾਸ਼ ਹੈ ਕਿ ਡਨਸਮੁਇਰ ਹਾਊਸ ਦੇ ਮਾਲਕ ਨੇ ਇਸ ਵਿਰਾਸਤੀ ਇਮਾਰਤ ਨੂੰ ਇਸ ਹੱਦ ਤੱਕ ਅਣਗੌਲਿਆ ਕੀਤਾ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਢਾਹੁਣਾ ਹੀ ਇਕ-ਮਾਤਰ ਵਿਕਲਪ ਬਚਿਆ ਹੈ। ਸਿਟੀ ਨੇ ਕਿਹਾ ਕਿ ਜਾਇਦਾਦ ਦੇ ਮਾਲਕ ਨੇ ਬਿਲਡਿੰਗ ਦੀ ਸੇਫਟੀ ਵੱਲ ਧਿਆਨ ਨਹੀਂ ਦਿੱਤਾ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link