9.81C Vancouver
ADS

Jan 19, 2022 11:35 PM - The Canadian Press

ਵੈਨਕੂਵਰ ਆਈਲੈਂਡ 'ਤੇ ਫਰਸਟ ਨੇਸ਼ਨ ਨੇ ਐਲਾਨੀ ਸਟੇਟ ਆਫ ਐਮਰਜੈਂਸੀ

Share On
vancouver-island-community-without-water-after-barge-damages-underwater-line
A First Nation on Vancouver Island has declared a state of emergency and banned the use of water for everything except flushing toilets after a barge severed a water supply line. (Photo - District of Ucluelet/Twitter)

ਵੈਨਕੂਵਰ ਆਈਲੈਂਡ 'ਤੇ ਇੱਕ ਫਰਸਟ ਨੇਸ਼ਨ ਵੱਲੋਂ ਸਟੇਟ ਆਫ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਇਲਾਕੇ 'ਚ ਪਾਣੀ ਦੇ ਟਾਇਲੈਟ 'ਚ ਵਰਤਣ ਤੋਂ ਇਲਾਵਾ ਹੋਰ ਕਿਸੇ ਵੀ ਪ੍ਰਕਾਰ ਦੀ ਵਰਤੋਂ ਲਈ ਪਬੰਦੀ ਲਗਾ ਦਿੱਤੀ ਗਈ ਹੈ।

ਅਜਿਹਾ ਉਸ ਵੇਲੇ ਕੀਤਾ ਗਿਆ ਹੈ ਜਦ ਇੱਕ ਬਾਰਜ ਕਾਰਨ ਇੱਕ ਵਾਟਰ ਸਪਲਾਈ ਲਾਈਨ ਨੂੰ ਨੁਕਸਾਨ ਪਹੁੰਚਿਆ ਹੈ।

ਇਸ ਸੰਬੰਧੀ ਜਾਣਕਾਰੀ ਡਿਸਟ੍ਰਿਕਟ ਆਫ ਉਕਲੂਲੈਟ ਵੱਲੋਂ ਜਾਰੀ ਕੀਤੀ ਗਈ ਹੈ।

ਦੱਸਿਆ ਗਿਆ ਕਿ ਉਕਲੂਲੈਟ ਅਤੇ ਹਿਟਾਕੁ ਇੰਡੀਜਨਸ ਕਮਿਊਨਿਟੀ ਵਿਚਾਲੇ ਦੇ ਇਨਲੈਟ 'ਚ ਅੰਡਰਵਾਟਰ ਲਾਈਨ ਨੂੰ ਸੋਮਵਾਰ ਨੂੰ ਨੁਕਸਾਨ ਪਹੁੰਚਿਆ ਸੀ।

ਇਸ ਦੇ ਚਲਦਿਆਂ ਹੁਣ ਕਮਿਊਨਿਟੀ 'ਚ ਨਹਾਉਣ, ਪੀਣ, ਕੁਕਿੰਗ ਅਤੇ ਫਾਇਰ ਸਪ੍ਰੈਸ਼ਨ ਲਈ ਪਾਣੀ ਦੀ ਵਰਤੋਂ 'ਤੇ ਪਬੰਦੀ ਲਗਾ ਦਿੱਤੀ ਗਈ ਹੈ।

ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਕਰੀਬ 275 ਪ੍ਰਭਾਵਿਤ ਨਾਗਰਿਕਾਂ ਨੂੰ ਟਰੱਕਾਂ ਆਸਰੇ ਪਾਣੀ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਦੱਸਿਆ ਗਿਆ ਕਿ ਸਟੇਟ ਆਫ ਐਮਰਜੈਂਸੀ ਨੂੰ ਉਸ ਵੇਲੇ ਤਕ ਹਟਾਇਆ ਨਹੀਂ ਜਾ ਸਕਦਾ ਜਦ ਤਕ ਕਿ ਪਾਣੀ ਨੂੰ ਟੈਸਟ ਨਹੀਂ ਕਰ ਲਿਆ ਜਾਂਦਾ ਅਤੇ ਉਸ ਨੂੰ ਸੁਰੱਖਿਅਤ ਨਹੀਂ ਐਲਾਨ ਦਿੱਤਾ ਜਾਂਦਾ।

ਡਿਸਟ੍ਰਿਕਟ ਦਾ ਕਹਿਣਾ ਹੈ ਕਿ ਡਾਈਵਰਸ ਨੇ ਮੰਗਲਵਾਰ ਨੂੰ ਵਾਟਰ ਲਾਈਨ ਦੇ 300 ਮੀਟਰ ਦੇ ਨੁਕਸਾਨੇ ਹਿੱਸੇ ਨੂੰ ਹਟਾ ਦਿੱਤਾ ਸੀ ਅਤੇ ਰਿਪੇਅਰ ਦਾ ਕੰਮ ਜਾਰੀ ਹੈ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link