16.74C Vancouver
ADS

Feb 10, 2022 8:22 PM - The Canadian Press

ਵੈਨਕੂਵਰ ਆਈਲੈਂਡ 'ਤੇ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਸਾਈਟ 'ਤੇ ਅਨਮਾਰਕਡ ਗਰੇਵਸ ਦਾ ਪਤਾ ਲਗਾਉਣ ਲਈ ਕੰਮ ਸ਼ੁਰੂ ਕਰਨ ਦੀ ਤਿਆਰੀ

Share On
vancouver-island-first-nation-ready-to-search-for-unmarked-graves-at-former-school
A Vancouver Island First Nation says it has taken the first steps toward locating possible unmarked graves at the former site of the Alberni Indian Residential School. (Photo - Tseshaht.com)

ਵੈਨਕੂਵਰ ਆਈਲੈਂਡ ਦੇ ਇੱਕ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਹਿਲੇ ਕਦਮ ਚੁੱਕੇ ਗਏ ਹਨ ਜਿਸ ਨਾਲ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ 'ਤੇ ਅਨਮਾਰਕਡ ਗਰੇਵਸ ਦਾ ਪਤਾ ਲਗਾਇਆ ਜਾ ਸਕੇ।

ਮਾਮਲਾ ਐਲਬਰਨੀ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਨਾਲ ਸੰਬੰਧਤ ਦੱਸਿਆ ਗਿਆ ਹੈ।

ਇਸ ਸੰਬੰਧੀ ਸੇਸ਼ਾਟ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਕਿਸੇ ਵੀ ਗਰੇਵਸ ਦਾ ਪਤਾ ਲਗਾਉਣ ਲਈ 'ਫਾਊਂਡੇਸ਼ਨਲ ਕੰਮ' ਦੀ ਸ਼ੁਰੂਆਤ ਹੋ ਗਈ ਹੈ।

ਇਹ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਪੋਰਟ ਐਲਬਰਨੀ ਕੋਲ ਸਥਿਤ ਸੀ।

ਗਰਾਊਂਡ ਪੈਨੀਟਰੇਟਿੰਗ ਰਡਾਰ ਆਸਰੇ ਖੋਜ ਸੰਬੰਧੀ ਕੰਮ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਹਾਲਾਂਕਿ ਇਹ ਜਾਂਚ ਉਸ ਵੇਲੇ ਤਕ ਸ਼ੁਰੂ ਨਹੀਂ ਹੋਵੇਗੀ ਜਦ ਤਕ ਕਿ 'ਸਾਇਲ ਕੰਡੀਸ਼ਨਸ' ਖੋਜ ਲਈ ਆਦਰਸ਼ ਨਹੀਂ ਮੰਨੀਆਂ ਜਾਂਦੀਆਂ।

ਫਰਸਟ ਨੇਸ਼ਨ ਲੀਡਰਾਂ ਨੇ ਇਸ ਰੈਜ਼ੀਡੈਂਸ਼ੀਅਲ ਸਕੂਲ ਨੂੰ ਅਟੈਂਡ ਕਰਨ ਵਾਲੇ ਲੋਕਾਂ ਨੂੰ ਵੀ ਮੰਗ ਕੀਤੀ ਹੈ ਕਿ ਆਪਣੇ ਗਿਆਨ ਨੂੰ ਸਾਂਝਾ ਕੀਤਾ ਜਾਵੇ ਜਿਸ ਨਾਲ ਖੋਜ 'ਚ ਮਦਦ ਮਿਲ ਸਕੇ।

ਸਰਕਾਰ ਦਾ ਕਹਿਣਾ ਹੈ ਕਿ 2 ਸਾਲ ਲਈ ਫਰਸਟ ਨੇਸ਼ਨ ਲਈ $1 ਮਿਲੀਅਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੰਮ 'ਚ ਮਦਦ ਤੋਂ ਇਲਾਵਾ ਸਕੂਲ ਤੋਂ ਕਦੀ ਘਰ ਨਾ ਪਰਤਣ ਵਾਲੇ ਬੱਚਿਆਂ ਨੂੰ ਲੋਕੇਟ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਔਨਰ ਕੀਤਾ ਜਾ ਸਕੇ।

ਐਲਬਰਨੀ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਸਾਲ 1900 ਤੋਂ 1973 ਵਿਚਾਲੇ ਆਪਰੇਟ ਕਰਦਾ ਰਿਹਾ ਸੀ।

Latest news

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link