14.53C Vancouver
ADS

Apr 14, 2022 8:33 PM - The Canadian Press

ਬੀ.ਸੀ. 'ਚ ਸੌਕਰ ਪ੍ਰਸ਼ੰਸਕਾਂ ਲਈ ਖੁਸ਼ਖਬਰੀ; ਵਿਸ਼ਵ ਕੱਪ ਮੁਕਾਬਲਿਆਂ ਦੀ ਮੇਜ਼ਬਾਨੀ ਦੀ ਦੌੜ 'ਚ ਸ਼ਾਮਿਲ ਹੋਇਆ ਵੈਨਕੂਵਰ

Share On
vancouver-joins-edmonton-and-toronto-as-a-candidate-host-city-for-soccer-world-cup-fifa
After declining to consider a co-host role for the Soccer World Cup when it comes to Canada in 2026, BC is now back on the pitch. (File photo - ANI)

ਵੈਨਕੂਵਰ ਹੁਣ ਅਧਿਕਾਰਿਤ ਤੌਰ 'ਤੇ ਫੀਫਾ ਵਿਸ਼ਵ ਕੱਪ 2026 ਦਾ ਮੇਜਬਾਨ ਸ਼ਹਿਰ ਬਣਨ ਦੀ ਦੌੜ 'ਚ ਸ਼ਾਮਿਲ ਹੋ ਗਿਆ ਹੈ।

ਕੈਨੇਡਾ, ਮੈਕਸੀਕੋ ਅਤੇ ਅਮਰੀਕਾ 'ਚ 48 ਟੀਮਾਂ ਦੀ ਹਿੱਸੇਦਾਰੀ ਵਾਲੇ ਟੂਰਨਾਮੈਂਟ ਦੇ ਮੁਕਾਬਲੇ ਕਿਹੜੇ-ਕਿਹੜੇ ਸ਼ਹਿਰਾਂ 'ਚ ਹੋਣਗੇ, ਇਸ ਦੀ ਸਿਲੈਕਸ਼ਨ ਪ੍ਰੀਕਿਰਿਆ ਸ਼ੁਰੂ ਹੋ ਗਈ ਹੈ।

ਇਸ ਤੋਂ ਪਹਿਲਾਂ ਵੈਨਕੂਵਰ ਨੇ ਕਦੀ ਵੀ ਵਿਸ਼ਵ ਕੱਪ ਦੇ ਮੁਕਾਬਲੇ ਹੋਸਟ ਨਹੀਂ ਕੀਤੇ ਹਨ।

ਹਾਲਾਂਕਿ ਵੈਨਕੂਵਰ ਨੇ ਫੀਫਾ ਮਹਿਲਾ ਵਿਸ਼ਵ ਕੱਪ 2015 ਦੌਰਾਨ ਕੁਝ ਮੁਕਾਬਲਿਆਂ ਦੀ ਮੇਜਬਾਨੀ ਕੀਤੀ ਸੀ।

ਵਿਸ਼ਵ ਕੱਪ 2015 ਦਾ ਫਾਈਨਲ ਮੁਕਾਬਲਾ ਵੀ ਵੈਨਕੂਵਰ ਦੇ ਬੀ.ਸੀ. ਪਲੇਸ 'ਚ ਖੇਡਿਆ ਗਿਆ ਸੀ।

ਇਸ ਐਲਾਨ ਤੋਂ ਬਾਅਦ ਜਾਰੀ ਕੀਤੇ ਇੱਕ ਬਿਆਨ 'ਚ ਬੀ.ਸੀ. ਦੀ ਮਿਨਿਸਟਰ ਆਫ ਟੂਰਿਜ਼ਮ, ਆਰਟਸ, ਕਲਚਰ ਅਤੇ ਸਪੋਰਟ, ਮੈਲਨੀ ਮਾਰਕ ਨੇ ਕਿਹਾ ਕਿ ਉਹ ਇਸ ਕਦਮ ਨਾਲ ਬੇਹੱਦ ਉਤਸ਼ਾਹਤ ਹਨ।

ਉਨ੍ਹਾਂ ਕਿਹਾ ਕਿ ਇਹ ਵਿਸ਼ਵ ਦਾ ਸਭ ਤੋਂ ਵੱਡਾ ਸਪੋਰਟਿੰਗ ਈਵੈਂਟ ਹੈ।

ਮੈਲਨੀ ਮਾਰਕ ਨੇ ਕਿਹਾ ਕਿ ਇਸ ਟੂਰਨਾਮੈਂਟ ਦੀ ਮੇਜਬਾਨੀ ਕਰਨਾ ਸੌਕਰ ਪ੍ਰਸ਼ੰਸਕਾਂ ਲਈ ਜੀਵਨ 'ਚ ਇੱਕ ਵਾਰ ਮਿਲਣ ਵਾਲੇ ਮੌਕੇ ਜਿਹਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਟੂਰਿਜ਼ਮ ਸੈਕਟਰ ਲਈ ਵੀ ਚੰਗਾ ਹੋਵੇਗਾ।

ਯਾਦ ਰਹੇ ਫੀਫਾ ਨੇ ਅੱਜ ਹੀ ਪੁਸ਼ਟੀ ਕੀਤੀ ਹੈ ਕਿ ਵਿਸ਼ਵ ਕੱਪ ਦੀ ਮੇਜਬਾਨੀ ਕਰਨ ਵਾਲੇ ਸ਼ਹਿਰਾਂ ਦੀ ਚੋਣ ਪ੍ਰੀਕਿਰਿਆ 'ਚ ਵੈਨਕੂਵਰ ਵੀ ਦੌੜ 'ਚ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link