18.49C Vancouver
ADS

Aug 14, 2026 5:08 PM - Connect Newsroom - Ramandeep Kaur with files from The Canadian Press

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

Share On
vancouver-mayor-ken-sim-seeks-public-safety-referendum
Sim’s ABC Vancouver party has proposed adding two questions to the municipal election ballot. (Photo: The Canadian Press)

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​

Sim ਦੀ ਪਾਰਟੀ ਏਬੀਸੀ ਵੈਨਕੂਵਰ ਵੱਲੋਂ ਚੋਣ ਬੈਲਟ ਪੇਪਰ ਵਿਚ ਦੋ ਸਵਾਲ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਹੈ, ਜਿਸ ਵਿਚ ​ਨਸ਼ਿਆਂ ਦੀ ਖੁੱਲ੍ਹੇਆਮ ਵਰਤੋਂ ’ਤੇ ਰੋਕ ਲਗਾਉਣ ਲਈ ਸ਼ਹਿਰ ਦੇ ਨਿਯਮਾਂ ਨੂੰ ਵੇਧੇਰ ਸਖ਼ਤ ਕਰਨ ਲਈ ਲੋਕਾਂ ਦੀ ਰਾਇ ਜਾਣਨਾ ਅਤੇ ਦੂਜਾ ਮਾਨਸਿਕ ਰੋਗਾਂ ਅਤੇ ਨਸ਼ਾ ਛੁਡਾਊ ਇਲਾਜ ਲਈ 100 ਤੋਂ ਵੱਧ ਬੈੱਡਾਂ ਵਾਲੀ ਇਲਾਜ ਸਹੂਲਤ ਬਣਾਉਣ ਲਈ ਸੂਬਾ ਸਰਕਾਰ ’ਤੇ ਦਬਾਅ ਬਣਾਉਣਾ ਹੈ।

ਮੇਅਰ ਸਿਮ ਨੇ ਸਿਹਤ ਸੰਭਾਲ ਅਤੇ ਨਸ਼ਾ ਸਮੱਸਿਆ ਨਾਲ ਨਜਿੱਠਣ ਦੇ ਮਾਮਲੇ ਵਿਚ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪ੍ਰੀਮੀਅਰ ਈਬੀ ਨੂੰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਜੇ ਉਹ ਹੱਲ ਮੁਹੱਈਆ ਨਹੀਂ ਕਰਵਾ ਸਕਦੇ ਤਾਂ ਉਨ੍ਹਾਂ ਨੂੰ ਹੋਰ ਕੰਮ ਲੱਭ ਲੈਣਾ ਚਾਹੀਦਾ ਹੈ।

​ਦੂਜੇ ਪਾਸੇ, ਵਿਰੋਧੀਆਂ ਨੇ ਜਨਤਕ ਸੁਰੱਖਿਆ ਅਤੇ ਡਰੱਗ ਦੇ ਮੁੱਦੇ 'ਤੇ ਰਾਇਸ਼ੁਮਾਰੀ ਕਰਵਾਉਣ ਦੇ ਪ੍ਰਸਤਾਵ ਨੂੰ ਮੇਅਰ ਸਿਮ ਦਾ ਚੋਣ ਸਟੰਟ ਕਰਾਰ ਦਿੱਤਾ ਹੈ। ਉਹਨਾਂ ਮੁਤਾਬਕ, ਸਿਮ ਆਪਣੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਚਾਹੁੰਦੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link