11.48C Vancouver
ADS

May 17, 2021 3:41 PM -

ਵੈਨਕੂਵਰ ਦੇ ਮੇਅਰ ਅਤੇ ਪੁਲਿਸ ਨੇ ਰਿਟਾਇਰਡ ਜੱਜ ਦੀ ਗ਼ਲਤ ਗ੍ਰਿਫਤਾਰੀ ਲਈ ਮੁਆਫ਼ੀ ਮੰਗੀ

Share On
vancouver-mayor-police-apologize-to-retired-b-c-judge-for-wrongful-detainment
A Vancouver Police Department patch is seen on an officer's uniform in the Downtown Eastside of Vancouver, on Saturday, January 9, 2021.The mayor of Vancouver says he is "appalled" that police officers wrongfully detained and handcuffed a retired British Columbia Supreme Court justice out for a walk Friday morning.THE CANADIAN PRESS/Darryl Dyck

ਵੈਨਕੂਵਰ ਦੇ ਮੇਅਰ ਮੁਤਾਬਕ ਉਹ ਇਸ ਗੱਲ ਤੋਂ ਬੇਹੱਦ ਨਿਰਾਸ਼ ਹਨ ਕਿ ਸ਼ੁੱਕਰਵਾਰ ਸਵੇਰ ਨੂੰ ਸੈਰ ਲਈ ਨਿਕਲੇ ਬ੍ਰਿਟਿਸ਼ ਕੋਲੰਬੀਆ ਦੇ ਇੱਕ ਸੁਪਰੀਮ ਕੋਰਟ ਜਸਟਿਸ ਨੂੰ ਪੁਲਿਸ ਨੇ ਗਲਤੀ ਨਾਲ ਹਿਰਾਸਤ ਵਿਚ ਲੈ ਲਿਆ ਸੀ।

ਕੈਨੇਡੀ ਸਟੀਵਰਟ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਜਸਟਿਸ ਸੇਲਵਿਨ ਰੌਮਿਲੀ ਤੋਂ ਮੁਆਫੀ ਮੰਗੀ ਹੈ, ਜੋ ਕਿ ਅਦਾਲਤ ਵਿੱਚ ਨਿਯੁਕਤ ਕੀਤੇ ਗਏ ਪਹਿਲੇ ਸਿਆਹ ਰੰਗ ਦੇ ਵਿਅਕਤੀ ਸਨ।

ਵੈਨਕੂਵਰ ਪੁਲਿਸ ਦੇ ਸਾਰਜੈਂਟ ਸਟੀਵ ਐਡਿਸਨ ਅਨੁਸਾਰ ਇੰਗਲਿਸ਼ ਬੇਅ ਦੇ ਨਜ਼ਦੀਕ ਇੱਕ ਵਿਅਕਤੀ ਦੇ ਲੋਕਾਂ ਨੂੰ ਲੱਤਾਂ ਤੇ ਮੁੱਕੇ ਮਾਰਨ ਅਤੇ ਥੁੱਕਣ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਨੂੰ ਸਵੇਰ ਤਕਰੀਬਨ 9:15 ਵਜੇ ਓਥੇ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਅਫਸਰਾਂ ਨੇ ਸ਼ੱਕੀ ਦੇ ਵੇਰਵੇ ਨਾਲ ਮੇਲ ਖਾਂਦੇ ਇੱਕ ਵਿਅਕਤੀ ਨੂੰ ਦੇਖਿਆ ਅਤੇ ਘਟਨਾ ਸੰਬੰਧੀ ਹਿੰਸਕ ਰਿਪੋਰਟਾਂ ਦੇ ਮੱਦੇਨਜ਼ਰ ਹੱਥਕੜੀ ਬੰਨ੍ਹਦਿਆਂ "ਉਸਨੂੰ ਛਾਣਬੀਣ ਲਈ ਥੋੜ੍ਹੇ ਸਮੇਂ ਲਈ ਹਿਰਾਸਤ ਵਿੱਚ ਲੈ ਲਿਆ"।

ਐਡਿਸਨ ਅਨੁਸਾਰ ਆਦਮੀ ਨੇ ਅਫਸਰਾਂ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਅਤੇ ਆਪਣੇ ਆਪ ਨੂੰ ਇੱਕ ਰਿਟਾਇਰਡ ਜੱਜ ਦੱਸਿਆ ਜਿਸ ਤੋਂ ਬਾਅਦ ਅਫ਼ਸਰਾਂ ਨੇ ਉਸ ਤੋਂ ਮੁਆਫੀ ਮੰਗ ਕੇ ਤੁਰੰਤ ਹੱਥਕੜੀਆਂ ਹਟਾ ਦਿੱਤੀਆਂ।

ਪੁਲਿਸ ਮੁਤਾਬਕ ਜਦੋਂ ਇਹ ਸਪੱਸ਼ਟ ਹੋ ਗਿਆ ਕਿ ਉਹ ਸ਼ੱਕੀ ਨਹੀਂ ਸੀ ਅਤੇ ਉਸਨੇ ਕੁਝ ਗਲਤ ਨਹੀਂ ਕੀਤਾ ਸੀ, ਉਸ ਨੂੰ ਅਗਾਂਹ ਵਧਣ ਦੀ ਇਜਾਜ਼ਤ ਦੇ ਦਿੱਤੀ ਗਈ।

ਐਡਿਸਨ ਦਾ ਕਹਿਣਾ ਹੈ ਕਿ ਅਸਲ ਸ਼ੱਕੀ ਆਦਮੀ ਨੂੰ ਕੁਝ ਸਮੇਂ ਬਾਅਦ ਓਸੇ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਸਟੀਵਰਟ ਮੁਤਾਬਕ ਉਨ੍ਹਾਂ ਨੇ ਪੁਲਿਸ ਵਿਭਾਗ ਦੇ ਮੁਖੀ ਅਤੇ ਬੋਰਡ ਮੈਂਬਰਾਂ ਨਾਲ ਸੰਪਰਕ ਕੀਤਾ ਹੈ, ਅਤੇ ਬੋਰਡ ਘਟਨਾ ਦੀ ਪੜਚੋਲ ਕਰੇਗਾ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link