9.43C Vancouver
ADS

Mar 28, 2022 10:20 PM - Connect News

ਵੈਨਕੂਵਰ 'ਚ ਦਿਸੰਬਰ 'ਚ ਵਾਪਰੀ ਕਤਲ ਦੀ ਵਾਰਦਾਤ 'ਚ ਪੁਲਿਸ ਦਾ ਖੁਲਾਸਾ; ਪਾਰਕ ਕੇਅਰਟੇਕਰ ਦੇ ਕਤਲ ਦੇ ਮਾਮਲੇ 'ਚ ਇੱਕ ਸ਼ੱਕੀ ਕੀਤਾ ਕਾਬੂ

Share On
vancouver-police-arrest-suspect-in-tatlow-park-homicide
Vancouver Police have arrested a suspect in the killing of Justis Daniel, the beloved caretaker of Tatlow Park who was found murdered in his west-side home last December. (Photo - Vancouver Police/Twitter)

ਵੈਨਕੂਵਰ 'ਚ ਵਾਪਰੀ ਇੱਕ ਕਤਲ ਦੀ ਵਾਰਦਾਤ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮਾਮਲਾ ਵੈਨਕੂਵਰ ਦੇ ਇੱਕ ਪਾਰਕ ਕੇਅਰਟੇਕਰ ਦੀ ਮੌਤ ਨਾਲ ਸੰਬੰਧਤ ਹੈ।

ਪੀੜਤ ਦੀ ਉਮਰ 77 ਸਾਲ ਸੀ।

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ 'ਚ ਸ਼ਨੀਵਾਰ ਨੂੰ ਇੱਕ 50 ਤੋਂ 60 ਸਾਲ ਦੇ ਦਰਮਿਆਨ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਬਰੈਂਟ ਸਟੀਵਨ ਵਾਈਟ ਦੱਸਿਆ ਗਿਆ ਹੈ।

ਅਫਸਰਾਂ ਨੇ ਦੱਸਿਆ ਕਿ ਵਿਅਕਤੀ 'ਤੇ ਸੈਕਿੰਡ ਡਿਗਰੀ ਕਤਲ ਦਾ ਇੱਕ ਦੋਸ਼ ਲੱਗਿਆ ਹੈ।

ਮਾਮਲਾ ਵੈਨਕੂਵਰ ਦੇ ਟੈਟਲੋ ਪਾਰਕ ਦੇ ਕੇਅਰਟੇਕਰ ਜਸਟਸ ਡੈਨੀਅਲ ਦੀ ਮੌਤ ਨਾਲ ਸੰਬੰਧਤ ਹੈ।

ਇਸ ਤੋਂ ਪਹਿਲਾਂ 2 ਮਾਰਚ ਨੂੰ ਮਾਮਲੇ 'ਚ ਪੁਲਿਸ ਨੇ ਇੱਕ ਪਰਸਨ ਆਫ ਇੰਟ੍ਰਸਟ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।

ਮਾਮਲੇ 'ਚ ਅਪਡੇਟ ਦਿੰਦੇ ਹੋਏ ਵੈਨਕੂਵਰ ਪੁਲਿਸ ਨੇ ਦੱਸਿਆ ਸੀ ਕਿ ਇੱਕ ਵਿਅਕਤੀ ਦੀ ਸਕਿਉਰਿਟੀ ਫੁਟੇਜ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਇਸ ਸੰਬੰਧੀ ਕੋਈ ਜਾਣਕਾਰੀ ਸਾਂਝੀ ਕਰ ਸਕਣ।

ਕਤਲ ਦੀ ਵਾਰਦਾਤ ਦਿਸੰਬਰ 'ਚ ਵਾਪਰੀ ਸੀ।

10 ਦਿਸੰਬਰ ਨੂੰ ਜਸਟਸ ਡੈਨੀਅਲ ਮ੍ਰਿਤ ਮਿਲਿਆ ਸੀ।

ਪੀੜਤ ਦੀ ਲਾਸ਼ ਵੈਸਟ 3 ਐਵੀਨਿਊ ਅਤੇ ਮੈਕਡੌਨਲਡ ਸਟ੍ਰੀਟ 'ਤੇ ਸਥਿਤ ਉਸ ਦੇ ਘਰ 'ਚ ਮਿਲੀ ਸੀ।

Latest news

man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
india-says-kartarpur-corridor-to-remain-closed-amid-ongoing-security-concerns
Punjabi

ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਲਾਂਘਾ ਫਿਲਹਾਲ ਨਹੀਂ ਖੋਲ੍ਹਿਆ ਜਾਵੇਗਾ: ਭਾਰਤ ਸਰਕਾਰ

ਭਾਰਤ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਿੱਖ ਧਾਰਮਿਕ ਸਮੂਹਾਂ ਵੱਲੋਂ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ।
indian-student-in-canada-sentenced-to-four-years-in-u-s-senior-fraud-scheme
Punjabi

ਕੈਨੇਡਾ 'ਚ ਭਾਰਤੀ ਵਿਦਿਆਰਥੀ ਨੂੰ ਧੋਖਾਧੜੀ ਦੇ ਦੋਸ਼ 'ਚ 4 ਸਾਲ ਦੀ ਸਜ਼ਾ

ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਨੂੰ ਅਮਰੀਕਾ ਵਿੱਚ $3.7 ਮਿਲੀਅਨ ਸੀਨੀਅਰ ਫਰਾਡ ਮਾਮਲੇ ਵਿੱਚ 4 ਸਾਲ ਕੈਦ ਕੈਨੇਡਾ ਵਿਚ ਸਟੂਡੈਂਟ ਵੀਜ਼ੇ 'ਤੇ ਆਏ ਇੱਕ 22 ਸਾਲਾ ਭਾਰਤੀ ਨੌਜਵਾਨ ਰੋਸ਼ਨ ਸ਼ਾਹ ਨੂੰ ਅਮਰੀਕਾ ਵਿਚ ਬਜ਼ੁਰਗਾਂ ਨਾਲ multimillion-dollar ਦੇ ਫਰਾਡ ਦੇ ਦੋਸ਼ ਵਿਚ 4 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link