15.41C Vancouver
ADS

Sep 28, 2022 12:33 AM - Connect News

ਵੈਨਕੂਵਰ 'ਚ ਬੱਸ ਦੀ ਟੱਕਰ 'ਚ ਔਰਤ ਦੀ ਮੌਤ

Share On
vancouver-police-investigate-pedestrian-fatality
Vancouver Police are investigating the city’s eighth pedestrian fatality of the year, which occurred around 12:30 p.m. today on West Georgia Street. (Photo - Vancouver police/Twitter)

ਵੈਨਕੂਵਰ 'ਚ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ ਹੈ।

ਜਾਣਕਾਰੀ ਦਿੱਤੀ ਗਈ ਕਿ ਪੈਦਲ ਯਾਤਰੀ ਨਾਲ ਇੱਕ ਚਾਰਟਰ ਬੱਸ ਟਕਰਾ ਗਈ ਸੀ।

ਪੁਲਿਸ ਅਨੁਸਾਰ ਘਟਨਾ ਦੁਪਹਿਰ ਕਰੀਬ 1 ਵਜੇ ਵਾਪਰੀ।

ਘਟਨਾ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਵੈਸਟ ਜੌਰਜੀਆ ਅਤੇ ਕਾਰਡਰੋ ਸਟ੍ਰੀਟਸ ਦੇ ਇਲਾਕੇ ਤੋਂ ਪਾਸੇ ਰਹਿਣ ਦੀ ਅਪੀਲ ਕੀਤੀ ਸੀ।

ਸਾਰਜੈਂਟ ਸਟੀਵ ਐਡੀਸਨ ਦਾ ਕਹਿਣਾ ਸੀ ਕਿ ਇੱਕ ਚਾਰਟਰ ਬੱਸ ਦੀ ਜੌਰਜੀਆ ਸਟ੍ਰੀਟ 'ਤੇ ਖੱਬੇ ਮੁੜਨ ਦੀ ਕੋਸ਼ਿਸ਼ ਦੌਰਾਨ ਇੱਕ ਪੈਦਲ ਯਾਤਰੀ ਨਾਲ ਟੱਕਰ ਹੋ ਗਈ ਸੀ।

ਘਟਨਾ 'ਚ ਇੱਕ ਔਰਤ ਦੇ ਮੌਕੇ 'ਤੇ ਹੀ ਦਮ ਤੋੜਨ ਸੰਬੰਧੀ ਜਾਣਕਾਰੀ ਦਿੱਤੀ ਗਈ।

ਪੁਲਿਸ ਨੇ ਦੱਸਿਆ ਕਿ ਬੱਸ ਚਾਲਕ ਪੁਲਿਸ ਨਾਲ ਕੋਆਪਰੇਟ ਕਰ ਰਿਹਾ ਸੀ ਅਤੇ ਪ੍ਰੇਸ਼ਾਨੀ ਦੀ ਹਾਲਤ ਵਿੱਚ ਸੀ।

ਜਾਂਚ ਅਧਿਕਾਰੀਆਂ ਵੱਲੋਂ ਇਲਾਕੇ 'ਚ ਮੌਜੂਦ ਲੋਕਾਂ ਅਤੇ ਬੱਸ ਦੀਆਂ ਸਵਾਰੀਆਂ ਨਾਲ ਵੀ ਪੁੱਛਗਿੱਛ ਕੀਤੀ ਜਾਵੇਗੀ।

ਪੀੜਤ ਔਰਤ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link