Sep 4, 2026 5:24 PM - Connect Newsroom - Ramandeep Kaur with files from The Canadian Press

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
Chief Steve Rai ਨੇ ਕਿਹਾ ਕਿ ਇਸ ਕੇਸ ਦੀ ਜਾਂਚ ਦਸੰਬਰ 2023 ਵਿਚ ਸ਼ੁਰੂ ਹੋਈ ਸੀ ਅਤੇ ਹੁਣ ਤੱਕ ਇਸ ਮਾਮਲੇ ਵਿਚ 19 ਪੀੜਤ ਸਾਹਮਣੇ ਆਏ ਹਨ ਅਤੇ ਕਈ ਹੋਰ ਵੀ ਇਸ ਕੇਸ ਦੇ ਪੀੜਤ ਹੋ ਸਕਦੇ ਹਨ। ਉਹਨਾਂ ਕਿਹਾ ਕਿ ਦੋਸਾਂਝ ਦੇ ਨਾਲ ਉਨ੍ਹਾਂ ਦੇ ਸਰੀ ਦੇ ਰਹਿਣ ਵਾਲੇ 51 ਸਾਲਾ ਸਾਥੀ ਸਰਬਜੀਤ ਸਿੰਘ ਗਿੱਲ ਨੂੰ ਵੀ ਇਸ ਮਾਮਲੇ ਵਿਚ ਦੋਸ਼ੀ ਬਣਾਇਆ ਗਿਆ ਹੈ।




