12.68C Vancouver
ADS

May 17, 2021 7:35 PM -

ਵੈਨਕੂਵਰ ਪੁਲਿਸ ਨੇ ਜਾਰੀ ਕੀਤੀਆਂ ਲੋਕਾਂ ਦੀ ਸੁਰੱਖਿਆ ਲਈ ਖਤਰਾ ਮੰਨੇ ਜਾ ਰਹੇ ਗੈਂਗਸਟਰਾਂ ਦੀਆਂ ਤਸਵੀਰਾਂ

Share On
vancouver-police-release-six-names-of-gangsters-considered-to-be-significant-risk-to-public-safety
Vancouver's police chief says investigators don't expect Metro Vancouver's gang conflict to slow down, in fact they think it might escalate. (Photo - Vancouver police/Twitter)

ਵੈਨਕੂਵਰ ਪੁਲਿਸ ਚੀਫ਼ ਦਾ ਕਹਿਣਾ ਹੈ ਕਿ ਜਾਂਚ ਅਧਿਕਾਰੀਆਂ ਨੂੰ ਆਸ ਨਹੀਂ ਹੈ ਕਿ ਮੈਟਰੋ ਵੈਨਕੂਵਰ ਦੀ ਗੈਂਗ ਹਿੰਸਾ ਜਲਦੀ ਹੀ ਰੁਕ ਜਾਵੇਗੀ।

ਬਲਕਿ ਇਹਨਾਂ ਦਾ ਕਹਿਣਾ ਹੈ ਕਿ ਗੈਂਗ ਹਿੰਸਾ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋਣ ਦਾ ਸ਼ੰਕਾ ਹੈ।

ਚੀਫ਼ ਕਾਂਸਟੇਬਲ ਐਡਮ ਪਾਲਮਰ ਦਾ ਕਹਿਣਾ ਹੈ ਕਿ ਮੈਟਰੋ ਵੈਨਕੂਵਰ 'ਚ ਇਸ ਸਾਲ 20 ਗੈਂਗ ਸੰਬੰਧੀ ਕਤਲ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 20 ਕਤਲ ਦੀਆਂ ਕੋਸ਼ਿਸ਼ਾਂ ਦੇ ਮਾਮਲੇ ਵਾਪਰ ਚੁੱਕੇ ਹਨ।

ਚੀਫ਼ ਕਾਂਸਟੇਬਲ ਐਡਮ ਪਾਲਮਰ ਦਾ ਕਹਿਣਾ ਹੈ ਕਿ 6 ਅਜਿਹੇ ਲੋਕਾਂ ਦੀਆਂ ਤਸਵੀਰਾਂ ਅਤੇ ਨਾਮ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਲੋਕਾਂ ਲਈ ਖਤਰਾ ਮੰਨੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਇਹਨਾਂ ਲੋਕਾਂ ਨੂੰ ਕਿਸੇ ਵੀ ਜਗ੍ਹਾ ਵੇਖੋਂ ਤਾਂ ਇਹਨਾਂ ਤੋਂ ਦੂਰੀ ਬਣਾ ਲਈ ਜਾਵੇ ਅਤੇ ਇਹਨਾਂ ਦੇ ਚਿਹਰੇ ਯਾਦ ਰੱਖੇ ਜਾਣ।

ਉਨ੍ਹਾਂ ਕਿਹਾ ਕਿ ਇਹ ਲੋਕ ਕਿਸੇ ਵੀ ਵੇਲੇ ਆਪਣੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਸਕਦੇ ਹਨ।

ਜਿਹੜੇ ਲੋਕਾਂ ਦੇ ਨਾਮ ਜਾਰੀ ਕੀਤੇ ਗਏ ਹਨ ਉਨ੍ਹਾਂ 'ਚ 35 ਸਾਲ ਗਰਿੰਦਰ ਦਿਓ (Garinder Deo), 38 ਸਾਲਾ ਹਰਜੀਤ ਦਿਓ (Harjit Deo), 28 ਸਾਲਾ ਮਨਿੰਦਰ ਧਾਲੀਵਾਲ (Maninder Dhaliwal), 38 ਸਾਲਾ ਬਰਿੰਦਰ ਧਾਲੀਵਾਲ (Barinder Dhaliwal), 22 ਸਾਲਾ ਐਕਨੇ ਐਨਿਗਬੋ (Ekne Enigbo) ਅਤੇ 41 ਸਾਲਾ ਡੇਮਿਯਨ ਰਾਇਨ (Damion Ryan) ਸ਼ਾਮਿਲ ਹਨ।

ਵੈਨਕੂਵਰ ਪੁਲਿਸ ਦਾ ਟਵੀਟ:

#VPDNews: Vancouver Police today released the photos, names and ages of six gangsters with links to Vancouver who pose a significant risk to the safety of the public. http://ow.ly/SLsi50EOJ9x

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link