13.95C Vancouver
ADS

Feb 27, 2026 6:24 PM - Connect Newsroom - Jasmine Singh

ਵੈਨਕੂਵਰ: ਇੱਕ ਡੰਪ ਟਰੱਕ ਦੀ ਲਪੇਟ ਵਿਚ ਆਉਣ ਨਾਲ ਮਹਿਲਾ ਜ਼ਖਮੀ, ਪੁਲਿਸ ਕਰ ਰਹੀ ਗਵਾਹਾਂ ਦੀ ਭਾਲ

Share On
vancouver-police-seek-witnesses-after-pedestrian-struck-in-hit-and-run
Vancouver Police vehicles are seen in this undated file photo. Police are investigating a hit and run collision involving a pedestrian in Vancouver. (Photo: X Vancouver Police)

ਵੈਨਕੂਵਰ ਵਿਚ ਇੱਕ ਡੰਪ ਟਰੱਕ ਦੀ ਲਪੇਟ ਵਿਚ ਆਉਣ ਨਾਲ ਇੱਕ ਮਹਿਲਾ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਪੁਲਿਸ ਨੇ ਇਸ ਨੂੰ ਫਿਲਹਾਲ ਹਿੱਟ ਐਂਡ ਰਨ ਦਾ ਮਾਮਲਾ ਦੱਸਿਆ ਹੈ ਅਤੇ ਇਸ ਸਬੰਧ ਵਿਚ ਗਵਾਹਾਂ ਅਤੇ ਡੈਸ਼ਕੈਮ ਵੀਡੀਓ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ, ਘਟਨਾ ਬੁੱਧਵਾਰ ਸਵੇਰ ਲਗਭਗ 11:20 ਵਜੇ ਈਸਟ ਹੇਸਟਿੰਗਜ਼ ਸਟ੍ਰੀਟ ਅਤੇ ਕੋਲੰਬੀਆ ਸਟ੍ਰੀਟ ਦੇ ਇਲਾਕੇ ਵਿਚ ਵਾਪਰੀ, 39 ਸਾਲਾ ਮਹਿਲਾ ਸੜਕ ਪਾਰ ਕਰ ਰਹੀ ਸੀ ਜਦੋਂ ਉਸ ਨੂੰ ਇੱਕ ਕਾਲੇ ਰੰਗ ਦੇ ਕੇਨਵਰਥ ਡੰਪ ਟਰੱਕ ਜਿਸ ਦੇ ਪਿੱਛੇ ਟ੍ਰੇਲਰ ਲੱਗਿਆ ਹੋਇਆ ਸੀ ਨੇ ਟੱਕਰ ਮਾਰ ਦਿੱਤੀ। ਪੁਲਿਸ ਮੁਤਾਬਕ, ਮਹਿਲਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਕਾਂਸਟੇਬਲ ਮੇਗਨ ਲੂਈ ਨੇ ਕਿਹਾ ਕਿ ਇਨਵੈਸਟੀਗੇਟਰਸ ਦਾ ਮੰਨਣਾ ਹੈ ਕਿ ਸ਼ਾਇਦ ਡਰਾਈਵਰ ਨੂੰ ਇਸ ਟੱਕਰ ਦਾ ਪਤਾ ਹੀ ਨਹੀਂ ਲੱਗਿਆ। ਉਨ੍ਹਾਂ ਡਰਾਈਵਰ ਜਾਂ ਕਿਸੇ ਵੀ ਅਜਿਹੇ ਵਿਅਕਤੀ ਨੂੰ ਤੁਰੰਤ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਹੈ, ਜਿਸ ਨੇ ਇਹ ਹਾਦਸਾ ਦੇਖਿਆ ਹੋ ਸਕਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link