11.58C Vancouver
ADS

Nov 23, 2022 12:52 AM - Connect News

ਵੈਨਕੂਵਰ ਪੁਲਿਸ ਨੇ ਜ਼ਬਤ ਕੀਤੀਆਂ ਭਰੀਆਂ ਬੰਦੂਕਾਂ ਤੇ ਹਥਿਆਰ, 17 ਸਾਲਾ ਲੜਕਾ ਗ੍ਰਿਫਤਾਰ

Share On
vancouver-police-seize-guns-machetes-from-downtown-eastside-sro
A 17-year-old boy has been charged after Vancouver Police discovered a cache of loaded guns and other dangerous weapons inside a Downtown Eastside rooming house Saturday. (Photo - Vancouver police/Twitter)

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਭਰੀਆਂ ਹੋਈਆਂ ਬੰਦੂਕਾਂ ਅਤੇ ਹੋਰ ਖਤਰਨਾਕ ਹਥਿਆਰਾਂ ਦੀ ਬਰਾਮਦਗੀ ਦੀ ਮਾਮਲੇ 'ਚ ਇੱਕ 17 ਸਾਲਾ ਲੜਕੇ 'ਤੇ ਦੋਸ਼ ਲੱਗੇ ਹਨ।

ਇਹ ਬਰਾਮਦਗੀ ਸ਼ਨੀਵਾਰ ਨੂੰ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਸਥਿਤ ਇੱਕ ਰੂਮਿੰਗ ਹਾਊਸ 'ਚ ਹੋਈ ਸੀ।

ਅਫਸਰਾਂ ਦਾ ਕਹਿਣਾ ਸੀ ਕਿ ਸ਼ਨੀਵਾਰ ਨੂੰ ਉਨ੍ਹਾਂ ਕੋਲ ਰਿਪੋਰਟ ਪਹੁੰਚੀ ਸੀ ਕਿ ਇੱਕ ਵਿਅਕਤੀ ਨੇ ਗੈਰਕਨੂੰਨੀ ਢੰਗ ਨਾਲ ਐਬਟ ਅਤੇ ਵੈਸਟ ਹੇਸਟਿੰਗਸ ਸਟ੍ਰੀਟ ਦੇ ਕੋਲ ਸਥਿਤ ਗਰੈਂਡ ਯੂਨੀਅਨ ਨਾਮ ਦੇ ਰੂਮਿੰਗ ਹਾਊਸ 'ਚ ਦਾਖਿਲਾ ਲੈ ਲਿਆ ਸੀ।

ਜਦ ਅਫ਼ਸਰ ਮੌਕੇ 'ਤੇ ਪਹੁੰਚੇ ਤਾਂ ਇੱਕ ਟੀਨੇਜਰ ਨੇ ਭਰੀ ਹੋਈ ਬੰਦੂਕ ਨਾਲ ਅਫਸਰਾਂ ਨੂੰ ਰੋਕਿਆ।

ਟੀਨੇਜਰ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

ਅਫਸਰਾਂ ਨੂੰ ਲੜਕੇ ਤੋਂ 5 ਹੋਰ ਭਰੀਆਂ ਹੋਈਆਂ ਬੰਦੂਕਾਂ ਮਿਲੀਆਂ ਜਿਸ 'ਚ ਭਰੀ ਹੋਈ 357 ਮੈਗਨਮ ਅਤੇ 2 ਭਰੇ ਹੋਏ ਰਿਵਾਲਵਰ ਸ਼ਾਮਿਲ ਸਨ।

ਅਫਸਰਾਂ ਨੂੰ ਬੌਡੀ ਆਰਮਰ, ਅਸਲਾ, ਨਕਲੀ ਬੰਦੂਕਾਂ ਅਤੇ ਕਈ ਪ੍ਰਕਾਰ ਦੇ ਕੰਟਰੋਲਡ ਡਰੱਗਸ ਵੀ ਮਿਲੇ।

ਟੀਨੇਜਰ ਲੜਕੇ 'ਤੇ 'ਪੋਜ਼ੈਸ਼ਨ ਆਫ ਫਾਇਰਆਰਮ' ਦੇ ਦੋਸ਼ ਲੱਗੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link