13.73C Vancouver
ADS

May 16, 2022 9:16 PM - The Canadian Press, translated by Connect News

ਵੈਨਕੂਵਰ 'ਚ ਭਿਆਨਕ ਮਲਟੀ ਵਾਹਨ ਕ੍ਰੈਸ਼ 'ਚ ਇੱਕ ਵਿਅਕਤੀ ਦੀ ਮੌਤ; ਪੁਲਿਸ ਅਨੁਸਾਰ ਹਵਾ 'ਚ ਬੁੜਕ ਕੇ ਇੱਕ ਹੋਰ ਗੱਡੀ 'ਤੇ ਜਾ ਡਿੱਗਿਆ ਤੇਜ਼ ਰਫਤਾਰ ਵਾਹਨ

Share On
vancouver-police-think-speed-was-factor-in-fatal-crash-after-car-crosses-into-traffic-takes-flight
Vancouver police say they believe speed was a factor in a four-car collision that killed one person and sent two others to hospital on Monday. (Photo - Vancouver police/Twitter)

ਵੈਨਕੂਵਰ ਦੇ ਵਿੱਚ ਇੱਕ ਭਿਆਨਕ ਮਲਟੀ ਵਾਹਨ ਕਰੈਸ਼ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 2 ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਘਟਨਾ 'ਚ 4 ਗੱਡੀਆਂ ਸ਼ਾਮਿਲ ਦੱਸੀਆਂ ਗਈਆਂ ਹਨ।

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਰਫਤਾਰ ਇਸ ਘਟਨਾ 'ਚ ਕਾਰਨ ਰਹੀ।

ਪੁਲਿਸ ਵੱਲੋਂ ਇੱਕ ਬਿਆਨ ਜਾਰੀ ਕਰ ਦੱਸਿਆ ਗਈ ਕਿ ਇੱਕ ਟਿਓਟਾ ਕਰੋਲਾ ਗੱਡੀ ਰਫਤਾਰ ਦੀ ਸੀਮਾ ਨੂੰ ਪਾਰ ਕਰਦੇ ਹੋਏ ਸਾਹਮਣੇ ਤੋਂ ਆਉਂਦੇ ਟਰੈਫਿਕ 'ਚ ਦਾਖਿਲ ਹੋ ਗਈ।

ਘਟਨਾ ਗ੍ਰੈਨਵਿਲ ਸਟ੍ਰੀਟ ਅਤੇ ਵੈਸਟ 46 ਐਵੀਨਿਊ ਕੋਲ ਵਾਪਰੀ।

ਪੁਲਿਸ ਨੇ ਦੱਸਿਆ ਕਿ ਇਹ ਵਾਹਨ ਪਹਿਲਾਂ ਇੱਕ ਟੈਕਸੀ ਦੇ ਨਾਲ ਖਿਹ ਗਿਆ ਅਤੇ ਫਿਰ ਇੱਕ ਪੋਰਸ਼ ਗੱਡੀ ਦੇ ਨਾਲ ਟੱਕਰ ਹੋਈ।

ਇਸ ਤੋਂ ਬਾਅਦ ਇਹ ਵਾਹਨ ਹਵਾ 'ਚ ਬੁੜਕ ਗਿਆ ਅਤੇ ਇੱਕ ਟਰੱਕ ਦੇ ਉੱਪਰ ਤੋਂ ਹੁੰਦਾ ਹੋਇਆ ਵਾਹਨ ਇੱਕ ਹੁੰਡੇ ਗੱਡੀ ਦੇ ਉੱਤੇ ਜਾ ਡਿੱਗਿਆ।

ਪੁਲਿਸ ਨੇ ਦੱਸਿਆ ਕਿ ਕੋਰੋਲਾ ਗੱਡੀ ਦੇ ਚਾਲਕ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਪੁਲਿਸ ਨੇ ਦੱਸਿਆ ਕਿ ਪੋਰਸ਼ ਅਤੇ ਹੁੰਡੇ ਗੱਡੀਆਂ ਦੇ ਵਾਹਨ ਚਾਲਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਕਰੈਸ਼ ਤੋਂ ਬਾਅਦ ਇਸ ਸਟ੍ਰੀਟ ਤੇ 41 ਅਤੇ 49 ਐਵੀਨਿਊਸ ਵਿਚਾਲੇ ਆਵਾਜਾਈ ਬੰਦ ਕਰ ਦਿੱਤੀ ਗਈ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link