9.43C Vancouver
ADS

Mar 28, 2022 8:20 PM - The Canadian Press

ਵੈਨਕੂਵਰ 'ਚ ਤੁਰੀ ਜਾਂਦੀ 18 ਸਾਲਾ ਲੜਕੀ 'ਤੇ ਮੁੱਕੇ ਨਾਲ ਹਮਲਾ, ਬੇਹੋਸ਼ ਲੜਕੀ ਨੂੰ ਹਸਪਤਾਲ ਪਹੁੰਚਾਇਆ; ਸ਼ੱਕੀ ਚੜ੍ਹਿਆ ਪੁਲਿਸ ਅੜਿੱਕੇ

Share On
vancouver-police-track-and-arrest-a-suspect-within-40-minutes-of-a-violent-assault-in-downtown-vancouver
Vancouver police say they tracked and arrested a suspect within 40 minutes of a violent assault in downtown Vancouver. (Photo - Vancouver Police/Twitter)

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਇੱਕ ਟੀਨੇਜਰ ਲੜਕੀ 'ਤੇ ਕੀਤੇ ਹਮਲੇ ਦੇ ਮਾਮਲੇ 'ਚ ਇੱਕ ਆਦਮੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਾਮਲਾ ਵੀਕਐਂਡ ਦੌਰਾਨ ਦਾ ਦੱਸਿਆ ਗਿਆ ਅਤੇ ਕਥਿਤ ਤੌਰ 'ਤੇ ਇੱਕ ਆਦਮੀ ਨੇ ਅਚਾਨਕ ਇੱਕ ਟੀਨੇਜਰ ਨੂੰ ਮੁੱਕਾ ਮਾਰਿਆ।

ਪੀੜਤ ਟੀਨੇਜਰ ਬੇਹੋਸ਼ ਹੋ ਗਈ।

ਵੈਨਕੂਵਰ ਪੁਲਿਸ ਨੇ ਜਾਣਕਾਰੀ ਦਿੱਤੀ ਕਿ 18 ਸਾਲਾ ਐਕਸਚੇਂਜ ਸਟੂਡੈਂਟ ਨੂੰ ਵੈਸਟ ਪੈਂਡਰ ਅਤੇ ਹਾਓ ਸਟ੍ਰੀਟ ਦੇ ਇਲਾਕੇ 'ਚ ਹਮਲੇ ਦਾ ਨਿਸ਼ਾਨਾ ਬਣਾਇਆ ਗਿਆ।

ਸਾਰਜੈਂਟ ਸਟੀਵ ਐਡੀਸਨ ਨੇ ਕਿਹਾ ਕਿ ਪੀੜਤ ਟੀਨੇਜਰ ਆਪਣੇ ਦੋਸਤ ਨਾਲ ਤੁਰ ਕੇ ਜਾ ਰਹੀ ਸੀ ਜਦ ਅਚਾਨਕ ਇੱਕ ਵਿਅਕਤੀ ਨੇ ਉਸ ਨੂੰ ਹਿੰਸਾ ਦਾ ਨਿਸ਼ਾਨਾ ਬਣਾਇਆ।

ਪੀੜਤ ਟੀਨੇਜਰ ਨੇ ਹਮਲਾਵਰ ਨੂੰ ਇਸ ਤੋਂ ਪਹਿਲਾਂ ਕਦੀ ਨਹੀਂ ਵੇਖਿਆ ਸੀ ਅਤੇ ਪੀੜਤ ਦਾ ਧਿਆਨ ਕਿਸੇ ਹੋਰ ਪਾਸੇ ਹੋਣ ਕਾਰਨ ਉਹ ਖੁਦ ਦਾ ਬਚਾਅ ਕਰਨ 'ਚ ਵੀ ਨਾਕਾਮ ਰਹੀ।

ਮੌਕੇ 'ਤੇ ਮੌਜੂਦ ਲੋਕਾਂ ਨੇ ਪੀੜਤ ਦਾ ਬਚਾਅ ਕੀਤਾ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਸ਼ੱਕੀ ਨੂੰ ਘਟਨਾ ਤੋਂ ਕਰੀਬ 40 ਮਿੰਟ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

ਹਮਲਾਵਰ ਦੀ ਪਛਾਣ ਸਾਂਝੀ ਨਹੀਂ ਕੀਤੀ ਗਈ ਪਰ ਪੁਲਿਸ ਨੇ ਦੱਸਿਆ ਕਿ ਸ਼ੱਕੀ ਕੋਕਟਲਮ ਵਾਸੀ ਸੀ ਅਤੇ ਉਸ ਦੀ ਉਮਰ 26 ਸਾਲ ਸੀ।

Latest news

man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
india-says-kartarpur-corridor-to-remain-closed-amid-ongoing-security-concerns
Punjabi

ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਲਾਂਘਾ ਫਿਲਹਾਲ ਨਹੀਂ ਖੋਲ੍ਹਿਆ ਜਾਵੇਗਾ: ਭਾਰਤ ਸਰਕਾਰ

ਭਾਰਤ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਿੱਖ ਧਾਰਮਿਕ ਸਮੂਹਾਂ ਵੱਲੋਂ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ।
indian-student-in-canada-sentenced-to-four-years-in-u-s-senior-fraud-scheme
Punjabi

ਕੈਨੇਡਾ 'ਚ ਭਾਰਤੀ ਵਿਦਿਆਰਥੀ ਨੂੰ ਧੋਖਾਧੜੀ ਦੇ ਦੋਸ਼ 'ਚ 4 ਸਾਲ ਦੀ ਸਜ਼ਾ

ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਨੂੰ ਅਮਰੀਕਾ ਵਿੱਚ $3.7 ਮਿਲੀਅਨ ਸੀਨੀਅਰ ਫਰਾਡ ਮਾਮਲੇ ਵਿੱਚ 4 ਸਾਲ ਕੈਦ ਕੈਨੇਡਾ ਵਿਚ ਸਟੂਡੈਂਟ ਵੀਜ਼ੇ 'ਤੇ ਆਏ ਇੱਕ 22 ਸਾਲਾ ਭਾਰਤੀ ਨੌਜਵਾਨ ਰੋਸ਼ਨ ਸ਼ਾਹ ਨੂੰ ਅਮਰੀਕਾ ਵਿਚ ਬਜ਼ੁਰਗਾਂ ਨਾਲ multimillion-dollar ਦੇ ਫਰਾਡ ਦੇ ਦੋਸ਼ ਵਿਚ 4 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link