13.94C Vancouver
ADS

Dec 2, 2025 6:45 PM - Connect Newsroom - Ramandeep Kaur

ਵੈਨਕੂਵਰ ਵਿੱਚ ਚੋਰ ਬਣਾ ਰਹੇ ਬਜ਼ੁਰਗਾਂ ਨੂੰ ਨਿਸ਼ਾਨਾ,ਪੁਲਿਸ ਨੇ ਲੋਕਾਂ ਨੂੰ ਕੀਤਾ ਸੁਚੇਤ

Share On
vancouver-police-warn-of-rising-distraction-thefts-targeting-seniors
A Vancouver Police cruiser is seen in the city’s east side. (Photo: The Canadian Press)

ਵੈਨਕੂਵਰ ਵਿਚ ਡਿਸਟਰੈਕਸ਼ਨ ਚੋਰੀਆਂ ਦੀਆਂ ਘਟਨਾਵਾਂ ਵਿਚ ਵਾਧਾ ਰਿਪੋਰਟ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਕੱਲੇ ਨਵੰਬਰ ਮਹੀਨੇ ਵਿਚ ਅਜਿਹੀਆਂ 20 ਘਟਨਾਵਾਂ ਦੀ ਰਿਪੋਰਟ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 16 ਘਟਨਾਵਾਂ ਈਸਟ ਸਾਈਡ ਵਿਚ ਹੋਈਆਂ ਹਨ। ਇਹ ਨਵੰਬਰ 2024 ਦੇ ਮੁਕਾਬਲੇ ਇਨ੍ਹਾਂ ਮਾਮਲਿਆਂ ਵਿਚ 122 ਫੀਸਦੀ ਦਾ ਵਾਧਾ ਹੈ।

ਵੈਨਕੂਵਰ ਪੁਲਿਸ ਵਲੋਂ ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਕਾਂਸਟੇਬਲ ਡੈਰਨ ਵਾਂਗ ਨੇ ਕਿਹਾ ਕਿ ਚੋਰ ਗੱਲਾਂ ਵਿਚ ਪਾ ਕੇ ਬਜ਼ੁਰਗਾਂ ਨੂੰ ਖਾਸ ਤੌਰ 'ਤੇ ਟਾਰਗੇਟ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਵਧੇਰੇ ਚੌਕਸ ਕਰਨ ਦੀ ਲੋੜ ਹੈ।

ਕਾਂਸਟੇਬਲ ਵਾਂਗ ਨੇ ਕਿਹਾ ਕਿ ਇਹ ਚੋਰ ਪੀੜਤਾਂ ਦਾ ਧਿਆਨ ਭਟਕਾ ਕੇ ਤੇਜ਼ੀ ਨਾਲ ਕੰਮ ਕਰਦੇ ਹਨ, ਫਿਰ ਜਿੰਨੀ ਜਲਦੀ ਆਏ ਸਨ, ਓਨੀ ਹੀ ਜਲਦੀ ਚਲੇ ਜਾਂਦੇ ਹਨ ਅਤੇ ਅਕਸਰ ਪੀੜਤਾਂ ਨੂੰ ਬਹੁਤ ਬਾਅਦ ਵਿਚ ਹੀ ਅਹਿਸਾਸ ਹੁੰਦਾ ਹੈ ਕਿ ਉਹ ਠੱਗੇ ਗਏ ਹਨ।

ਵੈਨਕੂਵਰ ਪੁਲਿਸ ਨੇ ਕਿਹਾ ਕਿ ਨਵੰਬਰ ਵਿਚ 20 ਵਿਚੋਂ 19 ਘਟਨਾਵਾਂ ਪੀੜਤ ਦੇ ਨਿਵਾਸ ਸਥਾਨ ਦੇ ਬਿਲਕੁਲ ਨੇੜੇ ਹੋਈਆਂ, ਜਦੋਂ ਉਹ ਆਪਣੇ ਘਰਾਂ ਦੇ ਨੇੜੇ ਖੜ੍ਹੇ ਸਨ ਜਾਂ ਸੈਰ ਕਰ ਰਹੇ ਸਨ। ਪੁਲਿਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਡਿਸਟਰੈਕਸ਼ਨ ਚੋਰੀਆਂ ਦੀ ਤੁਰੰਤ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ।

Latest news

smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
carney-to-announce-housing-and-infrastructure-measures-in-vancouver-attend-fifa-world-cup-match
Punjabi

ਪੀ.ਐਮ. ਕਾਰਨੀ ਵੈਨਕੂਵਰ ਦੌਰੇ 'ਤੇ, ਪ੍ਰੀਮੀਅਰ ਈਬੀ ਨਾਲ ਵੀ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਵੈਨਕੂਵਰ ਦੌਰੇ 'ਤੇ ਹਨ, ਜਿੱਥੇ ਉਹ ਦੁਪਹਿਰ ਨੂੰ ਪ੍ਰੀਮੀਅਰ ਡੇਵਿਡ ਈਬੀ ਨਾਲ ਮਿਲ ਕੇ ਨਵੇਂ ਘਰਾਂ ਅਤੇ ਲੋਕਲ ਇਨਫਰਾਸਟਕਚਰ ਸਬੰਧੀ ਨਵੇਂ ਕਦਮਾਂ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਸਾਂਝੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਪ੍ਰੀਮੀਅਰ ਈਬੀ ਵਿਚਕਾਰ ਇੱਕ ਅਹਿਮ ਨਿੱਜੀ ਮੀਟਿੰਗ ਵੀ ਹੋਵੇਗੀ।
surrey-police-board-media-policy-sparks-controversy-after-first-meeting-under-new-chair
Punjabi

ਸਰੀ ਪੁਲਿਸ ਬੋਰਡ ਦੇ ਮੀਡੀਆ ਨਿਯਮਾਂ 'ਤੇ ਵਿਵਾਦ, ਆਲੋਚਕਾਂ ਨੇ ਫੈਸਲੇ ਨੂੰ ਠਹਿਰਾਇਆ ਗਲਤ

ਸਰੀ ਪੁਲਿਸ ਬੋਰਡ ਦੀ ਨਵੀਂ ਚੇਅਰ ਪਰਮ ਜਵਾਂਡਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਹੋਈ ਪਹਿਲੀ ਮੀਟਿੰਗ ਵਿਚ ਇੱਕ ਮਤਾ ਪਾਸ ਹੋਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਤਹਿਤ ਹੁਣ ਸਰੀ ਦਾ ਪੁਲਿਸ ਚੀਫ਼ ਸਿਰਫ਼ ਪੁਲਿਸ ਦੇ ਕੰਮਕਾਜ ਨਾਲ ਜੁੜੇ ਮੁੱਦਿਆਂ 'ਤੇ ਹੀ ਮੀਡੀਆ ਜਾਂ ਜਨਤਾ ਵਿਚ ਬੋਲ ਸਕਦਾ ਹੈ, ਜਦੋਂ ਕਿ ਬੋਰਡ, ਸਿਟੀ ਹਾਲ ਅਤੇ ਸਰਕਾਰ ਦੇ ਪ੍ਰਸ਼ਾਸਨਿਕ ਜਾਂ ਸ਼ਾਸਨ ਦੇ ਮਾਮਲਿਆਂ 'ਤੇ ਟਿੱਪਣੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
trump-iranian-president-sign-interim-peace-agreement-ahead-of-planned-switzerland-ceremony
Punjabi

ਟਰੰਪ ਅਤੇ ਈਰਾਨੀ ਰਾਸ਼ਟਰਪਤੀ ਨੇ ਸਵਿਟਜ਼ਰਲੈਂਡ ਸਮਾਗਮ ਤੋਂ ਪਹਿਲਾਂ ਅੰਤਰਿਮ ਸ਼ਾਂਤੀ ਸਮਝੌਤੇ 'ਤੇ ਕੀਤੇ ਦਸਤਖਤ

ਅਮਰੀਕਾ ਅਤੇ ਈਰਾਨ ਵਿਚਕਾਰ ਯੁੱਧ ਖਤਮ ਕਰਨ ਲਈ 19 ਜੂਨ ਨੂੰ ਸਵਿਟਜ਼ਰਲੈਂਡ ਦੇ ਜਿਨੇਵਾ ਨੇੜੇ ਲੂਸਰਨ ਵਿੱਚ ਹਸਤਾਖਰ ਕੀਤੇ ਜਾਣ ਵਾਲੇ ਅੰਤਰਿਮ ਸਮਝੌਤੇ 'ਤੇ ਡੋਨਲਡ ਟਰੰਪ ਨੇ ਬੁੱਧਵਾਰ ਰਾਤ ਨੂੰ ਹੀ ਫਰਾਂਸ ਦੇ ਪੈਲੇਸ ਆਫ ਵਰਸੇਲਜ਼ ਵਿਖੇ ਦਸਤਖਤ ਕਰ ਦਿੱਤੇ ਹਨ। ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਮੌਜੂਦ ਸਨ। ਟਰੰਪ ਸਮਝੌਤੇ 'ਤੇ ਦਸਤਖਤ ਕਰਨ ਤੋਂ ਬਾਅਦ ਪੈਲੇਸ ਆਫ ਵਰਸੇਲਜ਼ ਤੋਂ ਬਾਹਰ ਆਏ ਅਤੇ ਉਨ੍ਹਾਂ ਨੇ ਕਿਹਾ ਕਿ ਸਮਝੌਤੇ ‘ਤੇ ਦਸਤਖਤ ਹੋ ਗਏ ਹਨ।
toronto-police-arrest-suspect-wanted-in-u-s-consulate-shooting-investigation
Punjabi

ਟੋਰਾਂਟੋ ਪੁਲਿਸ ਨੇ ਅਮਰੀਕੀ ਕੌਂਸਲੇਟ ਗੋਲੀਬਾਰੀ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਨੂੰ ਕੀਤਾ ਗ੍ਰਿਫ਼ਤਾਰ

ਟੋਰਾਂਟੋ ਪੁਲਿਸ ਨੇ ਮਾਰਚ ਵਿਚ ਅਮਰੀਕੀ ਕੌਂਸਲੇਟ ‘ਤੇ ਹੋਈ ਸ਼ੂਟਿੰਗ ਦੀ ਵਾਰਦਾਤ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਇੱਕ 19 ਸਾਲਾ ਜ਼ਾਰਾ ਜੱਬੀ ਨਾਂ ਦੇ ਮੁਲਜ਼ਮ ਨੂੰ ਬੁੱਧਵਾਰ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਚੋਰੀ ਦੀ ਗੱਡੀ ਵਰਤਣ, ਗੈਰ-ਕਾਨੂੰਨੀ ਹਥਿਆਰ ਚਲਾਉਣ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸੁਰੱਖਿਅਤ ਵਿਅਕਤੀ ਦੀ ਇਮਾਰਤ ‘ਤੇ ਹਮਲਾ ਕਰਨ ਦੇ ਚਾਰਜਿਜ਼ ਲਗਾਏ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link