13.75C Vancouver
ADS

Mar 16, 2020 3:07 PM -

ਕੋਵਿੱਡ-19 ਕਾਰਣ ਵੈਨਕੂਵਰ ਦਾ ਸਲਾਨਾ ਵਿਸਾਖੀ ਨਗਰ ਕੀਰਤਨ ਰੱਦ

Share On
vancouver-vaisakhi-parade-cancelled-because-of-covid-19
This undated electron microscope image made available by the U.S. National Institutes of Health in February 2020 shows the Novel Coronavirus SARS-CoV-2. Also known as 2019-nCoV, the virus causes COVID-19. THE CANADIAN PRESS/AP, NIAID-RML

ਕੋਵਿੱਡ-19 ਕਾਰਣ ਵੈਨਕੂਵਰ ਦੇ ਵਿੱਚ ਆਯੋਜਿਤ ਕੀਤਾ ਜਾਂਦਾ ਸਲਾਨਾ ਵਿਸਾਖੀ ਨਗਰ ਕੀਰਤਨ ਰੱਦ ਕਰ ਦਿੱਤਾ ਗਿਆ ਹੈ।

ਨਗਰ ਕੀਰਤਨ 18 ਅਪ੍ਰੈਲ, 2020 ਨੂੰ ਆਯੋਜਿਤ ਕੀਤਾ ਜਾਣਾ ਸੀ।

ਹਰ ਸਾਲ ਇਸ ਨਗਰ ਕੀਰਤਨ ਵਿੱਚ 150,000 ਦੇ ਕਰੀਬ ਲੋਕ ਸ਼ਾਮਲ ਹੁੰਦੇ ਹਨ।

ਖਾਲਸਾ ਦੀਵਾਨ ਸੁਸਾਇਟੀ ਮੁਤਾਬਕ ਇਹ ਫੈਸਲਾ ਸੂਬਾ ਅਤੇ ਫੈਡਰਲ ਸਰਕਾਰਾਂ ਵੱਲੋਂ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਵਾਸਤੇ 250 ਵਿਅਕਤੀਆਂ ਤੋਂ ਵੱਧ ਦੇ ਇਕੱਠ ਉੱਤੇ ਲੱਗੀ ਪਾਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਆਯੋਜਕਾਂ ਮੁਤਾਬਕ ਇਹ ਇੱਕ ਬਹੁਤ ਮੁਸ਼ਕਲ ਫੈਸਲਾ ਸੀ ਅਤੇ ਵੈਨਕੂਵਰ ਨਗਰ ਕੀਰਤਨ ਦੇ 41 ਸਾਲਾ ਇਤਿਹਾਸ ਦੇ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ।

ਕੋਵਿੱਡ-19 ਕਾਰਣ ਇਸ ਸਾਲ ਦਾ ਸਰ੍ਹੀ ਨਗਰ ਕੀਰਤਨ ਵੀ ਰੱਦ ਕਰ ਦਿੱਤਾ ਗਿਆ ਹੈ।


Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link