11.71C Vancouver
ADS

Aug 6, 2025 6:02 PM - Connect Newsroom

ਹੁਣ ਵੈਨਕੂਵਰ ਵ੍ਹਾਈਟਕੈਪਸ ਲਈ ਖੇਡਣਗੇ ਜਰਮਨੀ ਦੇ ਦਿੱਗਜ ਫੁੱਟਬਾਲਰ ਥਾਮਸ ਮੂਲਰ

Share On
vancouver-whitecaps-fc-sign-german-legend-thomas-muller
(Image credits - This image is a screengrab of the post by Vancouver Whitecaps FC on X. The club welcomed Muller to the team)

ਵੈਨਕੂਵਰ ਵ੍ਹਾਈਟਕੈਪਸ ਨੇ ਕਲੱਬ ਦੇ ਇਤਿਹਾਸ ਵਿਚ ਸਭ ਤੋਂ ਵੱਡੀ ਪ੍ਰਾਪਤੀ ਕਰਦੇ ਹੋਏ ਜਰਮਨੀ ਦੇ ਦਿੱਗਜ ਫੁੱਟਬਾਲਰ ਥਾਮਸ ਮੂਲਰ ਨੂੰ ਆਪਣੇ ਨਾਲ ਸ਼ਾਮਲ ਕਰ ਲਿਆ ਹੈ। ਵ੍ਹਾਈਟਕੈਪਸ ਨੇ ਬੁੱਧਵਾਰ ਨੂੰ ਇਸ ਕਦਮ ਦਾ ਐਲਾਨ ਕੀਤਾ।

ਮੂਲਰ ਨੇ 2025 ਦੇ ਬਾਕੀ ਰਹਿੰਦੇ ਸੀਜ਼ਨ ਲਈ ਐਗਰੀਮੈਂਟ ਸਾਈਨ ਕੀਤੇ ਹਨ ਅਤੇ ਸਮਝੌਤੇ ਵਿਚ 2026 ਲਈ ਨਾਮਜ਼ਦ ਖਿਡਾਰੀ ਦਾ ਵਿਕਲਪ ਵੀ ਸ਼ਾਮਲ ਹੈ। ਮੂਲਰ- ਬਾਇਰਨ ਮਿਊਨਿਖ ਕਲੱਬ ਦੇ ਸਾਬਕਾ ਦਿੱਗਜ ਮਿਡਫੀਲਡਰ ਹਨ।

ਬਾਇਰਨ ਕਲੱਬ ਵਿਚ ਉਨ੍ਹਾਂ ਵਲੋਂ ਖੇਡੇ ਗਏ ਮੁਕਾਬਲਿਆਂ ਵਿਚ 250 ਗੋਲ ਉਨ੍ਹਾਂ ਦੇ ਨਾਮ ਹਨ। ਵ੍ਹਾਈਟਕੈਪਸ ਨੇ ਐਫਸੀ ਸਿਨਸਿਨਾਟੀ ਤੋਂ ਮੂਲਰ ਦੇ rights ਕਰੀਬ $400,000 ਵਿਚ ਹਾਸਲ ਕੀਤੇ। ਉਹ ਆਪਣਾ ਅੰਤਰਰਾਸ਼ਟਰੀ ਟ੍ਰਾਂਸਫਰ ਸਰਟੀਫਿਕੇਟ, ਵੀਜ਼ਾ ਅਤੇ ਵਰਕ ਪਰਮਿਟ ਪ੍ਰਾਪਤ ਹੋਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਵ੍ਹਾਈਟਕੈਪਸ ਵਿਚ ਸ਼ਾਮਲ ਹੋਣਗੇ।

ਬ੍ਰਾਜ਼ੀਲ ਵਿਚ 2014 ਦੇ ਵਿਸ਼ਵ ਕੱਪ ਵਿਚ ਮੂਲਰ ਨੇ ਪੰਜ ਗੋਲ ਕੀਤੇ ਸਨ। ਖਿਡਾਰੀ ਨੇ ਬੁੱਧਵਾਰ ਨੂੰ ਇੱਕ ਔਨਲਾਈਨ ਵੀਡੀਓ ਪੋਸਟ ਕਰਦੇ ਹੋਏ ਕਿਹਾ ਕਿ ਵ੍ਹਾਈਟਕੈਪਸ ਅਸੀਂ ਇਤਿਹਾਸ ਸਿਰਜਾਂਗੇ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link