14.59C Vancouver
ADS

Oct 10, 2023 6:10 PM - Connect News

ਇਜ਼ਰਾਈਲ ਵਿੱਚ ਸੰਗੀਤ ਸਮਾਰੋਹ ਦੌਰਾਨ ਹਮਾਸ ਦੁਆਰਾ ਵੈਨਕੂਵਰ ਦੇ ਨੌਜਵਾਨ ਦੀ ਹੱਤਿਆ

Share On
vancouver-youth-killed-by-hamas-during-music-festival-in-israel
Ben Mizrachi, 22, graduated from King David High School in Vancouver in 2018.

ਇਜ਼ਰਾਈਲ 'ਤੇ ਹੋਏ ਹਮਲੇ ਦੌਰਾਨ ਲੋਕਾਂ ਦੇ ਮਰਨ ਦੀ ਗਿਣਤੀ ਜਿੱਥੇ ਵੱਧਦੀ ਜਾ ਰਹੀ ਹੈ, ਉੱਥੇ ਹੀ ਵੈਨਕੂਵਰ ਦੇ ਇੱਕ ਪਰਿਵਾਰ ਲਈ ਵੀ ਮੰਦਭਾਗੀ ਖ਼ਬਰ ਆ ਰਹੀ ਹੈ ਇੱਕ 22 ਸਾਲਾ ਨੌਜਵਾਨ ਦੀ ਵੀ ਇਸ ਭਿਆਨਕ ਹਮਲੇ ਵਿੱਚ ਮੌਤ ਹੋ ਗਈ।

ਵੈਨਕੂਵਰ ਦੇ ਸੰਸਦ ਮੈਂਬਰ ਨੇ ਇਸਦੀ ਜਾਣਕਾਰੀ ਦਿੱਤੀ ਹੈ।

ਵੈਨਕੂਵਰ-ਗ੍ਰੈਨਵਿਲ ਦੇ ਐਮਪੀ ਤਾਲੀਬ ਨੂਰਮੁਹੰਮਦ ਨੇ ਵੀ ਐਕਸ 'ਤੇ ਪੋਸਟ ਕਰਕੇ ਪਰਿਵਾਰ ਵਾਲੀਆਂ ਨਾਲ ਹਮਦਰਦੀ ਪ੍ਰਗਟ ਕੀਤੀ।

22 ਸਾਲਾ ਦੇ ਬੇਨ ਮਿਜ਼ਰਾਚੀ ਨੇ ਵੈਨਕੂਵਰ ਦੇ ਕਿੰਗ ਡੇਵਿਡ ਹਾਈ ਸਕੂਲ ਤੋਂ 2018 ਵਿੱਚ ਗ੍ਰੈਜੂਏਸ਼ਨ ਕੀਤੀ ਸੀ।

ਸਕੂਲ ਨੇ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ ਇੱਕ ਸੰਗੀਤ ਸਮਾਰੋਹ ਵਿੱਚ ਸ਼ਾਮਲ ਹੋਣ ਦੌਰਾਨ ਉਸਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ।

ਹਾਈ ਸਕੂਲ ਦੇ ਅਨੁਸਾਰ ਮਿਜ਼ਰਾਚੀ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਹਿਰ ਕੀਤਾ ਜਾਵੇਗਾ।

ਦੱਸ ਦਈਏ ਕਿ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਹਮਲੇ ਵਿੱਚ ਮਾਂਟਰੀਅਲ ਦੇ ਵੀ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

ਇਜ਼ਰਾਈਲ ਅਤੇ ਹਮਾਸ ਦੇ ਵਿਚਕਾਰ ਅੱਜ ਜੰਗ ਦਾ ਚੌਥਾ ਦਿਨ ਹੈ।

ਹਮਾਸ ਨੇ ਗਾਜ਼ਾ ਤੋਂ 7 ਅਕਤੂਬਰ ਨੂੰ ਇਜ਼ਰਾਈਲ ਹਮਲਾ ਕੀਤਾ ਸੀ।

Latest news

b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link