18.38C Vancouver
ADS

May 22, 2020 3:02 AM -

ਵੰਦੇ ਭਾਰਤ ਮਿਸ਼ਨ: ਪਹਿਲੀ ਏਅਰ ਇੰਡੀਆ ਫਲਾਈਟ ਨੇ ਵੈਨਕੂਵਰ ਤੋਂ ਭਾਰਤ ਲਈ ਭਰੀ ਉਡਾਣ, 200 ਭਾਰਤੀ ਸਵਾਰ

Share On
vande-bharat-mission-first-air-india-flight-from-vancouver-takes-off-with-200-indians
Air India flight took off from Vancouver International Airport on May 20 with over 200 Indians on board. Photo-ANI

ਏਅਰ ਇੰਡੀਆ ਦੀ ਇੱਕ ਫਲਾਈਟ ਨੇ 20 ਮਈ ਨੂੰ ਯਾਨੀ ਕਿ ਬੁੱਧਵਾਰ ਨੂੰ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ।

ਇਸ ਫਲਾਈਟ 'ਤੇ 200 ਭਾਰਤੀ ਸਵਾਰ ਸਨ।

ਵੰਦੇ ਭਾਰਤ ਮਿਸ਼ਨ ਤਹਿਤ ਦੁਨੀਆ ਦੇ ਵੱਖ-ਵੱਖ ਥਾਵਾਂ ਤੋਂ ਭਾਰਤੀਆਂ ਨੂੰ ਵਾਪਿਸ ਭਾਰਤ ਪਹੁੰਚਾ ਰਹੀਆਂ ਫਲਾਈਟਸ ਦੀ ਲੜੀ ਵਿੱਚ ਹੀ, ਇਹ ਵੈਨਕੂਵਰ ਤੋਂ ਉਡਾਣ ਭਰਨ ਵਾਲੀ ਫਲਾਈਟ ਵੀ ਸ਼ਾਮਿਲ ਸੀ।

ਇਸ ਮਿਸ਼ਨ ਤਹਿਤ ਵੈਨਕੂਵਰ ਤੋਂ ਉਡਾਣ ਭਰਨ ਵਾਲੀ ਇਹ ਏਅਰ ਇੰਡੀਆ ਦੀ ਪਹਿਲੀ ਫਲਾਈਟ ਦੱਸੀ ਗਈ ਹੈ।

ਇੱਕ ਫੇਸਬੁੱਕ ਪੋਸਟ ਵਿੱਚ ਵੈਨਕੂਵਰ 'ਚ ਭਾਰਤ ਦੇ ਕੌਂਸੂਲੇਟ ਜਨਰਲ ਨੇ ਲਿਖਿਆ, "ਏਅਰ ਇੰਡੀਆ-1190 ਨੇ ਵੈਨਕੂਵਰ ਤੋਂ ਦਿੱਲੀ ਅਤੇ ਅਮ੍ਰਿਤਸਰ ਲਈ ਉਡਾਣ ਭਰੀ ਹੈ।

ਇਸ 'ਤੇ ਸਵਾਰ ਭਾਰਤੀਆਂ ਵਿੱਚ ਵਡੇਰੀ ਉਮਰ ਦੇ ਲੋਕ, ਗਰਭਵਤੀ ਔਰਤਾਂ, ਬੱਚੇ ਅਤੇ ਵਿਦਿਆਰਥੀ ਸਵਾਰ ਸਨ।

ਕੋਵਿਡ-19 ਆਊਟਬ੍ਰੇਕ ਤੋਂ ਬਾਅਦ ਇਹ ਲੋਕ ਵਾਪਿਸ ਭਾਰਤ ਪਰਤਣਾ ਚਾਹੁੰਦੇ ਸਨ।"

ਇਹ ਵੀ ਜਾਣਕਾਰੀ ਦਿੱਤੀ ਗਈ ਕਿ ਵੈਨਕੂਵਰ 'ਚ ਪਹਿਲੀ ਵਾਰ ਏਅਰ ਇੰਡੀਆ ਦੀ ਫਲਾਈਟ ਉੱਤਰੀ ਹੈ।

ਇਸ ਫਲਾਈਟ 'ਤੇ ਪਹਿਲਾਂ ਮੰਗਲਵਾਰ ਨੂੰ ਭਾਰਤ ਤੋਂ ਸਵਾਰੀਆਂ ਨੂੰ ਕੈਨੇਡਾ ਲਿਆਂਦਾ ਗਿਆ ਸੀ।

ਭਾਰਤ ਤੋਂ ਆਈ ਫਲਾਈਟ 'ਤੇ 217 ਸਵਾਰੀਆਂ ਮੌਜੂਦ ਸਨ।

ਬੁੱਧਵਾਰ ਨੂੰ ਇਸ ਹਵਾਈ ਜਹਾਜ਼ ਨੇ ਵਾਪਿਸ ਭਾਰਤ ਲਈ ਉਡਾਣ ਭਰੀ।

ਹਵਾਈ ਜਹਾਜ਼ 'ਤੇ ਸਵਾਰ ਹੋਣ ਵਾਲੇ ਭਾਰਤੀ ਲੋਕਾਂ ਨੇ ਭਾਰਤ ਸਰਕਾਰ ਅਤੇ ਭਾਰਤੀ ਕੌਂਸੂਲੇਟ ਜਨਰਲ ਦਾ ਧੰਨਵਾਦ ਕੀਤਾ।

ਵੀਰਵਾਰ ਨੂੰ ਭਾਰਤ ਦੇ ਸਿਵਿਲ ਏਵੀਏਸ਼ਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਵੰਦੇ ਭਾਰਤ ਮਿਸ਼ਨ ਦੇ ਤਹਿਤ 20,000 ਤੋਂ ਵਧੇਰੇ ਭਾਰਤੀਆਂ ਨੂੰ ਵਤਨ ਵਾਪਿਸ ਲਿਆਂਦਾ ਗਿਆ ਹੈ।

ਇਸ ਮਿਸ਼ਨ ਦੇ ਪਹਿਲੇ ਪੜ੍ਹਾਅ ਨੂੰ ਭਾਰਤ 'ਚ 7 ਮਈ ਨੂੰ ਲਾਂਚ ਕੀਤਾ ਗਿਆ ਸੀ, ਜਦਕਿ ਦੂਜੇ ਪੜ੍ਹਾਅ ਦੀ ਸ਼ੁਰੂਆਤ 16 ਮਈ ਤੋਂ ਹੋਈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link