10.81C Vancouver
ADS

Jul 24, 2020 2:43 AM -

ਸਬਜ਼ੀ ਵੇਚਣ ਵਾਲੀ ਪੀ.ਐਚ.ਡੀ. ਹੋਲਡਰ ਨੇ ਅੰਗਰੇਜ਼ੀ 'ਚ ਕੱਢਿਆ ਆਈ.ਐਮ.ਸੀ. 'ਤੇ ਗੁੱਸਾ

Share On
vegetable-vendor-in-indore-expresses-her-agony-on-civic-body-in-english
Raisa Ansari protested over the 'left-right' shop opening scheme of the civic body. Photo-ANI

ਇੰਦੌਰ ਦੀ ਇੱਕ ਪੀ.ਐਚ.ਡੀ. ਕੀਤੀ ਹੋਈ ਸਬਜ਼ੀ ਵੇਚਣ ਵਾਲੀ ਔਰਤ, ਜਿਸ ਦਾ ਨਾਮ ਡਾ. ਰਾਇਸਾ ਅੰਸਾਰੀ ਦੱਸਿਆ ਜਾ ਰਿਹਾ ਹੈ, ਉਸ ਦਾ ਇੰਦੌਰ ਮਿਊਨਿਸਪਲ ਕਾਰਪੋਰੇਸ਼ਨ ਦੇ ਖਿਲਾਫ਼ ਜ਼ਾਹਿਰ ਕੀਤਾ ਗਿਆ ਗੁੱਸਾ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਸ ਦਾ ਮੁੱਖ ਕਾਰਨ ਹੈ ਕਿ ਇੱਕ ਸਬਜ਼ੀ ਵੇਚਣ ਵਾਲੀ ਔਰਤ ਨੂੰ ਬੇਹੱਦ ਵਧੀਆ ਤਰੀਕੇ ਨਾਲ ਅੰਗਰੇਜ਼ੀ ਭਾਸ਼ਾ ਬੋਲਦਿਆਂ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਵੇਖਿਆ ਜਾਣਾ ਕੋਈ ਆਮ ਗੱਲ ਨਹੀਂ ਹੈ।

ਉਨ੍ਹਾਂ ਇਲਜ਼ਾਮ ਲਗਾਏ ਕਿ ਸਬਜ਼ੀ ਵੇਚਣ ਵਾਲਿਆਂ ਨੂੰ ਆਈ.ਐਮ.ਸੀ. ਅਧਿਕਾਰੀਆਂ ਵੱਲੋਂ ਨਿਯਮਾਂ ਦਾ ਹਵਾਲਾ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਖਬਰ ਅਜੈਂਸੀ ਏ.ਐਨ.ਆਈ, ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, "ਮੈਂ ਇੱਥੇ ਸਬਜ਼ੀਆਂ ਅਤੇ ਫ਼ਲ ਵੇਚ ਰਹੀ ਹਾਂ। ਇੱਥੇ ਖੜੇ ਲੋਕ ਮੇਰੇ ਪਰਿਵਾਰ ਅਤੇ ਦੋਸਤਾਂ ਜਿਹੇ ਹਨ। ਮੇਰੇ ਪਰਿਵਾਰ ਦੇ ਵਿੱਚ 20 ਲੋਕ ਹਨ। ਉਨ੍ਹਾਂ ਦਾ ਗੁਜ਼ਾਰਾ ਕਿਵੇਂ ਹੋਵੇਗਾ ? ਉਨ੍ਹਾਂ ਦੀ ਕਮਾਈ ਕਿਵੇਂ ਹੋਵੇਗੀ ? ਸਾਡੀ ਸਟਾਲ 'ਤੇ ਕੋਈ ਭੀੜ ਵੀ ਨਹੀਂ ਹੈ, ਪਰ ਇਹ ਲੋਕ ਫਿਰ ਵੀ ਸਾਨੂੰ ਇੱਥੋਂ ਹਟਣ ਲਈ ਕਹਿੰਦੇ ਹਨ।"

ਸਬਜ਼ੀ ਵੇਚਣ ਵਾਲੀ ਇਸ ਔਰਤ ਦਾ ਕਹਿਣਾ ਹੈ ਕਿ ਉਨ੍ਹਾਂ ਅੰਗਰੇਜ਼ੀ ਮੀਡੀਅਮ 'ਚ ਮੈਟੀਰੀਅਲ ਸਾਇੰਸ ਵਿੱਚ ਪੀ.ਐਚ.ਡੀ. ਕੀਤੀ ਹੋਈ ਹੈ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link